ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਜ਼ਿਲ੍ਹੇ ’ਚ ਮਿਲਿਆ ਭਰਵਾਂ ਹੁੰਗਾਰਾ
ਕਪੂਰਥਲਾ, 21 ਅਗਸਤ (ਅਮਰਜੀਤ ਸਿੰਘ ਸਡਾਨਾ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਚੱਲਦਿਆਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਜ਼ਿਲ੍ਹੇ ਵਿਚ ਵੀ ਭਰਵਾਂ ਹੁੰਗਾਰਾ ਮਿਲਿਆ | ਕਪੂਰਥਲਾ ਸ਼ਹਿਰ ਤੋਂ ਇਲਾਵਾ ਵੱਖ-ਵੱਖ ਸਬ ਡਵੀਜ਼ਨ ਪੱਧਰ ‘ਤੇ ਬਾਜ਼ਾਰ ਤੇ ਨਿੱਜੀ ਵਿੱਦਿਅਕ ਅਦਾਰੇ ਬੰਦ ਰਹੇ | ਕਪੂਰਥਲਾ ਵਿਖੇ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਅਤੇ ਸਾਰੇ ਬਾਜ਼ਾਰ ਦੁਕਾਨਦਾਰਾਂ ਵਲੋਂ ਬੰਦ ਰੱਖੇ ਗਏ | ਇਸ ਮੌਕੇ ਸਵੇਰੇ ਕਰੀਬ 10 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਇਕੱਤਰ ਹੋਏ, ਜਿਨ੍ਹਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਰੋਸ ਮਾਰਚ ਦੀ ਅਗਵਾਈ ਕਰ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਨਰਿੰਦਰ ਸਿੰਘ ਖੁਸਰੋਪੁਰ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ, ਸੁਖਜੀਤ ਸਿੰਘ ਧਾਲੀਵਾਲ, ਤਰਲੋਕ ਸਿੰਘ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਮੁਖ਼ਤਿਆਰ ਸਿੰਘ ਆਦਿ ਨੇ ਕਿਹਾ ਕਿ ਸਰਕਾਰਾਂ ਉਨ੍ਹਾਂ ਨਾਲ ਪੱਖਪਾਤ ਵਾਲਾ ਵਤੀਰਾ ਅਪਣਾ ਰਹੀਆਂ ਹਨ, ਇਕ ਪਾਸੇ ਸਿਰਸੇ ਵਾਲੇ ਸਾਧ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਦੂਜੇ ਪਾਸੇ 30-35 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਗੱਲ ਤਾਂ ਇਕ ਪਾਸੇ ਰਹੀ, ਉਨ੍ਹਾਂ ਨੂੰ ਜ਼ਮਾਨਤ ਜਾਂ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ | ਉਕਤ ਆਗੂਆਂ ਨੇ ਕਿਹਾ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰੀ ਦੇ ਚੱਲਦਿਆਂ ਵੀ ਉਨ੍ਹਾਂ ਨੂੰ ਪੈਰੋਲ ਨਹੀਂ ਮਿਲ ਰਹੀ ਤੇ ਸੂਬਾ ਸਰਕਾਰ ਜਿੱਥੇ ਪਹਿਲਾਂ ਜਥੇਦਾਰ ਹਵਾਰਾ ਦੀ ਪੈਰੋਲ ਦਾ ਵਿਰੋਧ ਕਰਦੀ ਸੀ, ਉੱਥੇ ਹੁਣ ਚੋਣਾਂ ਨੇੜੇ ਆਉਂਦੀਆਂ ਦੇਖ ਖ਼ੁਦ ਮੁੱਖ ਮੰਤਰੀ ਗਵਰਨਰ ਨੂੰ ਪੈਰੋਲ ਦੇਣ ਲਈ ਚਿੱਠੀਆਂ ਲਿਖ ਰਹੇ ਹਨ, ਇਸ ਸਭ ‘ਤੇ ਸਰਕਾਰਾਂ ਰਾਜਨੀਤੀ ਕਰ ਰਹੀਆਂ ਹਨ | ਨਰਿੰਦਰ ਸਿੰਘ ਖੁਸਰੋਪੁਰ ਨੇ ਕਿਹਾ ਕਿ ਸਾਨੂੰ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਥ ਦੇ ਮਸਲਿਆਂ ਲਈ ਧੜੇਬੰਦੀਆਂ ਛੱਡ ਕੇ ਇਕਜੁੱਟ ਹੋਣ ਦੀ ਲੋੜ ਹੈ ਤਾਂ ਜੋ ਸਰਕਾਰ ਨਾਲ ਆਹਮੋ ਸਾਹਮਣੇ ਬੈਠ ਕੇ ਪੰਥ ਦੇ ਮਸਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਵਿਚਾਰ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਤੋਂ ਬਾਹਰ ਲਿਆਂਦਾ ਜਾ ਸਕੇ | ਗੁਰਦੀਪ ਸਿੰਘ ਭੰਡਾਲ ਤੇ ਸੁਖਜੀਤ ਸਿੰਘ ਨੇ ਕਿਹਾ ਕਿ 15 ਅਗਸਤ ਨੂੰ ਮੋਹਾਲੀ ਵਿਖੇ ਕੌਮੀ ਇਨਸਾਫ਼ ਮੋਰਚੇ ਦੇ ਜਥੇ ‘ਤੇ ਪੁਲਿਸ ਵਲੋਂ ਕੀਤਾ ਗਿਆ ਇਹ ਲਾਠੀਚਾਰਜ ਅਤੇ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਸਿੱਖ ਸੰਗਤਾਂ ਵਿਚ ਰੋਸ ਹੈ ਤੇ ਇਸੇ ਕਾਰਨ ਹੀ ਅੱਜ ਦੇ ਬੰਦ ਦਾ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਵਪਾਰੀ ਵਰਗ ਦਾ ਵੀ ਬੰਦ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ | ਬੰਦ ਦੌਰਾਨ ਪੁਲਿਸ ਵਲੋਂ ਵੀ ਵੱਖ-ਵੱਖ ਚੌਂਕਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਕਰਮਚਾਰੀਆਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਪਰ ਸ਼ਹਿਰ ਵਿਚ ਬੰਦ ਦੌਰਾਨ ਮਾਹੌਲ ਸ਼ਾਂਤੀਪੂਰਨ ਰਿਹਾ | ਬੰਦੀ ਸਿੰਘਾਂ ਦੀ ਰਿਹਾਈ ਲਈ ਫਗਵਾੜਾ ਮੁਕੰਮਲ ਬੰਦ, ਸਿੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਫਗਵਾੜਾ, (ਹਰਜੋਤ ਸਿੰਘ ਚਾਨਾ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਫਗਵਾੜਾ ਵਿਚ ਭਰਵਾਂ ਹੁੰਗਾਰਾ ਮਿਲਿਆ | ਬੰਦ ਦੇ ਸੱਦੇ ਦੇ ਚੱਲਦਿਆਂ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ ‘ਤੇ ਬੰਦ ਰਹੇ | ਇਸ ਮੌਕੇ ਸਿੱਖ ਜਥੇਬੰਦੀਆਂ ਸਮੇਤ ਵੱਖ-ਵੱਖ ਕਿਸਾਨ, ਧਾਰਮਿਕ, ਸਮਾਜ ਸੇਵੀ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦੇ ਨਿੰਮਾ ਵਾਲਾ ਚੌਂਕ ਵਿਖੇ ਇਕੱਠੇ ਹੋਏ ਅਤੇ ਰੋਸ ਮਾਰਚ ਕੱਢਿਆ | ਇਸ ਦੌਰਾਨ ਕਿਸਾਨ ਜਥੇਬੰਦੀਆਂ, ਅਕਾਲ ਫੈਡਰੇਸ਼ਨ ਤੇ ਸਮਾਜਿਕ ਸੰਸਥਾਵਾਂ ਵੱਲੋਂ ਸ਼ੂਗਰ ਮਿੱਲ ਚੌਂਕ ਵਿਖੇ ਆਵਾਜਾਈ ਰੋਕ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਮੋਹਨ ਸਿੰਘ ਸਾਈ, ਭਾਈ ਸੁਖਦੇਵ ਸਿੰਘ ਅਕਾਲ ਫੈਡਰੇਸ਼ਨ, ਮਨਜੀਤ ਸਿੰਘ ਖਾਲਸਾ, ਕੁਲਵਿੰਦਰ ਸਿੰਘ ਕਾਲਾ ਆਠੋਲੀ, ਹਰਵਿੰਦਰ ਮਾਨਾਵਾਲੀ, ਹਰਭਜਨ ਸਿੰਘ ਬਾਜਵਾ, ਬਲਜੀਤ ਹਰਦਸਾਪੁਰ, ਗੁਰਬਖ਼ਸ਼ ਸਿੰਘ ਅਠੋਲੀ, ਸ਼ਰਨਜੀਤ ਅਠੋਲੀ, ਚੂਹੜ ਸਿੰਘ ਗੰਢਵਾਂ, ਅਮਰੀਕ ਸਿੰਘ ਜਗਜੀਤਪੁਰ, ਜਤਿੰਦਰ ਸਿੰਘ, ਜਤਿੰਦਰ ਸਿੰਘ ਬੱਬਲੂ, ਜਸਬੀਰ ਸਿੰਘ ਸਮੇਤ ਹੋਰ ਆਗੂਆਂ ਨੇ ਬੰਦ ਦੇ ਸੱਦੇ ਨੂੰ ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਜਲਦ ਪ੍ਰਵਾਨ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਹੋਰ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਬੰਦ ਕਾਰਨ ਸ਼ਹਿਰ ਦੇ ਲੋਕਾਂ ਨੂੰ ਰੋਜ਼ਮਰ੍ਹਾ ਦੇ ਕੰਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਸੜਕੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਆਉਣ-ਜਾਣ ਵਾਲੇ ਲੋਕ ਵੀ ਪ੍ਰੇਸ਼ਾਨ ਰਹੇ | ਹਾਲਾਂਕਿ, ਬੰਦ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ | ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਵੱਲੋਂ ਸ਼ਹਿਰ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਸਨ | ਐੱਸ. ਪੀ.
ਕਪੂਰਥਲਾ, 21 ਅਗਸਤ (ਅਮਰਜੀਤ ਸਿੰਘ ਸਡਾਨਾ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਚੱਲਦਿਆਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਪੂਰਥਲਾ ਜ਼ਿਲ੍ਹੇ ਵਿਚ ਵੀ ਭਰਵਾਂ ਹੁੰਗਾਰਾ ਮਿਲਿਆ | ਕਪੂਰਥਲਾ ਸ਼ਹਿਰ ਤੋਂ ਇਲਾਵਾ ਵੱਖ-ਵੱਖ ਸਬ ਡਵੀਜ਼ਨ ਪੱਧਰ ‘ਤੇ ਬਾਜ਼ਾਰ ਤੇ ਨਿੱਜੀ ਵਿੱਦਿਅਕ ਅਦਾਰੇ ਬੰਦ ਰਹੇ | ਕਪੂਰਥਲਾ ਵਿਖੇ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਅਤੇ ਸਾਰੇ ਬਾਜ਼ਾਰ ਦੁਕਾਨਦਾਰਾਂ ਵਲੋਂ ਬੰਦ ਰੱਖੇ ਗਏ | ਇਸ ਮੌਕੇ ਸਵੇਰੇ ਕਰੀਬ 10 ਵਜੇ ਸਟੇਟ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਇਕੱਤਰ ਹੋਏ, ਜਿਨ੍ਹਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਰੋਸ ਮਾਰਚ ਦੀ ਅਗਵਾਈ ਕਰ ਰਹੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਨਰਿੰਦਰ ਸਿੰਘ ਖੁਸਰੋਪੁਰ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ, ਸੁਖਜੀਤ ਸਿੰਘ ਧਾਲੀਵਾਲ, ਤਰਲੋਕ ਸਿੰਘ, ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਮੁਖ਼ਤਿਆਰ ਸਿੰਘ ਆਦਿ ਨੇ ਕਿਹਾ ਕਿ ਸਰਕਾਰਾਂ ਉਨ੍ਹਾਂ ਨਾਲ ਪੱਖਪਾਤ ਵਾਲਾ ਵਤੀਰਾ ਅਪਣਾ ਰਹੀਆਂ ਹਨ, ਇਕ ਪਾਸੇ ਸਿਰਸੇ ਵਾਲੇ ਸਾਧ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਦੂਜੇ ਪਾਸੇ 30-35 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਗੱਲ ਤਾਂ ਇਕ ਪਾਸੇ ਰਹੀ, ਉਨ੍ਹਾਂ ਨੂੰ ਜ਼ਮਾਨਤ ਜਾਂ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ | ਉਕਤ ਆਗੂਆਂ ਨੇ ਕਿਹਾ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਬਿਮਾਰੀ ਦੇ ਚੱਲਦਿਆਂ ਵੀ ਉਨ੍ਹਾਂ ਨੂੰ ਪੈਰੋਲ ਨਹੀਂ ਮਿਲ ਰਹੀ ਤੇ ਸੂਬਾ ਸਰਕਾਰ ਜਿੱਥੇ ਪਹਿਲਾਂ ਜਥੇਦਾਰ ਹਵਾਰਾ ਦੀ ਪੈਰੋਲ ਦਾ ਵਿਰੋਧ ਕਰਦੀ ਸੀ, ਉੱਥੇ ਹੁਣ ਚੋਣਾਂ ਨੇੜੇ ਆਉਂਦੀਆਂ ਦੇਖ ਖ਼ੁਦ ਮੁੱਖ ਮੰਤਰੀ ਗਵਰਨਰ ਨੂੰ ਪੈਰੋਲ ਦੇਣ ਲਈ ਚਿੱਠੀਆਂ ਲਿਖ ਰਹੇ ਹਨ, ਇਸ ਸਭ ‘ਤੇ ਸਰਕਾਰਾਂ ਰਾਜਨੀਤੀ ਕਰ ਰਹੀਆਂ ਹਨ | ਨਰਿੰਦਰ ਸਿੰਘ ਖੁਸਰੋਪੁਰ ਨੇ ਕਿਹਾ ਕਿ ਸਾਨੂੰ ਬੰਦੀ ਸਿੰਘਾਂ ਦੀ ਰਿਹਾਈ ਤੇ ਪੰਥ ਦੇ ਮਸਲਿਆਂ ਲਈ ਧੜੇਬੰਦੀਆਂ ਛੱਡ ਕੇ ਇਕਜੁੱਟ ਹੋਣ ਦੀ ਲੋੜ ਹੈ ਤਾਂ ਜੋ ਸਰਕਾਰ ਨਾਲ ਆਹਮੋ ਸਾਹਮਣੇ ਬੈਠ ਕੇ ਪੰਥ ਦੇ ਮਸਲਿਆਂ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਠੋਸ ਵਿਚਾਰ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਤੋਂ ਬਾਹਰ ਲਿਆਂਦਾ ਜਾ ਸਕੇ | ਗੁਰਦੀਪ ਸਿੰਘ ਭੰਡਾਲ ਤੇ ਸੁਖਜੀਤ ਸਿੰਘ ਨੇ ਕਿਹਾ ਕਿ 15 ਅਗਸਤ ਨੂੰ ਮੋਹਾਲੀ ਵਿਖੇ ਕੌਮੀ ਇਨਸਾਫ਼ ਮੋਰਚੇ ਦੇ ਜਥੇ ‘ਤੇ ਪੁਲਿਸ ਵਲੋਂ ਕੀਤਾ ਗਿਆ ਇਹ ਲਾਠੀਚਾਰਜ ਅਤੇ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਸਿੱਖ ਸੰਗਤਾਂ ਵਿਚ ਰੋਸ ਹੈ ਤੇ ਇਸੇ ਕਾਰਨ ਹੀ ਅੱਜ ਦੇ ਬੰਦ ਦਾ ਸੱਦਾ ਦਿੱਤਾ ਗਿਆ ਹੈ | ਉਨ੍ਹਾਂ ਵਪਾਰੀ ਵਰਗ ਦਾ ਵੀ ਬੰਦ ਨੂੰ ਸਮਰਥਨ ਦੇਣ ਲਈ ਧੰਨਵਾਦ ਕੀਤਾ | ਬੰਦ ਦੌਰਾਨ ਪੁਲਿਸ ਵਲੋਂ ਵੀ ਵੱਖ-ਵੱਖ ਚੌਂਕਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਕਰਮਚਾਰੀਆਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਪਰ ਸ਼ਹਿਰ ਵਿਚ ਬੰਦ ਦੌਰਾਨ ਮਾਹੌਲ ਸ਼ਾਂਤੀਪੂਰਨ ਰਿਹਾ | ਬੰਦੀ ਸਿੰਘਾਂ ਦੀ ਰਿਹਾਈ ਲਈ ਫਗਵਾੜਾ ਮੁਕੰਮਲ ਬੰਦ, ਸਿੱਖ ਜਥੇਬੰਦੀਆਂ ਵਲੋਂ ਰੋਸ ਮਾਰਚ ਫਗਵਾੜਾ, (ਹਰਜੋਤ ਸਿੰਘ ਚਾਨਾ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਫਗਵਾੜਾ ਵਿਚ ਭਰਵਾਂ ਹੁੰਗਾਰਾ ਮਿਲਿਆ | ਬੰਦ ਦੇ ਸੱਦੇ ਦੇ ਚੱਲਦਿਆਂ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ ‘ਤੇ ਬੰਦ ਰਹੇ | ਇਸ ਮੌਕੇ ਸਿੱਖ ਜਥੇਬੰਦੀਆਂ ਸਮੇਤ ਵੱਖ-ਵੱਖ ਕਿਸਾਨ, ਧਾਰਮਿਕ, ਸਮਾਜ ਸੇਵੀ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦੇ ਨਿੰਮਾ ਵਾਲਾ ਚੌਂਕ ਵਿਖੇ ਇਕੱਠੇ ਹੋਏ ਅਤੇ ਰੋਸ ਮਾਰਚ ਕੱਢਿਆ | ਇਸ ਦੌਰਾਨ ਕਿਸਾਨ ਜਥੇਬੰਦੀਆਂ, ਅਕਾਲ ਫੈਡਰੇਸ਼ਨ ਤੇ ਸਮਾਜਿਕ ਸੰਸਥਾਵਾਂ ਵੱਲੋਂ ਸ਼ੂਗਰ ਮਿੱਲ ਚੌਂਕ ਵਿਖੇ ਆਵਾਜਾਈ ਰੋਕ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਮੋਹਨ ਸਿੰਘ ਸਾਈ, ਭਾਈ ਸੁਖਦੇਵ ਸਿੰਘ ਅਕਾਲ ਫੈਡਰੇਸ਼ਨ, ਮਨਜੀਤ ਸਿੰਘ ਖਾਲਸਾ, ਕੁਲਵਿੰਦਰ ਸਿੰਘ ਕਾਲਾ ਆਠੋਲੀ, ਹਰਵਿੰਦਰ ਮਾਨਾਵਾਲੀ, ਹਰਭਜਨ ਸਿੰਘ ਬਾਜਵਾ, ਬਲਜੀਤ ਹਰਦਸਾਪੁਰ, ਗੁਰਬਖ਼ਸ਼ ਸਿੰਘ ਅਠੋਲੀ, ਸ਼ਰਨਜੀਤ ਅਠੋਲੀ, ਚੂਹੜ ਸਿੰਘ ਗੰਢਵਾਂ, ਅਮਰੀਕ ਸਿੰਘ ਜਗਜੀਤਪੁਰ, ਜਤਿੰਦਰ ਸਿੰਘ, ਜਤਿੰਦਰ ਸਿੰਘ ਬੱਬਲੂ, ਜਸਬੀਰ ਸਿੰਘ ਸਮੇਤ ਹੋਰ ਆਗੂਆਂ ਨੇ ਬੰਦ ਦੇ ਸੱਦੇ ਨੂੰ ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਜਲਦ ਪ੍ਰਵਾਨ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਹੋਰ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਬੰਦ ਕਾਰਨ ਸ਼ਹਿਰ ਦੇ ਲੋਕਾਂ ਨੂੰ ਰੋਜ਼ਮਰ੍ਹਾ ਦੇ ਕੰਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ | ਸੜਕੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਆਉਣ-ਜਾਣ ਵਾਲੇ ਲੋਕ ਵੀ ਪ੍ਰੇਸ਼ਾਨ ਰਹੇ | ਹਾਲਾਂਕਿ, ਬੰਦ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ | ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਵੱਲੋਂ ਸ਼ਹਿਰ ਵਿਚ ਸਖ਼ਤ ਪ੍ਰਬੰਧ ਕੀਤੇ ਗਏ ਸਨ | ਐੱਸ.ਪੀ. ਮੇਜਰ ਸਿੰਘ ਢੱਡਾ ਨੇ ਖੁਦ ਮੌਕੇ ‘ਤੇ ਸਥਿਤੀ ਦੀ ਨਿਗਰਾਨੀ ਕੀਤੀ | ਪੰਜਾਬ ਬੰਦ ਦੌਰਾਨ ਡਡਵਿੰਡੀ ਅੱਡਾ ਮੁਕੰਮਲ ਬੰਦ ਰਿਹਾ ਡਡਵਿੰਡੀ, (ਦਿਲਬਾਗ ਸਿੰਘ ਝੰਡ)- ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਹੋਏ ਪੰਜਾਬ ਬੰਦ ਦੇ ਸੱਦੇ ਦੌਰਾਨ ਅੱਜ ਡਡਵਿੰਡੀ ਅੱਡੇ ਦਾ ਸਾਰਾ ਬਾਜ਼ਾਰ ਮੁਕੰਮਲ ਬੰਦ ਰਿਹਾ | ਇਸ ਮੌਕੇ ਡਡਵਿੰਡੀ ਅੱਡੇ ਦੇ ਸਮੂਹ ਦੁਕਾਨਦਾਰਾਂ ਵੱਲੋਂ ਆਪਣੀਆਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਕੌਮੀ ਇਨਸਾਫ਼ ਮੋਰਚੇ ਦੀ ਮੰਗ ਦਾ ਸਮਰਥਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਜੱਥੇ. ਮੁਖ਼ਤਿਆਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅ), ਸਾਬਕਾ ਸਰਪੰਚ ਜਸਬੀਰ ਸਿੰਘ ਡਡਵਿੰਡੀ, ਡਾ. ਬਲਜੀਤ ਸਿੰਘ ਕਮਾਲਪੁਰ, ਸੁਖਵਿੰਦਰ ਸਿੰਘ ਅਤੇ ਬਲਬੀਰ ਸਿੰਘ ਸੰਧਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੰਘਾਂ ਦੀ ਰਿਹਾਈ ਸਬੰਧੀ ਕਾਰਵਾਈ ਮੁਕੰਮਲ ਕਰਕੇ ਉਨ੍ਹਾਂ ਨੂੰ ਤੁਰੰਤ ਰਿਹਾ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦਾ ਕਾਨੂੰਨ ਸਾਰਿਆਂ ਲਈ ਇੱਕ ਬਰਾਬਰ ਹੈ ਅਤੇ ਸਿੱਖ ਭਾਈਚਾਰੇ ਨਾਲ ਵਿ ਤਕਰਾ ਨਹੀਂ ਕਰਨਾ ਚਾਹੀਦਾ | ਉਨ੍ਹਾਂ ਅਪੀਲ ਕੀਤੀ ਕਿ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ | ਜੀ. ਟੀ. ਰੋਡ ਬੱਸ ਅੱਡਾ ਵਿਖੇ ਮਿਆਣੀ ਬਾਕਰਪੁਰ ਦੇ ਬਾਜ਼ਾਰ ਰਹੇ ਬੰਦ ਢਿਲਵਾਂ, (ਪ੍ਰਵੀਨ ਕੁਮਾਰ)- ਕੌਮੀ ਇਨਸਾਫ਼ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਇੱਥੇ ਭਰਵਾਂ ਹੁੰਗਾਰਾ ਮਿਲਿਆ ਹੈ | ਜੀ. ਟੀ. ਰੋਡ ਬੱਸ ਅੱਡਾ ਢਿਲਵਾਂ ਮਿਆਣੀ ਬਾਕਰਪੁਰ ਦੇ ਬਾਜ਼ਾਰ ਸਮੇਤ ਢਿਲਵਾਂ ਸ਼ਹਿਰ ਵਿਚ ਬਾਜ਼ਾਰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੂਰਨ ਰੂਪ ਵਿਚ ਬੰਦ ਰਹੇ | ਪੰਜਾਬ ਬੰਦ ਨੂੰ ਲੈ ਕੇ ਰਾਸ਼ਟਰੀ ਰਾਜ ਮਾਰਗ ਤੇ ਆਵਾਜਾਈ ਘੱਟ ਦੇਖਣ ਨੂੰ ਮਿਲੀ ਤੇ ਹਰ ਸਮੇਂ ਵਿਅਸਤ ਰਹਿਣ ਵਾਲਾ ਟੋਲ ਪਲਾਜ਼ਾ ਢਿਲਵਾਂ ਉਕਤ ਸਮੇਂ ਦੌਰਾਨ ਸੁੰਨਸਾਨ ਰਿਹਾ | ਇਸੇ ਦੌਰਾਨ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਸਕੱਤਰ ਤਰਸੇਮ ਸਿੰਘ ਬੰਨ੍ਹੇਮੱਲ੍ਹ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਇੱਥੇ ਪਹੁੰਚ ਕੇ ਬੰਦ ਨੂੰ ਯਕੀਨੀ ਬਣਾਇਆ ਗਿਆ ਉਪਰੰਤ ਉਨ੍ਹਾਂ ਟੋਲ ਪਲਾਜ਼ਾ ਢਿਲਵਾਂ ਵਿਖੇ ਪਹੁੰਚ ਕੇ ਇੱਕਾ ਦੁੱਕਾ ਜਾ ਰਹੇ ਵਾਹਨਾਂ ਨੂੰ ਰੋਕ ਦਿੱਤਾ | ਇਸ ਮੌਕੇ ਥਾਣਾ ਢਿਲਵਾਂ ਦੇ ਮੁਖੀ ਜਸਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ | ਇਸੇ ਤਹਿਤ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ ਦੀ ਅਗਵਾਈ ਹੇਠ ਪਿੰਡਾਂ ਤੇ ਕਸਬਿਆਂ ਦੀਆਂ ਦੁਕਾਨਾਂ ਬੰਦ ਕਰਵਾ ਕਿ ਟੋਲ ਪਲਾਜ਼ਾ ਢਿਲਵਾਂ ਵਿਖੇ ਅੰਮਿ੍ਤਸਰ-ਜਲੰਧਰ ਹਾਈਵੇ ਨੂੰ ਬੰਦ ਕੀਤਾ ਗਿਆ ਤੇ ਮੰਗ ਕੀਤੀ ਗਈ ਕਿ ਸਿਆਸੀ ਕੈਦੀ ਜੋ ਸਜ਼ਾ ਪੂਰੀ ਕਰ ਚੁੱਕੇ ਹਨ ਕੇਂਦਰ ਸਰਕਾਰ ਨੇ ਬਿਨਾਂ ਵਜ੍ਹਾ ਉਨ੍ਹਾਂ ਨੂੰ ਜੇਲ੍ਹਾਂ ਵਿੱਚ (ਬਾਕੀ ਸਫ਼ਾ 7 ’ਤੇ) ਡੱਕਿਆ ਹੋਇਆ ਹੈ ਕੇਂਦਰ ਸਰਕਾਰ ਉਨ੍ਹਾਂ ਕੈਦੀਆਂ ਨੂੰ ਬਿਨਾਂ ਸ਼ਰਤ ਰਿਹਾਅ ਕਰੇ | ਯੂਨੀਅਨ ਵਲੋਂ ਇਸ ਤੋਂ ਇਲਾਵਾ ਫੱਤੂਢੀਂਗਾ ਏਰੀਆ ਕਮੇਟੀ ਨੇ ਏਰੀਆ ਪ੍ਰਧਾਨ ਗੁਰਭੇਜ ਸਿੰਘ ਬੂਹ ਤੇ ਉਪ ਪ੍ਰਧਾਨ ਮਨਦੀਪ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਫੱਤੂਢੀਂਗਾ ਏਰੀਆ ਬੰਦ ਕੀਤਾ ਇਸੇ ਤਰ੍ਹਾਂ ਕਪੂਰਥਲਾ ਸ਼ਹਿਰ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਕਾਦੂਪੁਰ ਦੀ ਅਗਵਾਈ ਹੇਠ ਕਪੂਰਥਲਾ ਸ਼ਹਿਰ ਵਿਚ ਟਰੈਕਟਰ ਮਾਰਚ ਕਰਕੇ ਸ਼ਹਿਰ ਬੰਦ ਕਰਵਾਇਆ ਗਿਆ ਇਸ ਬੰਦ ਵਿੱਚ ਸ਼ਾਮਲ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭੰਡਾਲ ਸੀਤਲ ਸਿੰਘ ਸੰਗੋਜਲਾ ਭਜਨ ਸਿੰਘ ਸੰਗੋਜਲਾ ਮਲਕੀਤ ਸਿੰਘ ਧਾਲੀਵਾਲ ਕਰਮਜੀਤ ਸਿੰਘ ਨੂਰਪੁਰ ਜੱਟਾਂ ਮਨਦੀਪ ਸਿੰਘ ਅਲਾਉਦੀਪੁਰ ਮਹਿੰਦਰ ਸਿੰਘ ਨਰਕਟ ਜ਼ਿਲ੍ਹਾ ਪੈੱ੍ਰਸ ਸਕੱਤਰ ਜਗਜੀਤ ਸਿੰਘ ਔਜਲਾ ਯੁਵਰਾਜ ਸਿੰਘ ਫੱਤੂਢੀਂਗਾ ਸੁਖਦੇਵ ਸਿੰਘ ਨੱਥੂਪੁਰ ਤੇ ਬਲਵੀਰ ਸਿੰਘ ਫਜਲਾਬਾਦ ਆਦਿ ਹਾਜ਼ਰ ਸਨ | ਸੁਲਤਾਨਪੁਰ ਲੋਧੀ ‘ਚ ਬੰਦ ਨੂੰ ਭਰਵਾਂ ਹੁੰਗਾਰਾ, ਸ਼ਹਿਰ ਪੂਰੀ ਤਰ੍ਹਾਂ ਬੰਦ ਸੁਲਤਾਨਪੁਰ ਲੋਧੀ, (ਥਿੰਦ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਚ ਅੱਜ ਭਰਵਾਂ ਹੁੰਗਾਰਾ ਮਿਲਿਆ | ਸ਼ਹਿਰ ਦੇ ਲਗਪਗ ਸਾਰੇ ਬਾਜ਼ਾਰ ਮੁਕੰਮਲ ਤੌਰ ‘ਤੇ ਬੰਦ ਰਹੇ, ਜਦਕਿ ਮੁੱਖ ਮਾਰਗਾਂ ‘ਤੇ ਵੀ ਆਵਾਜਾਈ ਆਮ ਦਿਨਾਂ ਦੇ ਮੁਕਾਬਲੇ ਬੇਹੱਦ ਘੱਟ ਰਹੀ | ਪ੍ਰਾਈਵੇਟ ਸਕੂਲਾਂ, ਹਲਵਾਈਆਂ, ਸਬਜ਼ੀ ਵਿਕਰੇਤਾਵਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਸਮੇਤ ਵੱਖ-ਵੱਖ ਵਰਗਾਂ ਨੇ ਵੀ ਬੰਦ ਨੂੰ ਸਮਰਥਨ ਦਿੱਤਾ |ਵਾਰਿਸ ਪੰਜਾਬ ਦੇ ਸੁਲਤਾਨਪੁਰ ਲੋਧੀ ਤੋਂ ਪ੍ਰਧਾਨ ਬੋਹੜ ਸਿੰਘ ਹਜ਼ਾਰਾ ਦੀ ਅਗਵਾਈ ਹੇਠ ਆਗੂਆਂ ਤੇ ਸਮਰਥਕਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸ਼ਾਂਤੀਪੂਰਵਕ ਰੋਸ ਮਾਰਚ ਕੱਢਿਆ ਗਿਆ | ਇਸ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਵਾਰਿਸ ਪੰਜਾਬ ਦੇ ਆਗੂ ਬੋਹੜ ਸਿੰਘ ਹਜ਼ਾਰਾ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਲੰਮੇ ਸਮੇਂ ਤੋਂ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ | ਉਨ੍ਹਾਂ ਕਿਹਾ ਕਿ ਅਜਿਹੇ ਬੰਦੀਆਂ ਨੂੰ ਹੋਰ ਸਮਾਂ ਜੇਲ੍ਹਾਂ ਵਿੱਚ ਰੱਖਣਾ ਇਨਸਾਫ਼ ਦੇ ਸਿਧਾਂਤਾਂ ਦੇ ਉਲਟ ਹੈ ਅਤੇ ਸਰਕਾਰ ਨੂੰ ਇਸ ਮਾਮਲੇ ‘ਤੇ ਤੁਰੰਤ ਫ਼ੈਸਲਾ ਲੈਣਾ ਚਾਹੀਦਾ ਹੈ| ਇਸ ਮੌਕੇ ਬੋਹੜ ਸਿੰਘ ਪ੍ਰਧਾਨ ਸੁਲਤਾਨਪੁਰ ਲੋਧੀ ਵਾਰਿਸ ਪੰਜਾਬ ਦੇ, ਦਰਸ਼ਨ ਸਿੰਘ ਪੱਡਾ ਸੁਚੇਤਗੜ੍ਹ, ਬਲਜਿੰਦਰ ਸਿੰਘ, ਹਰਜੀਤ ਸਿੰਘ, ਭੁਪਿੰਦਰ ਸਿੰਘ, ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ, ਤਰਨਦੀਪ ਸਿੰਘ, ਗੁਰਮੀਤ ਸਿੰਘ ਸੋਢੀ, ਦੁੱਲਾ ਸਿੰਘ, ਪਿੰਦਰਪਾਲ ਸਿੰਘ, ਸੁਖਵਿੰਦਰ ਸਿੰਘ ਮੱਲ੍ਹੀ ਜਨਰਲ ਸਕੱਤਰ ਪੰਜਾਬ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ, ਹਰਭਜਨ ਸਿੰਘ ਤਹਿਸੀਲ ਪ੍ਰਧਾਨ, ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਬਲਬੀਰ ਸਿੰਘ ਵਿਰਦੀ, ਕਰਨੈਲ ਸਿੰਘ, ਡਾਕਟਰ ਗੁਰਮੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਸਮਰਥਕ ਹਾਜ਼ਰ ਸਨ | ਪੰਜਾਬ ਕਿਸਾਨ ਯੂਨੀਅਨ ਬਾਗੀ ਦੇ ਸੂਬਾਈ ਆਗੂ ਜਥੇਦਾਰ ਪਰਮਜੀਤ ਸਿੰਘ ਖਾਲਸਾ ਨੇ ਵੀ ਆਪਣੇ ਸਾਥੀਆਂ ਸਮੇਤ ਦੁਕਾਨਦਾਰਾਂ ਨੂੰ ਮੌਕੇ ਤੇ ਪਹੁੰਚ ਕੇ ਬੰਦ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ |ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਿੱਖਾਂ ਲਈ ਕੇਂਦਰ ਸਰਕਾਰ ਦੋਹਰੇ ਮਾਪਦੰਡ ਅਪਣਾ ਰਹੀ ਹੈ | ਬਲਾਤਕਾਰੀ ਅਤੇ ਕਤਲ ਕਰਨ ਵਾਲੇ ਬਾਬਿਆਂ ਨੂੰ ਆਏ ਦਿਨ ਪੈਰੋਲ ਦਿੱਤੀ ਜਾ ਰਹੀ ਹੈ ਜਦ ਕਿ ਸਜ਼ਾ ਪੂਰੀ ਕਰ ਚੁੱਕੇ ਸਿੰਘ ਅਜੇ ਜੇਲਾਂ ਵਿੱਚ ਰੁਲਦੇ ਹਨ | ਉਨ੍ਹਾਂ ਨੇ ਕਿਹਾ ਕੇਂਦਰੀ ਸਰਕਾਰਾਂ ਨੇ ਹਮੇਸ਼ਾ ਪੰਜਾਬ ਨਾਲ਼ ਵਿਤਕਰਾ ਕੀਤਾ ਹੈ |ਇਸੇ ਤਰ੍ਹਾਂ ਪ੍ਰਾਈਵੇਟ ਸਕੂਲ ਵੀ ਪੂਰੀ ਤਰ੍ਹਾਂ ਬੰਦ ਰਹੇ |ਮਿਲੀ ਜਾਣਕਾਰੀ ਅਨੁਸਾਰ ਬੰਦ ਨੂੰ ਹਲਕੇ ਦੇ ਪਿੰਡਾਂ ਟਿੱਬਾ,ਆਹਲੀ ਕਲਾਂ, ਤਲਵੰਡੀ ਚੌਧਰੀਆਂ, ਡਡਵਿੰਡੀ,ਡੱਲਾ, ਬੂਲਪੁਰ, ਠੱਟਾ ਨਵਾਂ ਵਿਚ ਵੀ ਭਰਵਾਂ ਹੁੰਗਾਰਾ ਮਿਲਿਆ ਅਤੇ ਬਾਜ਼ਾਰ ਬੰਦ ਰਹੇ | ਸਮੁੱਚੇ ਹਲਕੇ ਅੰਦਰ ਕਿਸੇ ਵੀ ਅਣਸੁਖਾਵੀਂ ਘਟਨਾ ਦਾ ਸਮਾਚਾਰ ਨਹੀਂ ਮਿਲਿਆ | ਪੰਜਾਬ ਬੰਦ ਦੇ ਸੱਦੇ ਨੂੰ ਕਾਲਾ ਸੰਘਿਆਂ ਵਿਖੇ ਮਿਲਿਆ 100 ਫ਼ੀਸਦੀ ਮੁਕੰਮਲ ਹੁੰਗਾਰਾ ਕਾਲਾ ਸੰਘਿਆਂ, (ਬਲਜੀਤ ਸਿੰਘ ਸੰਘਾ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 15 ਅਗਸਤ ਨੂੰ ਰਾਜਪਾਲ ਦੀ ਰਿਹਾਇਸ਼ ਵੱਲ ਮਾਰਚ ਦੌਰਾਨ ਚੰਡੀਗੜ੍ਹ-ਮੋਹਾਲੀ ਹੱਦ ‘ਤੇ ਮੁਜ਼ਾਹਕਾਰੀਆ ‘ਤੇ ਕੀਤੀ ਗਈ ਪੁਲਿਸ ਕਾਰਵਾਈ ਦੇ ਵਿਰੋਧ ‘ਚ ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ 21 ਅਗਸਤ ਸ਼ੁੱਕਰਵਾਰ ਨੂੰ ਮੈਡੀਕਲ ਸੇਵਾਵਾਂ ਤੇ ਹੋਰ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਪੰਜਾਬ ਬੰਦ ਦੇ ਦਿੱਤੇ ਸੱਦੇ ਤਹਿਤ ਆਗੂਆਂ ਵੱਲੋਂ ਲੋਕਾਂ ਨੂੰ ਸਾਰੇ ਬਾਜ਼ਾਰਾਂ, ਕਾਰੋਬਾਰੀ ਅਦਾਰਿਆਂ, ਸਕੂਲ-ਕਾਲਜਾਂ, ਸੜਕੀ ਤੇ ਰੇਲ ਆਵਾਜਾਈ ਬੰਦ ਰੱਖਣ ਦੀ ਕੀਤੀ ਅਪੀਲ ਤੇ ਕਪੂਰਥਲਾ ਦੇ ਕਸਬਾ ਕਾਲ਼ਾ ਸੰਘਿਆਂ ਵਿਖੇ ਮੁਕੰਮਲ ਤੌਰ ਤੇ ਬੰਦ ਰਿਹਾ | ਇਸ ਮੌਕੇ ਸਵੇਰ ਤੋਂ ਹੀ ਕਾਲਾ ਸੰਘਿਆਂ ਦੀ ਸਮੁੱਚੀ ਮਾਰਕੀਟ ਤੇ ਹੋਰ ਵੱਖ ਵੱਖ ਅਦਾਰੇ ਲੋਕਾਂ ਵੱਲੋਂ ਆਪ ਹੀ ਦੁਪਹਿਰ 2 ਵਜੇ ਤੱਕ ਬੰਦ ਰੱਖੇ ਗਏ | ਇਸ ਮੌਕੇ ਵੱਖ ਵੱਖ ਸਿੱਖ ਸੰਸਥਾਵਾਂ ਨਾਲ਼ ਜੁੜੇ ਵੱਖ ਵੱਖ ਆਗੂਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਮੰਗ ਕਰਦਿਆਂ ਗਿਆਨੀ ਗੁਰਦਾਵਰ ਸਿੰਘ ਜੱਲੋਵਾਲ ਨੇ ਕਿਹਾ ਕਿ ਸੰਵਿਧਾਨ ਅਨੁਸਾਰ ਸਜਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਗੈਰਸੰਵਿਧਾਨਕ ਤਰੀਕੇ ਨਾਲ਼ ਜੇਲਾਂ ਵਿੱਚ ਰੱਖਣਾ ਮੰਦਭਾਗਾ ਤੇ ਗੈਰਮਨੁੱਖੀ ਵਰਤਾਰੇ ਹੈ | ਉਹਨਾਂ 15 ਅਗਸਤ ਵਾਲੇ ਦਿਨ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਤੇ ਹੋਰਨਾਂ ਤੇ ਇਸ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਪੁਲਿਸ ਵੱਲੋਂ ਕੀਤੀ ਕਾਰਵਾਈ ਨਿੰਦਣਯੋਗ ਹੈ | ਇਸ ਮੌਕੇ ਭਾਈ ਸੰਤੋਖ ਸਿੰਘ, ਮੁਖ਼ਤਿਆਰ ਸਿੰਘ ਖ਼ਾਲਸਾ, ਸਰਬਜੀਤ ਸਿੰਘ, ਕਸ਼ਮੀਰ ਸਿੰਘ ਸੋਢੀ, ਗੁਰਮੁਖ ਸਿੰਘ ਸੋਢੀ, ਪਵਿੱਤਰ ਸਿੰਘ ਪਿੱਤਾ ਪੰਚ, ਹੈਪੀ ਕਾਲਾ ਸੰਘਿਆਂ, ਮਨੀ ਬਾਬਾ, ਰਣਜੀਤ ਸਿੰਘ ਜੀਤਾ, ਜਗਮੋਹਨ ਸਿੰਘ ਖਾਲਸਾ, ਸੰਦੀਪ ਸਿੰਘ ਭੋਲਾ, ਭਿੰਦਾ ਸੰਘਾ ਆਦਿ ਹਾਜ਼ਰ ਸਨ | ਪੰਜਾਬ ਬੰਦ ਦੇ ਸੱਦੇ ਤੇ ਬੇਗੋਵਾਲ ਪੂਰਨ ਤੌਰ ‘ਤੇ ਬੰਦ ਰਿਹਾ ਬੇਗੋਵਾਲ, (ਸੁਖਜਿੰਦਰ ਸਿੰਘ)- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ‘ਤੇ ਕਸਬਾ ਬੇਗੋਵਾਲ ਤੇ ਬੇਗੋਵਾਲ ਤੋਂ ਟਾਂਡਾ ਰੋਡ ‘ਤੇ ਬੇਗੋਵਾਲ ਤੋਂ ਨਡਾਲਾ ਰੋਡ ਦੇ ਆਸ-ਪਾਸ ਖੇਤਰਾਂ ਵਿੱਚ ਦੁਕਾਨਦਾਰਾਂ ਤੇ ਵਪਾਰੀ ਵਰਗ ਨੇ ਆਪਣੇ ਕਾਰੋਬਾਰ ਨੂੰ ਪੂਰਨ ਤੌਰ ‘ਤੇ ਬੰਦ ਕਰਕੇ ਬੰਦ ਨੂੰ ਪੂਰਾ ਸਮਰਥਨ ਦਿੱਤਾ | ਇਸ ਬੰਦ ਦੇ ਸੱਦੇ ਨੂੰ ਲੈ ਕੇ ਬੇਗੋਵਾਲ ਦੁਕਾਨਦਾਰਾਂ ਤੇ ਵੱਖ-ਵੱਖ ਵਪਾਰੀ ਵਰਗ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਨੂੰ ਪਹਿਲਾਂ ਹੀ ਬੰਦ ਰੱਖਿਆ ਇਸੇ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਪੈਰੋਕਾਰਾਂ ਵੱਲੋਂ ਬੇਗੋਵਾਲ ਵਿਖੇ ਇੱਕ ਰੋਸ ਮਾਰਚ ਕਰਦਿਆਂ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਸਰਕਾਰ ਕੋਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ | ਉਹਨਾਂ ਕਿਹਾ ਕਿ ਸਰਕਾਰ ਲੰਬੇ ਸਮੇਂ ਤੋਂ ਸਜਾਵਾਂ ਪੂਰੀਆਂ ਕਰ ਚੁੱਕੇ ਤੇ ਨਜਾਇਜ਼ ਤੌਰ ਤੇ ਬੰਦੀ ਬਣਾਏ ਸਿੰਘਾਂ ਨੂੰ ਇੱਕ ਸਾਜ਼ਿਸ਼ ਤਹਿਤ ਰਿਹਾਈ ਨਹੀਂ ਕਰ ਰਹੀ ਜਦਕਿ ਗੈਰ ਸਿੱਖਾਂ ਵੱਲੋਂ ਵੱਡੇ ਤੋਂ ਵੱਡੇ ਅਪਰਾਧ ਕੀਤੇ ਗਏ ਹਨ ਉਹਨਾਂ ਨੂੰ ਮਾਫ਼ੀਆਂ ਤੇ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਪੈਰੋਲਾਂ ਦਿੱਤੀਆਂ ਜਾ ਰਹੀਆਂ ਹਨ | ਉਹਨਾਂ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਨੇ ਇਹਨਾਂ ਨੂੰ ਰਿਹਾ ਨਾ ਕੀਤਾ ਗਿਆ ਤੇ ਜਥੇਬੰਦੀਆਂ ਸਲਾਹ ਮਸ਼ਵਰੇ ਉਪਰੰਤ ਵੱਡੇ ਸੰਘਰਸ਼ ਆਰੰਭੇ ਜਾਣਗੇ | ਇਸ ਸਮੇਂ ਭਾਈ ਸੁਰਿੰਦਰ ਸਿੰਘ ਨੰਗਲ ਲੁਬਾਣਾ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਵਾਰਸ ਪੰਜਾਬ ਦੇ ਪੈਰੋਕਾਰਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ | .