23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦਾ ਐਮ.ਏ.ਪੰਜਾਬੀ ਦਾ ਨਤੀਜਾ ਰਿਹਾ ਸ਼ਾਨਦਾਰ

ਸੁਲਤਾਨਪੁਰ ਲੋਧੀ , 22 ਅਗਸਤ ( ਥਿੰਦ )- ਗੁਰੂ ਨਾਨਕ ਦੇਵ ਯੂਨੀਵਰਸਿਟੀ , ਅੰਮਿ੍ਤਸਰ ਵੱਲੋਂ ਐਲਾਨੇ ਗਏ ਨਤੀਜੇ ‘ ਚੋਂ ਗੁਰੂ ਨਾਨਕ ਖ਼ਾਲਸਾ ਕਾਲਜ , ਸੁਲਤਾਨਪੁਰ ਲੋਧੀ ਦੇ ਐਮ . ਏ ਪੰਜਾਬੀ ਦੇ ਦੂਜੇ ਅਤੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਆਰਟਸ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਰਾਜਦੀਪ ਕੌਰ ਜੋਸਨ ਨੇ ਦੱਸਿਆ ਕਿ ਐਮ .

Ad Position 21
No active advertisement
ਅਜੀਤ ਡੈਸਕ 23-08-2026
ਸੁਲਤਾਨਪੁਰ ਲੋਧੀ , 22 ਅਗਸਤ ( ਥਿੰਦ )- ਗੁਰੂ ਨਾਨਕ ਦੇਵ ਯੂਨੀਵਰਸਿਟੀ , ਅੰਮਿ੍ਤਸਰ ਵੱਲੋਂ ਐਲਾਨੇ ਗਏ ਨਤੀਜੇ ‘ ਚੋਂ ਗੁਰੂ ਨਾਨਕ ਖ਼ਾਲਸਾ ਕਾਲਜ , ਸੁਲਤਾਨਪੁਰ ਲੋਧੀ ਦੇ ਐਮ . ਏ ਪੰਜਾਬੀ ਦੇ ਦੂਜੇ ਅਤੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਆਰਟਸ ਅਤੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋਫੈਸਰ ਰਾਜਦੀਪ ਕੌਰ ਜੋਸਨ ਨੇ ਦੱਸਿਆ ਕਿ ਐਮ . ਏ ਪੰਜਾਬੀ ਸਮੈਸਟਰ ਦੂਜਾ ਦੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚੋਂ ਵਿਦਿਆਰਥਣ ਸਿਮਰਨ ਸਪੁੱਤਰੀ ਬੱਗਾ ਨੇ 7.40 ਸੀ . ਜੀ . ਪੀ . ਏ . ਨਾਲ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣ ਪ੍ਰਵੀਨ ਕੌਰ ਸਪੁੱਤਰੀ ਬਲਬੀਰ ਸਿੰਘ ਨੇ 7.00 ਸੀ . ਜੀ . ਪੀ . ਏ ਨਾਲ ਕਾਲਜ ਵਿਚੋਂ ਦੂਜਾ ਸਥਾਨ ਅਤੇ ਮਨੀਸ਼ਾ ਰਾਣੀ ਸਪੁੱਤਰੀ ਸਤਨਾਮ ਸਿੰਘ ਨੇ 6.60 ਸੀ . ਜੀ . ਪੀ . ਏ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਹੀ ਐਮ . ਏ ਪੰਜਾਬੀ ਦੇ ਸਮੈਸਟਰ ਚੌਥੇ ਵਿਚੋਂ ਵਿਦਿਆਰਥਣ ਅਨੀਕੇਤ ਕੌਰ ਸਪੁੱਤਰੀ ਮਨਜੀਤ ਸਿੰਘ ਨੇ 6.52 ਸੀ . ਜੀ . ਪੀ . ਏ ਨਾਲ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਅਮਨਦੀਪ ਕੌਰ ਸਪੁੱਤਰੀ ਤਰਸੇਮ ਸਿੰਘ ਨੇ 6.43 ਸੀ . ਜੀ . ਪੀ . ਏ ਨਾਲ ਕਾਲਜ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ | ਇਹਨਾਂ ਜਮਾਤਾਂ ਦੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ ਹਨ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ . ਸਵਰਨ ਸਿੰਘ , ਗੁਰਪ੍ਰੀਤ ਕੌਰ ਜੀ ਮੈਂਬਰ ਐਸ . ਜੀ . ਪੀ . ਸੀ , ਹਰਨਿਆਮਤ ਕੌਰ , ਕਾਲਜ ਦੇ ਡਾਇਰੈਕਟਰ ਮੈਡਮ ਨਿਮਰਤਾ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਭਵਿੱਖ ‘ ਚ ਹੋਰ ਉਪਲਬਧੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਟਾਫ਼ ਦੀ ਸ਼ਲਾਘਾ ਕੀਤੀ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ . ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਇਹ ਆਸ ਜਤਾਈ ਕਿ ਭਵਿੱਖ ‘ ਚ ਵੀ ਸਾਡੇ ਵਿਦਿਆਰਥੀ ਇਸੇ ਤਰ੍ਹਾਂ ਮਿਹਨਤ ਕਰਕੇ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਦੇ ਰਹਿਣਗੇ ਲ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਪੰਜਾਬੀ ਵਿਭਾਗ ਦੇ ਸਮੂਹ ਪ੍ਰੋਫੈਸਰ ਸਾਹਿਬਾਨ ਨੇ ਵੀ ਇਸ ਮੌਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਵਫ਼ਦ ਦੀ ਰੇਲਵੇ ਬੋਰਡ ਦੇ ਐਡੀਸ਼ਨਲ ਮੈਂਬਰ ਨਾਲ ਹੋਈ ਮੀਟਿੰਗ
Ad Position 24