23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਤਲਵੰਡੀ ਕੂਕਾ ਅੱਡੇ ’ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇਕ ਦੀ ਮੌਤ, ਤਿੰਨ ਜ਼ਖ਼ਮੀ

ਨਡਾਲਾ , 22 ਅਗਸਤ ( ਰਘਬਿੰਦਰ ਸਿੰਘ ): ਨਡਾਲਾ - ਬੇਗੋਵਾਲ ਸੜਕ ‘ ਤੇ ਤਲਵੰਡੀ ਕੂਕਾ ਅੱਡੇ ਨੇੜੇ ਅੱਜ ਸ਼ਾਮ ਕਰੀਬ 3:30 ਵਜੇ ਦੋ ਮੋਟਰਸਾਈਕਲਾਂ ਦੀ ਆਹਮੋ - ਸਾਹਮਣੇ ਹੋਈ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ , ਜਦਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ | ਹਾਦਸੇ ਵਿਚ ਮਿ੍ਤਕ ਦੀ ਪਛਾਣ ਜਰਨੈਲ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਵਾਸੀ ਤਲਵੰਡੀ ਕੂਕਾ ਨੇ ਦੱਸਿਆ ਕਿ ਉਸ ਦਾ ਚਾਚਾ ਜਰਨੈਲ ਸਿੰਘ (65) ਆਪਣੀ ਬੇਟੀ ਅਮਨਪ੍ਰੀਤ ਕੌਰ ਨਾਲ ਮੋਟਰਸਾਈਕਲ ਨੰਬਰ ਪੀ . ਬੀ .

Ad Position 21
No active advertisement
ਹਾਦਸੇ ਚ ਨੁਕਸਾਨੇ ਵਾਹਨਾਂ ਦੇ ਦਿ੍ਸ਼ ਅਤੇ (ਹਾਸ਼ੀਏ ’ਚ) ਮਿ੍ਤਕ ਜਰਨੈਲ ਸਿੰਘ ਦੀ ਪੁਰਾਣੀ ਤਸਵੀਰ। ਤਸਵੀਰਾਂ : ਰਘਬਿੰਦਰ ਸਿੰਘ 23-08-2026
ਨਡਾਲਾ , 22 ਅਗਸਤ ( ਰਘਬਿੰਦਰ ਸਿੰਘ ): ਨਡਾਲਾ - ਬੇਗੋਵਾਲ ਸੜਕ ‘ ਤੇ ਤਲਵੰਡੀ ਕੂਕਾ ਅੱਡੇ ਨੇੜੇ ਅੱਜ ਸ਼ਾਮ ਕਰੀਬ 3:30 ਵਜੇ ਦੋ ਮੋਟਰਸਾਈਕਲਾਂ ਦੀ ਆਹਮੋ - ਸਾਹਮਣੇ ਹੋਈ ਟੱਕਰ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ , ਜਦਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ | ਹਾਦਸੇ ਵਿਚ ਮਿ੍ਤਕ ਦੀ ਪਛਾਣ ਜਰਨੈਲ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਵਾਸੀ ਤਲਵੰਡੀ ਕੂਕਾ ਨੇ ਦੱਸਿਆ ਕਿ ਉਸ ਦਾ ਚਾਚਾ ਜਰਨੈਲ ਸਿੰਘ (65) ਆਪਣੀ ਬੇਟੀ ਅਮਨਪ੍ਰੀਤ ਕੌਰ ਨਾਲ ਮੋਟਰਸਾਈਕਲ ਨੰਬਰ ਪੀ . ਬੀ .-09- ਕੇ -8872 ‘ ਤੇ ਸਵਾਰ ਹੋ ਕੇ ਨਡਾਲਾ ਵੱਲ ਜਾ ਰਿਹਾ ਸੀ | ਇਸ ਦੌਰਾਨ ਨਡਾਲਾ ਵੱਲੋਂ ਆ ਰਹੇ ਮੋਟਰਸਾਈਕਲ ਨੰਬਰ ਪੀ . ਬੀ .-21- ਐੱਫ -8117 ‘ ਤੇ ਸਵਾਰ ਦੋ ਨੌਜਵਾਨਾਂ ਸੋਮਾ ਅਤੇ ਵੰਸ਼ (18-20 ਸਾਲ ) ਵਾਸੀ ਸਲੇਮਪੁਰ ( ਹੁਸ਼ਿਆਰਪੁਰ ) ਨਾਲ ਉਨ੍ਹਾਂ ਦੀ ਆਹਮੋ - ਸਾਹਮਣੇ ਟੱਕਰ ਹੋ ਗਈ | ਹਾਦਸਾ ਇੰਨਾ ਭਿਆਨਕ ਸੀ ਕਿ ਜਰਨੈਲ ਸਿੰਘ ਦੀ ਮੌਕੇ ‘ ਤੇ ਹੀ ਮੌਤ ਹੋ ਗਈ , ਜਦਕਿ ਉਸ ਦੀ ਬੇਟੀ ਅਮਨਪ੍ਰੀਤ ਕੌਰ ਸਮੇਤ ਦੂਜੇ ਮੋਟਰਸਾਈਕਲ ‘ ਤੇ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ | ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਕਿ ਦੂਜੇ ਮੋਟਰਸਾਈਕਲ ਸਵਾਰ ਨੌਜਵਾਨ ਕਥਿਤ ਤੌਰ ‘ ਤੇ ਨਸ਼ੇ ਦੀ ਹਾਲਤ ਵਿਚ ਸਨ | ਇਸ ਦੋਸ਼ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ | ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ , ਜਦਕਿ ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ | ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਵਿਚ ਬਣਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਮਿਡ ਡੇ ਮੀਲ ਵਰਕਰ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਫਗਵਾੜਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੀ ਮਸ਼ਾਲ ਮਾਰਚ ਦਾ ਸਵਾਗਤ
Ad Position 24