ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ
ਕਪੂਰਥਲਾ , 22 ਅਗਸਤ ( ਸਡਾਨਾ )- ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੱੁਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਰਾਜ ਕੁਮਾਰ ਨੇ ਦੱਸਿਆ ਕਿ ਜੇਲ੍ਹ ਅੰਦਰ ਬੈਰਕਾਂ ਦੀ ਜਾਂਚ ਦੌਰਾਨ 8 ਮੋਬਾਈਲ ਫ਼ੋਨ , ਈਅਰਪੋਡ ਤੇ ਡਾਟਾ ਕੇਬਲ ਆਦਿ ਬਰਾਮਦ ਹੋਈਆਂ | ਉਕਤ ਮਾਮਲੇ ਵਿਚ ਹਵਾਲਾਤੀ ਦਿਲਪ੍ਰੀਤ ਸਿੰਘ ਉਰਫ ਬਹਾਦਰ ਤੇ ਰਣਜੋਧ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ | ਕੋਤਵਾਲੀ ਪੁਲਿਸ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ . ਐਸ .
ਅਜੀਤ ਡੈਸਕ
23-08-2026