23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ 180 ਈ. ਟੀ. ਟੀ. ਅਧਿਆਪਕਾ ਦੀ ਕੀਤੀ ਖਿੱਚ-ਧੂਹ ਅਤੇ ਤਸ਼ੱਦਦ ਦੀ ਸਖ਼ਤ ਨਿਖੇਧੀ

ਖਲਵਾੜਾ , 22 ਅਗਸਤ ( ਮਨਦੀਪ ਸਿੰਘ ਸੰਧੂ )- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪੈੱ੍ਰਸ ਗਣੇਸ਼ ਭਗਤ , ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਚੈਨ ਬੱਧਣ , ਤਹਿਸੀਲ ਫਗਵਾੜਾ ਦੇ ਪ੍ਰਧਾਨ ਪਰਮਜੀਤ ਸਿੰਘ ਚੌਹਾਨ , ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦੇ ਬਾਹਰ ਨਿਆਂ ਦੀ ਮੰਗ ਕਰ ਰਹੇ 180 ਅਧਿਆਪਕਾਂ ਨਾਲ ਕੀਤੀ ਗਈ ਕਥਿਤ ਧੱਕੇਸ਼ਾਹੀ ਅਤੇ ਤਸ਼ੱਦਦ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ | ਯੂਨੀਅਨ ਨੇ ਕਿਹਾ ਕਿ ਆਪਣੇ ਹੱਕਾਂ ਅਤੇ ਨਿਆਂ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ ‘ ਤੇ ਬਦਸਲੂਕੀ , ਖਿੱਚ - ਧੂਹ ਅਤੇ ਮਾਰਕੁੱਟ ਕੀਤੀ ਗਈ | ਮਹਿਲਾ ਅਧਿਆਪਕਾਂ ਨਾਲ ਵੀ ਕਥਿਤ ਤੌਰ ‘ ਤੇ ਬੁਰੀ ਤਰ੍ਹਾਂ ਖਿੱਚ - ਧੂਹ ਕੀਤੀ ਗਈ | ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਜ਼ਬਰਦਸਤੀ ਚੁੱਕ ਕੇ ਪੁਲਿਸ ਦੀਆਂ ਗੱਡੀਆਂ ਵਿਚ ਸੁੱਟੇ ਜਾਣ ਅਤੇ ਪੱਗਾਂ ਦੀ ਬੇਅਦਬੀ ਕੀਤੇ ਜਾਣ ਦੇ ਦੋਸ਼ ਵੀ ਸਾਹਮਣੇ ਆਏ ਹਨ | ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਕਿਹਾ ਕਿ ਅਧਿਆਪਕ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਨ ਦੀ ਬਜਾਏ ਜੇਕਰ ਸਰਕਾਰ ਪੁਲਿਸ ਤਾਕਤ ਦੀ ਵਰਤੋਂ ਕਰਦੀ ਹੈ ਤਾਂ ਇਹ ਲੋਕਤੰਤਰਿਕ ਹੱਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ | ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 180 ਈ . ਟੀ .

Ad Position 21
No active advertisement
ਅਜੀਤ ਡੈਸਕ 23-08-2026
ਖਲਵਾੜਾ , 22 ਅਗਸਤ ( ਮਨਦੀਪ ਸਿੰਘ ਸੰਧੂ )- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸਹਾਇਕ ਪੈੱ੍ਰਸ ਗਣੇਸ਼ ਭਗਤ , ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਚੈਨ ਬੱਧਣ , ਤਹਿਸੀਲ ਫਗਵਾੜਾ ਦੇ ਪ੍ਰਧਾਨ ਪਰਮਜੀਤ ਸਿੰਘ ਚੌਹਾਨ , ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਸੈਣੀ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦੇ ਬਾਹਰ ਨਿਆਂ ਦੀ ਮੰਗ ਕਰ ਰਹੇ 180 ਅਧਿਆਪਕਾਂ ਨਾਲ ਕੀਤੀ ਗਈ ਕਥਿਤ ਧੱਕੇਸ਼ਾਹੀ ਅਤੇ ਤਸ਼ੱਦਦ ਦੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਜਾਂਦੀ ਹੈ | ਯੂਨੀਅਨ ਨੇ ਕਿਹਾ ਕਿ ਆਪਣੇ ਹੱਕਾਂ ਅਤੇ ਨਿਆਂ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨਾਲ ਪੁਲਿਸ ਵੱਲੋਂ ਕਥਿਤ ਤੌਰ ‘ ਤੇ ਬਦਸਲੂਕੀ , ਖਿੱਚ - ਧੂਹ ਅਤੇ ਮਾਰਕੁੱਟ ਕੀਤੀ ਗਈ | ਮਹਿਲਾ ਅਧਿਆਪਕਾਂ ਨਾਲ ਵੀ ਕਥਿਤ ਤੌਰ ‘ ਤੇ ਬੁਰੀ ਤਰ੍ਹਾਂ ਖਿੱਚ - ਧੂਹ ਕੀਤੀ ਗਈ | ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਜ਼ਬਰਦਸਤੀ ਚੁੱਕ ਕੇ ਪੁਲਿਸ ਦੀਆਂ ਗੱਡੀਆਂ ਵਿਚ ਸੁੱਟੇ ਜਾਣ ਅਤੇ ਪੱਗਾਂ ਦੀ ਬੇਅਦਬੀ ਕੀਤੇ ਜਾਣ ਦੇ ਦੋਸ਼ ਵੀ ਸਾਹਮਣੇ ਆਏ ਹਨ | ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਕਿਹਾ ਕਿ ਅਧਿਆਪਕ ਆਪਣੇ ਹੱਕਾਂ ਲਈ ਆਵਾਜ਼ ਉਠਾ ਰਹੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਸੁਣਨ ਦੀ ਬਜਾਏ ਜੇਕਰ ਸਰਕਾਰ ਪੁਲਿਸ ਤਾਕਤ ਦੀ ਵਰਤੋਂ ਕਰਦੀ ਹੈ ਤਾਂ ਇਹ ਲੋਕਤੰਤਰਿਕ ਹੱਕਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ | ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 180 ਈ . ਟੀ . ਟੀ . ਅਧਿਆਪਕਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ , ਪ੍ਰਦਰਸ਼ਨ ਦੌਰਾਨ ਹੋਈ ਕਥਿਤ ਧੱਕੇਸ਼ਾਹੀ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਯੂਨੀਅਨ ਨੇ ਸਪਸ਼ਟ ਕੀਤਾ ਕਿ ਅਧਿਆਪਕਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ , ਸੰਘਰਸ਼ ਜਾਰੀ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਬਰਤਾਨੀਆ ਦੇ ਸੰਸਦ ਮੈਂਬਰ ਢੇਸੀ ਵਲੋਂ ਪ੍ਰਵਾਸੀ ਮਾਮਲੇ ਮੰਤਰੀ ਰਵਜੋਤ ਸਿੰਘ ਨਾਲ ਮੁਲਾਕਾਤ
Ad Position 24