ਨਡਾਲਾ ’ਚ ਬੰਦੀ ਸਿੱਖਾਂ ਦੀ ਰਿਹਾਈ ਲਈ ਦਿੱਤੀ ਬੰਦ ਦੀ ਕਾਲ ਨੂੰ ਮਿਲਿਆ ਸਮਰਥਨ ਨਡਾਲਾ, (ਰਘਬਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਤੀ ਬੰਦ ਦੀ ਕਾਲ ਦੇ ਸਬੰਧ ਵਿੱਚ ਨਡਾਲਾ ਦੇ ਬਾਜ਼ਾਰ ਵੀ ਬੰਦ ਰਹੇ | ਇਸ ਬੰਦ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਗਿਆ | ਬੰਦ ਦੌਰਾਨ ਬਾਜ਼ਾਰ ਵਿੱਚ ਇਕਾ-ਦੁੱਕਾ ਦੁਕਾਨਾਂ ਖੁੱਲ੍ਹੀਆਂ ਨਜ਼ਰ ਆਈਆਂ, ਜਿਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵੱਲੋਂ ਬੰਦ ਕਰਵਾਇਆ ਗਿਆ | ਇਸ ਉਪਰੰਤ ਸਮੁੱਚਾ ਬਾਜ਼ਾਰ ਬੰਦ ਰਿਹਾ | ਦੱਸਿਆ ਗਿਆ ਕਿ ਦੁਪਹਿਰ 2 ਵਜੇ ਤੋਂ ਬਾਅਦ ਬਾਜ਼ਾਰ ਮੁੜ ਖੁੱਲ੍ਹ ਗਏ | ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ ਅਤੇ ਇਸ ਸਬੰਧੀ ਸਰਕਾਰਾਂ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਨੂੰ ਸਮਰਥਨ ਜਾਰੀ ਰੱਖਿਆ ਜਾਵੇਗਾ | ਭੁਲੱਥ, (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੇ ਗਏ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਦਾ ਅੱਜ ਕਸਬਾ ਭੁਲੱਥ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ | ਕਿਸਾਨਾਂ ਦੇ ਸੱਦੇ ‘ਤੇ ਸ਼ਹਿਰ ਦੇ ਮੁੱਖ ਬਾਜ਼ਾਰਾਂ, ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਸ਼ਟਰ ਬੰਦ ਰਹੇ | ਬੰਦ ਕਾਰਨ ਆਮ ਦਿਨਾਂ ਦੇ ਮੁਕਾਬਲੇ ਬਾਜ਼ਾਰਾਂ ਵਿੱਚ ਕਾਫ਼ੀ ਘੱਟ ਰੌਣਕ ਰਹੀ ਅਤੇ ਸੜਕਾਂ ‘ਤੇ ਵੀ ਆਵਾਜਾਈ ਪ੍ਰਭਾਵਿਤ ਹੋਈ | ਸਵੇਰੇ ਤੋਂ ਹੀ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੱਖ-ਵੱਖ ਥਾਵਾਂ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ | ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ |ਪੰਜਾਬ ਬੰਦ ਦੇ ਸੱਦੇ ਦਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਏਕਤਾ ਸਿੱਧੂ ਪੁਰ (ਡੱਲੇਵਾਲ) ਗਰੁੱਪ ਭੁਲੱਥ, ਲੱਖੋਵਾਲ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪੂਰਨ ਤੌਰ ਤੇ ਸਮਰਥਨ ਕੀਤਾ ਗਿਆ | ਇਸ ਸਬੰਧੀ ਕਿਸਾਨ ਆਗੂਆਂ ਵੱਲੋਂ ਸ਼ਹਿਰ ਭੁਲੱਥ, ਨਾਡਾਲਾ ਤੇ ਬੇਗੋਵਾਲ ਦੇ ਬਾਜ਼ਾਰਾਂ ਦਾ ਦੌਰਾ ਕਰਦੇ ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨੂੰ ਪੰਜਾਬ ਬੰਦ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਅਤੇ ਦੁਕਾਨਦਾਰ ਭਾਈਚਾਰੇ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਤੇ ਸੀਨੀਅਰ ਡੱਲੇਵਾਲ ਗਰੁੱਪ ਭੁਲੱਥ ਤੋਂ ਜ਼ਿਲ੍ਹਾ ਮੀਤ ਪ੍ਰਧਾਨ ਮੁਖ਼ਤਿਆਰ ਸਿੰਘ ਸੋਨੀ, ਮੀਤ ਪ੍ਰਧਾਨ ਗੁਰਸੇਵਕ ਸਿੰਘ ਰੰਧਾਵਾ, ਜਨਰਲ ਸਕੱਤਰ ਅਮਨਦੀਪ ਸਿੰਘ ਬਾਜਵਾ, ਕੈਸ਼ੀਅਰ ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਰਾਮਗੜ੍ਹ, ਸੁਖਵਿੰਦਰ ਸਿੰਘ ਬਾਗੜੀਆ, ਸੁਖਜਿੰਦਰ ਸਿੰਘ ਪੰਡੋਰੀ, ਬਲਦੇਵ ਸਿੰਘ ਪੰਡੋਰੀ, ਲਵ ਸਿੱਧੂ, ਕਾਦੀਆਂ ਜਥੇਬੰਦੀ ਦੇ ਕਿਸਾਨ ਆਗੂ ਜਸਵਿੰਦਰ ਸਿੰਘ ਮਾਨਾ ਤਲਵੰਡੀ ਮੀਤ ਪ੍ਰਧਾਨ, ਸਰਬਜੀਤ ਸਿੰਘ ਧੀਰਪੁਰ ਸਕੱਤਰ ਜਨਰਲ, ਜੋਗਿੰਦਰ ਸਿੰਘ ਬਗੜੀਆਂ ਮੀਤ ਪ੍ਰਧਾਨ, ਪੂਰਨ ਸਿੰਘ ਖੱਸਣ ਬਲਾਕ ਪ੍ਰਧਾਨ, ਕਸ਼ਮੀਰ ਸਿੰਘ ਬੋਪਾਰਾਏ ਬਲਾਕ ਮੀਤ ਪ੍ਰਧਾਨ , ਪ੍ਰਦੀਪ ਘਈ ਭੁਲੱਥ ਇਕਾਈ ਪ੍ਰਧਾਨ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ, ਤਹਿਸੀਲ ਆਗੂ ਨਾਵਲ ਗਿੱਲ ਟਾਹਲੀ, ਗੁਰਪ੍ਰੀਤ ਬੁਲੇਵਾਲ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਚੱਕੋਕੀ, ਲਸ਼ਕਰ ਸਿੰਘ, ਸੁਖਦੇਵ ਸਿੰਘ ਤੇ ਹੋਰ ਕਿਸਾਨ ਹਾਜ਼ਰ ਸਨ |