23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਕਾਲੀ ਵੇਈਂ ’ਚ ਪਾਣੀ ਦਾ ਪੱਧਰ ਵਧਿਆ, ਲਾਗਲੇ ਖੇਤਾਂ ਦੀਆਂ ਫ਼ਸਲਾਂ ਪਾਣੀ ਹੇਠ

ਭੁਲੱਥ , 22 ਅਗਸਤ ( ਮਨਜੀਤ ਸਿੰਘ ਰਤਨ )- ਸਬ - ਡਵੀਜ਼ਨ ਭੁਲੱਥ ਅਤੇ ਨਾਲ ਲੱਗਦੇ ਪਿੰਡਾਂ ਵਿਚੋਂ ਲੰਘਦੀ ਕਾਲੀ ਵੇਈਾ ਵਿਚ ਹੋਈ ਬਰਸਾਤ ਕਾਰਨ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ | ਵੇਈਂ ਦੇ ਕੰਢੇ ਨਾਲ ਲੱਗਦੇ ਖੇਤਾਂ ਵਿਚ ਪਾਣੀ ਭਰ ਜਾਣ ਕਾਰਨ ਫ਼ਸਲਾਂ ਪਾਣੀ ਹੇਠ ਆ ਗਈਆਂ ਹਨ , ਜਿਸ ਨੂੰ ਲੈ ਕੇ ਕਿਸਾਨਾਂ ਵਿਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ | ਕਿਸਾਨਾਂ ਨੇ ਦੱਸਿਆ ਕਿ ਜੇਕਰ ਵੇਈਾ ਦਾ ਪਾਣੀ ਜਲਦ ਨਾ ਘਟਿਆ ਤਾਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ 3-4 ਵਾਰ ਕਾਲੀ ਵੇਈਾ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਖੇਤਾਂ ਵਿਚ ਪਾਣੀ ਭਰ ਗਿਆ ਸੀ ਅਤੇ ਫ਼ਸਲਾਂ ਦਾ ਵੱਡੇ ਪੱਧਰ ‘ ਤੇ ਨੁਕਸਾਨ ਹੋਇਆ ਸੀ | ਇਸ ਕਾਰਨ ਕਿਸਾਨਾਂ ਨੂੰ ਆਰਥਿਕ ਤੌਰ ‘ ਤੇ ਵੀ ਕਾਫ਼ੀ ਨੁਕਸਾਨ ਝੱਲਣਾ ਪਿਆ | ਕਿਸਾਨਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਿਛਲੇ ਸਾਲ ਪਾਣੀ ਦੀ ਮਾਰ ਨਾਲ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ | ਹੁਣ ਇਸ ਸਾਲ ਮੁੜ ਕਾਲੀ ਵੇਈਾ ਦਾ ਪਾਣੀ ਵਧਣ ਕਾਰਨ ਫ਼ਸਲਾਂ ਪ੍ਰਭਾਵਿਤ ਹੋਣ ਦਾ ਡਰ ਬਣਿਆ ਹੋਇਆ ਹੈ | ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਾਲੀ ਵੇਈਾ ਵਿਚ ਪਾਣੀ ਦੇ ਵਧ ਰਹੇ ਪੱਧਰ ਦਾ ਤੁਰੰਤ ਜਾਇਜ਼ਾ ਲਿਆ ਜਾਵੇ ਅਤੇ ਫ਼ਸਲਾਂ ਨੂੰ ਨੁਕਸਾਨ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ | ਨਾਲ ਹੀ ਪਿਛਲੇ ਸਾਲ ਹੋਏ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਜਾਰੀ ਕਰਨ ਦੀ ਵੀ ਮੰਗ ਕੀਤੀ |

Ad Position 21
No active advertisement
ਅਜੀਤ ਡੈਸਕ 23-08-2026

Ad Position 22
No active advertisement
ਪਿਛਲੀ ਖ਼ਬਰ ਸਾਂਝ ਕੇਂਦਰ ਨੇ ਨਵਾਂ ਪਿੰਡ ਭੱਠੇ ਵਿਖੇ ਕਰਵਾਇਆ ਨਸ਼ੇ ਅਤੇ ਘਰੇਲੂ ਹਿੰਸਾ ਵਿਰੁੱਧ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਨਡਾਲਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24