ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਕਰੀਅਰ ਅਗਵਾਈ ਸਬੰਧੀ ਸੈਮੀਨਾਰ ਕਰਵਾਇਆ
ਕਪੂਰਥਲਾ, 21 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਤੇ ਉਨ੍ਹਾਂ ਨੂੰ ਕਰੀਅਰ ਸਬੰਧੀ ਅਗਵਾਈ ਦੇਣ ਲਈ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕਪੂਰਥਲਾ ਡਾ. ਵਰੁਣ ਜੋਸ਼ੀ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ.
ਕਪੂਰਥਲਾ, 21 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਤੇ ਉਨ੍ਹਾਂ ਨੂੰ ਕਰੀਅਰ ਸਬੰਧੀ ਅਗਵਾਈ ਦੇਣ ਲਈ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕਪੂਰਥਲਾ ਡਾ. ਵਰੁਣ ਜੋਸ਼ੀ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਜੋਸ਼ੀ ਨੇ ਵਿਦਿਆਰਥੀਆਂ ਨੂੰ ਵਰਤਮਾਨ ਸਮੇਂ ਵਿਚ ਉਪਲਬਧ ਵੱਖ-ਵੱਖ ਰੁਜ਼ਗਾਰ ਦੇ ਮੌਕਿਆਂ, ਸਕਿੱਲ ਡਿਵੈਲਪਮੈਂਟ ਤੇ ਟਰੇਨਿੰਗ ਆਪਸ਼ਨ, ਸਰਕਾਰੀ ਨੌਕਰੀਆਂ ਲਈ ਲਿਖ਼ਤੀ ਪ੍ਰੀਖਿਆਵਾਂ ਦੀ ਤਿਆਰੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਹੀ ਰਣਨੀਤੀ ਤੇ ਨਿਰੰਤਰ ਯਤਨਾਂ ਸਦਕਾ ਕਿਸੇ ਵੀ ਮੁਕਾਬਲੇ ਦੀ ਪ੍ਰੀਖਿਆ ਵਿਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ | ਸੈਮੀਨਾਰ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਉਨ੍ਹਾਂ ਕੋਲੋਂ ਕੁੱਝ ਸਵਾਲ ਪੁੱਛੇ, ਜਿਨ੍ਹਾਂ ਦੇ ਉਨ੍ਹਾਂ ਨੇ ਬਾਖ਼ੂਬੀ ਨਾਲ ਉੱਤਰ ਦਿੱਤੀ | ਇਸੇ ਦੌਰਾਨ ਹੀ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਮੁੱਖ ਰਿਸੋਰਸ ਪਰਸਨ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਹ ਸੈਮੀਨਾਰ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਅਗਵਾਈ ਦੇਣ ਵਿਚ ਵਡਮੁੱਲੀ ਭੂਮਿਕਾ ਅਦਾ ਕਰੇਗਾ | ਸੈਮੀਨਾਰ ਦੀ ਸਮਾਪਤੀ ‘ਤੇ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਡਾ. ਵਰੁਣ ਜੋਸ਼ੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਵੀ ਕੀਤਾ |