21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

‘ ਖਾਨ ਬਾਬਾ’ ਗਰੋਹ ਦੇ ਪੂਰੇ ਨੈੱਟਵਰਕ ਦੀ ਜਾਂਚ ਕਰ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ- ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ, 21 ਅਗਸਤ (ਨਰੇਸ਼ ਹੈਪੀ, ਥਿੰਦ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਵਿਦੇਸ਼ਾਂ ਵਿਚ ਬੰਧਕ ਬਣਾ ਕੇ ਫਰੌਤੀਆਂ ਮੰਗਣ ਵਾਲੇ ‘ਖਾਨ ਬਾਬਾ ਗਰੋਹ’ ਤੋਂ ਪੀੜਤ ਪਰਿਵਾਰਾਂ ਨੂੰ ਮੀਡੀਆ ਸਾਹਮਣੇ ਪੇਸ਼ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਏਸ਼ੀਆਈ ਦੇਸ਼ਾਂ ਵਿਚ ਖਾਨ ਬਾਬਾ ਨਾਂਅ ਦਾ ਗਿਰੋਹ ਪਿਛਲੇ ਕਈ ਸਾਲਾਂ ਤੋਂ ਸਰਗਰਮ ਹੈ ਜਿਹੜਾ ਪੰਜਾਬ ਵਿਚੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਝਾਂਸੇ ਵਿਚ ਲੈ ਕੇ ਵਿਦੇਸ਼ਾਂ ਵਿਚ ਲੈ ਜਾਂਦਾ ਹੈ ਤੇ ਉੱਥੇ ਬੰਧਕ ਬਣਾ ਕੇ ਪਰਿਵਾਰਾਂ ਤੋਂ ਲੱਖਾਂ ਰੁਪਏ ਵਿਚ ਪੈਸੇ ਵਸੂਲ ਰਿਹਾ | ਉਨ੍ਹਾਂ ਕਿਹਾ ਕਿ ਇਹ ਮਾਮਲੇ ਸਿਰਫ਼ ਕੁਝ ਪਰਿਵਾਰਾਂ ਦੀ ਪੀੜਾ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਤੇ ਸੁਰੱਖਿਆ ਨਾਲ ਜੁੜਿਆ ਗੰਭੀਰ ਮਸਲਾ ਹੈ | ਸੰਤ ਸੀਚੇਵਾਲ ਨੇ ਦੱਸਿਆ ਕਿ 29 ਜੁਲਾਈ ਨੂੰ ਜਲੰਧਰ ਦੇ ਕੁਲਰਾਜ ਸਿੰਘ ਤੇ ਕਪੂਰਥਲਾ ਦੇ ਮਨਪ੍ਰੀਤ ਸਿੰਘ ਦੇ ਪਰਿਵਾਰ ਉਨ੍ਹਾਂ ਕੋਲ ਪਹੁੰਚੇ ਸਨ | ਪਰਿਵਾਰਾਂ ਅਨੁਸਾਰ ਏਜੰਟਾਂ ਵੱਲੋਂ ਦੋਵਾਂ ਨੌਜਵਾਨਾਂ ਨੂੰ ਸਪੇਨ ਭੇਜਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਬਾਅਦ ਵਿੱਚ ਉਹਨਾਂ ਦੇ ਬੱਚਿਆਂ ਨੂੰ ਗਿਰੋਹ ਦੇ ਚੁੰਗਲ ਵਿੱਚ ਫਸਾ ਦਿੱਤਾ ਗਿਆ | ਮਾਮਲਾ ਤੁਰੰਤ ਵਿਦੇਸ਼ ਮੰਤਰਾਲੇ ਦੇ ਧਿਆਨ ਵਿੱਚ ਲਿਆਂਦਾ ਗਿਆ | ਮਨਪ੍ਰੀਤ ਸਿੰਘ 9 ਅਗਸਤ ਨੂੰ ਭਾਰਤ ਵਾਪਸ ਆ ਗਿਆ, ਜਦਕਿ ਕੁਲਰਾਜ ਸਿੰਘ ਦੇ ਥਾਈਲੈਂਡ ਵਿੱਚ ਪੁਲਿਸ ਹਿਰਾਸਤ ਵਿੱਚ ਹੋਣ ਦੀ ਜਾਣਕਾਰੀ ਪਰਿਵਾਰ ਵੱਲੋਂ ਦਿੱਤੀ ਗਈ ਹੈ | ਪਰਿਵਾਰਾਂ ਅਨੁਸਾਰ ਨੌਜਵਾਨਾਂ ਦੀ ਰਿਹਾਈ ਬਦਲੇ ਲੱਖਾਂ ਰੁਪਏ ਦੀ ਮੰਗ ਕੀਤੀ ਗਈ | ਮਨਪ੍ਰੀਤ ਦੇ ਪਰਿਵਾਰ ਨੇ ਉਸਦੀ ਵਾਪਸੀ ਲਈ 22. 50 ਲੱਖ ਰੁਪਏ ਦੇਣ ਦਾ ਦਾਅਵਾ ਕੀਤਾ ਹੈ, ਜਦਕਿ ਕੁਲਰਾਜ ਦੇ ਪਰਿਵਾਰ ਤੋਂ 8 ਲੱਖ ਰੁਪਏ ਲੈਣ ਤੋਂ ਬਾਅਦ ਹੋਰ 15 ਲੱਖ ਰੁਪਏ ਦੀ ਮੰਗ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ | ਪਰਿਵਾਰਾਂ ਨੇ ਦੋਸ਼ ਲਗਾਇਆ ਕਿ ਨੌਜਵਾਨਾਂ ‘ਤੇ ਕਥਿਤ ਤੌਰ ‘ਤੇ ਤਸ਼ੱਦਦ ਕਰਕੇ ਉਨ੍ਹਾਂ ਦੀਆਂ ਵੀਡੀਓਜ਼ ਜਾਂ ਆਡੀਓ ਰਿਕਾਰਡਿੰਗਾਂ ਪਰਿਵਾਰਾਂ ਨੂੰ ਭੇਜੀਆਂ ਜਾਂਦੀਆਂ ਅਤੇ ਡਰਾ-ਧਮਕਾ ਕੇ ਫਿਰੌਤੀ ਦੀ ਮੰਗ ਕੀਤੀ ਜਾਂਦੀ ਸੀ | ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ, ਵਿਦੇਸ਼ ਮੰਤਰੀ ਅਤੇ ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਪੂਰੇ ਨੈੱਟਵਰਕ ਦੀ ਜਾਂਚ ‘ਤੇ ਇੰਟਰਪੋਲ ਦੀ ਮਦਦ ਲੈਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇ ਕਿ ਕਿਹੜੇ ਏਜੰਟ ਨੌਜਵਾਨਾਂ ਨੂੰ ਕਥਿਤ ਤੌਰ ‘ਤੇ ਅਜਿਹੇ ਗਿਰੋਹਾਂ ਤੱਕ ਪਹੁੰਚਾ ਰਹੇ ਹਨ ਅਤੇ ਉਨ੍ਹਾਂ ਦੇ ਆਪਸੀ ਸੰਪਰਕ ਕੀ ਹਨ | ਹੈਰੋਇਨ ਸਮੇਤ ਇਕ ਕਾਬੂ ਕਪੂਰਥਲਾ, 21 ਅਗਸਤ (ਸਡਾਨਾ)- ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.

Ad Position 21
No active advertisement
ਅਜੀਤ ਡੈਸਕ 22-08-2026
ਸੁਲਤਾਨਪੁਰ ਲੋਧੀ, 21 ਅਗਸਤ (ਨਰੇਸ਼ ਹੈਪੀ, ਥਿੰਦ)- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਵਿਦੇਸ਼ਾਂ ਵਿਚ ਬੰਧਕ ਬਣਾ ਕੇ ਫਰੌਤੀਆਂ ਮੰਗਣ ਵਾਲੇ ‘ਖਾਨ ਬਾਬਾ ਗਰੋਹ’ ਤੋਂ ਪੀੜਤ ਪਰਿਵਾਰਾਂ ਨੂੰ ਮੀਡੀਆ ਸਾਹਮਣੇ ਪੇਸ਼ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਦੱਸਿਆ ਕਿ ਏਸ਼ੀਆਈ ਦੇਸ਼ਾਂ ਵਿਚ ਖਾਨ ਬਾਬਾ ਨਾਂਅ ਦਾ ਗਿਰੋਹ ਪਿਛਲੇ ਕਈ ਸਾਲਾਂ ਤੋਂ ਸਰਗਰਮ ਹੈ ਜਿਹੜਾ ਪੰਜਾਬ ਵਿਚੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਝਾਂਸੇ ਵਿਚ ਲੈ ਕੇ ਵਿਦੇਸ਼ਾਂ ਵਿਚ ਲੈ ਜਾਂਦਾ ਹੈ ਤੇ ਉੱਥੇ ਬੰਧਕ ਬਣਾ ਕੇ ਪਰਿਵਾਰਾਂ ਤੋਂ ਲੱਖਾਂ ਰੁਪਏ ਵਿਚ ਪੈਸੇ ਵਸੂਲ ਰਿਹਾ | ਉਨ੍ਹਾਂ ਕਿਹਾ ਕਿ ਇਹ ਮਾਮਲੇ ਸਿਰਫ਼ ਕੁਝ ਪਰਿਵਾਰਾਂ ਦੀ ਪੀੜਾ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਤੇ ਸੁਰੱਖਿਆ ਨਾਲ ਜੁੜਿਆ ਗੰਭੀਰ ਮਸਲਾ ਹੈ | ਸੰਤ ਸੀਚੇਵਾਲ ਨੇ ਦੱਸਿਆ ਕਿ 29 ਜੁਲਾਈ ਨੂੰ ਜਲੰਧਰ ਦੇ ਕੁਲਰਾਜ ਸਿੰਘ ਤੇ ਕਪੂਰਥਲਾ ਦੇ ਮਨਪ੍ਰੀਤ ਸਿੰਘ ਦੇ ਪਰਿਵਾਰ ਉਨ੍ਹਾਂ ਕੋਲ ਪਹੁੰਚੇ ਸਨ | ਪਰਿਵਾਰਾਂ ਅਨੁਸਾਰ ਏਜੰਟਾਂ ਵੱਲੋਂ ਦੋਵਾਂ ਨੌਜਵਾਨਾਂ ਨੂੰ ਸਪੇਨ ਭੇਜਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਬਾਅਦ ਵਿੱਚ ਉਹਨਾਂ ਦੇ ਬੱਚਿਆਂ ਨੂੰ ਗਿਰੋਹ ਦੇ ਚੁੰਗਲ ਵਿੱਚ ਫਸਾ ਦਿੱਤਾ ਗਿਆ | ਮਾਮਲਾ ਤੁਰੰਤ ਵਿਦੇਸ਼ ਮੰਤਰਾਲੇ ਦੇ ਧਿਆਨ ਵਿੱਚ ਲਿਆਂਦਾ ਗਿਆ | ਮਨਪ੍ਰੀਤ ਸਿੰਘ 9 ਅਗਸਤ ਨੂੰ ਭਾਰਤ ਵਾਪਸ ਆ ਗਿਆ, ਜਦਕਿ ਕੁਲਰਾਜ ਸਿੰਘ ਦੇ ਥਾਈਲੈਂਡ ਵਿੱਚ ਪੁਲਿਸ ਹਿਰਾਸਤ ਵਿੱਚ ਹੋਣ ਦੀ ਜਾਣਕਾਰੀ ਪਰਿਵਾਰ ਵੱਲੋਂ ਦਿੱਤੀ ਗਈ ਹੈ | ਪਰਿਵਾਰਾਂ ਅਨੁਸਾਰ ਨੌਜਵਾਨਾਂ ਦੀ ਰਿਹਾਈ ਬਦਲੇ ਲੱਖਾਂ ਰੁਪਏ ਦੀ ਮੰਗ ਕੀਤੀ ਗਈ | ਮਨਪ੍ਰੀਤ ਦੇ ਪਰਿਵਾਰ ਨੇ ਉਸਦੀ ਵਾਪਸੀ ਲਈ 22.50 ਲੱਖ ਰੁਪਏ ਦੇਣ ਦਾ ਦਾਅਵਾ ਕੀਤਾ ਹੈ, ਜਦਕਿ ਕੁਲਰਾਜ ਦੇ ਪਰਿਵਾਰ ਤੋਂ 8 ਲੱਖ ਰੁਪਏ ਲੈਣ ਤੋਂ ਬਾਅਦ ਹੋਰ 15 ਲੱਖ ਰੁਪਏ ਦੀ ਮੰਗ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ | ਪਰਿਵਾਰਾਂ ਨੇ ਦੋਸ਼ ਲਗਾਇਆ ਕਿ ਨੌਜਵਾਨਾਂ ‘ਤੇ ਕਥਿਤ ਤੌਰ ‘ਤੇ ਤਸ਼ੱਦਦ ਕਰਕੇ ਉਨ੍ਹਾਂ ਦੀਆਂ ਵੀਡੀਓਜ਼ ਜਾਂ ਆਡੀਓ ਰਿਕਾਰਡਿੰਗਾਂ ਪਰਿਵਾਰਾਂ ਨੂੰ ਭੇਜੀਆਂ ਜਾਂਦੀਆਂ ਅਤੇ ਡਰਾ-ਧਮਕਾ ਕੇ ਫਿਰੌਤੀ ਦੀ ਮੰਗ ਕੀਤੀ ਜਾਂਦੀ ਸੀ | ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ, ਵਿਦੇਸ਼ ਮੰਤਰੀ ਅਤੇ ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਪੂਰੇ ਨੈੱਟਵਰਕ ਦੀ ਜਾਂਚ ‘ਤੇ ਇੰਟਰਪੋਲ ਦੀ ਮਦਦ ਲੈਣ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇ ਕਿ ਕਿਹੜੇ ਏਜੰਟ ਨੌਜਵਾਨਾਂ ਨੂੰ ਕਥਿਤ ਤੌਰ ‘ਤੇ ਅਜਿਹੇ ਗਿਰੋਹਾਂ ਤੱਕ ਪਹੁੰਚਾ ਰਹੇ ਹਨ ਅਤੇ ਉਨ੍ਹਾਂ ਦੇ ਆਪਸੀ ਸੰਪਰਕ ਕੀ ਹਨ | ਹੈਰੋਇਨ ਸਮੇਤ ਇਕ ਕਾਬੂ ਕਪੂਰਥਲਾ, 21 ਅਗਸਤ (ਸਡਾਨਾ)- ਸਿਟੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ. ਐਸ. ਆਈ. ਜਸਕਰਨ ਸਿੰਘ ਨੇ ਗਸ਼ਤ ਦੌਰਾਨ ਕਥਿਤ ਦੋਸ਼ੀ ਬਲਜਿੰਦਰ ਉਰਫ਼ ਸੋਨੂੰ ਵਾਸੀ ਉੱਚਾ ਧੋੜਾ ਨੂੰ ਕੁਸ਼ਟ ਆਸ਼ਰਮ ਨੇੜੇ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਵਲੋਂ ਸੁੱਟੇ ਹੋਏ ਲਿਫ਼ਾਫ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਐਮ.ਪੀ. ਲੈਂਡ ਤੇ ਰੰਗਲਾ ਪੰਜਾਬ ਪ੍ਰੋਗਰਾਮ ਤਹਿਤ 219 ਪ੍ਰੋਜੈਕਟ ਮੁਕੰਮਲ-ਅਕਾਸ਼ ਬਾਂਸਲ ਅਗਲੀ ਖ਼ਬਰ ਖ਼ੂਨਦਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਡਾ. ਹਮਦਰਦ ਦੇ ਜਨਮ ਦਿਵਸ ਮੌਕੇ ਕਰਵਾਇਆ ਪੋਸਟਰ ਬਣਾਉਣ ਦਾ ਮੁਕਾਬਲਾ
Ad Position 24