23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਡਾਲਾ ਵਿਚ ਚੋਰਾਂ ਦਾ ਆਤੰਕ ਦੋ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ

ਨਡਾਲਾ , 22 ਅਗਸਤ ( ਰਘਬਿੰਦਰ ਸਿੰਘ )- ਕਸਬਾ ਨਡਾਲਾ ਵਿਖੇ ਬੀਤੀ ਰਾਤ ਚੋਰਾਂ ਵੱਲੋਂ ਦੋ ਵੱਖ - ਵੱਖ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰਾਂ ਨੇ ਸੁਭਾਨਪੁਰ ਰੋਡ ਸਥਿਤ ਚਿਕਨ ਕਾਰਨਰ ਅਤੇ ਗੁਰਦੁਆਰਾ ਬਾਉਲੀ ਸਾਹਿਬ ਮਾਰਕੀਟ ਵਿਖੇ ਸ਼ਰਮਾ ਕੰਪਿਊਟਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ | ਚਿਕਨ ਕਾਰਨਰ ਦੇ ਮਾਲਕ ਸੰਜੇ ਸੌਕਰ ਨੇ ਦੱਸਿਆ ਕਿ ਰਾਤ ਕਰੀਬ ਡੇਢ ਵਜੇ ਪਹਿਰੇਦਾਰ ਨੇ ਫ਼ੋਨ ਕਰਕੇ ਸੂਚਿਤ ਕੀਤਾ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ | ਜਦੋਂ ਉਹ ਮੌਕੇ ‘ ਤੇ ਪਹੁੰਚੇ ਤਾਂ ਦੇਖਿਆ ਕਿ ਦੁਕਾਨ ਅੰਦਰ ਲੱਗੀ ਕਰੀਬ 50 ਹਜ਼ਾਰ ਰੁਪਏ ਦੀ ਐਲਸੀਡੀ ਚੋਰੀ ਹੋ ਚੁੱਕੀ ਸੀ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਚੋਰੀ ਹੋਣ ਕਾਰਨ ਉਹ ਰਾਤ ਸਮੇਂ ਦੁਕਾਨ ਵਿਚ ਨਕਦੀ ਨਹੀਂ ਰੱਖਦੇ ਸਨ | ਚੋਰਾਂ ਵੱਲੋਂ ਸ਼ਟਰ ਅਤੇ ਐਲਸੀਡੀ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ | ਇਸੇ ਤਰ੍ਹਾਂ ਗੁਰਦੁਆਰਾ ਬਾਉਲੀ ਸਾਹਿਬ ਮਾਰਕੀਟ ਵਿਖੇ ਸ਼ਰਮਾ ਕੰਪਿਊਟਰ ਦੀ ਦੁਕਾਨ ਦਾ ਵੀ ਸ਼ਟਰ ਤੋੜ ਕੇ ਚੋਰੀ ਕੀਤੀ ਗਈ | ਦੁਕਾਨ ਮਾਲਕ ਗੌਰਵ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਿਸੇ ਵਿਅਕਤੀ ਨੇ ਫ਼ੋਨ ਕਰਕੇ ਦੁਕਾਨ ਦਾ ਸ਼ਟਰ ਟੁੱਟਿਆ ਹੋਣ ਦੀ ਜਾਣਕਾਰੀ ਦਿੱਤੀ | ਮੌਕੇ ‘ ਤੇ ਪਹੁੰਚ ਕੇ ਦੇਖਿਆ ਤਾਂ ਗੱਲੇ ਵਿਚ ਪਈ ਕਰੀਬ 5 ਤੋਂ 7 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ | ਦੋਵਾਂ ਘਟਨਾਵਾਂ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਉੱਧਰ ਚਿਕਨ ਕਾਰਨਰ ‘ ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀਆਂ ਹਰਕਤਾਂ ਕੈਦ ਹੋ ਗਈਆਂ ਹਨ | ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ‘ ਤੇ ਚੋਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ |

Ad Position 21
No active advertisement
ਅਜੀਤ ਡੈਸਕ 23-08-2026

Ad Position 22
No active advertisement
ਪਿਛਲੀ ਖ਼ਬਰ ਲਾਟੀਆਂਵਾਲ ਵਿਖੇ ਪੁਲਿਸ ਨਾਕੇ ਦੌਰਾਨ ਕਾਬੂ ਕੀਤੇ ਨਸ਼ੇ ਦੇ ਆਦੀ 3 ਨੌਜਵਾਨ ਪਰਿਵਾਰ ਹਵਾਲੇ ਕੀਤੇ ਅਗਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਕਰਵਾਈ ਹਸਤਕਲਾ ਸੰਬੰਧੀ ਵਰਕਸ਼ਾਪ
Ad Position 24