23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਕਰਵਾਈ ਹਸਤਕਲਾ ਸੰਬੰਧੀ ਵਰਕਸ਼ਾਪ

ਕਪੂਰਥਲਾ , 22 ਅਗਸਤ ( ਵਿ . ਪ੍ਰ .)

Ad Position 21
No active advertisement
ਅਜੀਤ ਡੈਸਕ 23-08-2026
ਕਪੂਰਥਲਾ , 22 ਅਗਸਤ ( ਵਿ . ਪ੍ਰ .)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਦੇ ਬੀ . ਐਸ . ਸੀ . ਫ਼ੈਸ਼ਨ ਡਿਜ਼ਾਈਨਿੰਗ ਦੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਹਸਤਕਲਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਉੱਘੀ ਫਰੀਲਾਂਸਰ ਆਰਟਿਸਟ ਮਿਸ ਰਿੱਤੂ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਹਸਤਕਲਾ ਦੀਆਂ ਤਕਨੀਕਾਂ ਦੀ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਟਰੇਨਿੰਗ ਦਿੱਤੀ | ਇਸ ਮੌਕੇ ਉਚੇਚੇ ਤੌਰ ‘ ਤੇ ਸ਼ਾਮਲ ਹੋਏ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ ਨੇ ਕਿਹਾ ਕਿ ਵਰਕਸ਼ਾਪ ਵਿਦਿਆਰਥੀਆਂ ਦੇ ਪ੍ਰੈਕਟੀਕਲ ਗਿਆਨ ਨੂੰ ਬੜ੍ਹਾਵਾ ਦੇਣ ਲਈ ਲਾਭਦਾਇਕ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਵਿਵਹਾਰਿਕ ਲੋੜਾਂ ਅਨੁਸਾਰ ਤਿਆਰ ਕਰਨਾ ਹੈ | ਡਾਇਰੈਕਟਰ ਰੁਚੀ ਆਨੰਦ ਨੇ ਕਿਹਾ ਕਿ ਫ਼ੈਸ਼ਨ ਡਿਜ਼ਾਈਨਿੰਗ ਵਿਚ ਹਸਤਕਲਾ ਦਾ ਇਕ ਵਿਸ਼ੇਸ਼ ਮਹੱਤਵ ਹੈ | ਕਾਲਜ ਦੇ ਪਿ੍ੰਸੀਪਲ ਡਾ . ਅਮਰਪ੍ਰੀਤ ਸਿੰਘ ਨੇ ਰਿਸੋਰਸ ਪਰਸਨ ਵਲੋਂ ਵਰਕਸ਼ਾਪ ਵਿਚ ਸ਼ਮੂਲੀਅਤ ਕਰਨ ‘ ਤੇ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕਰਨ ਤੋਂ ਬਾਅਦ ਉਨ੍ਹਾਂ ਨੂੰ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਵਰਕਸ਼ਾਪ ਦੀ ਸਮਾਪਤੀ ‘ ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ |
Ad Position 22
No active advertisement
ਪਿਛਲੀ ਖ਼ਬਰ ਨਡਾਲਾ ਵਿਚ ਚੋਰਾਂ ਦਾ ਆਤੰਕ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਅਗਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24