ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਚ ਤੀਜ ਕਮ ਫਰੈਸ਼ਰ ਪਾਰਟੀ
ਸੁਲਤਾਨਪੁਰ ਲੋਧੀ , 22 ਅਗਸਤ ( ਨਰੇਸ਼ ਹੈਪੀ , ਥਿੰਦ )- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ . ਨਿਮਰਤਾ ਕੌਰ ਦੀ ਅਗਵਾਈ ਹੇਠ ਤੀਜ ਕਮ ਫਰੈਸ਼ਰ ਪਾਰਟੀ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ | ਸਮਾਗਮ ਵਿਚ ਇੰਜ .
ਸੁਲਤਾਨਪੁਰ ਲੋਧੀ , 22 ਅਗਸਤ ( ਨਰੇਸ਼ ਹੈਪੀ , ਥਿੰਦ )- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਸੁਲਤਾਨਪੁਰ ਲੋਧੀ ਵਿਖੇ ਸਕੂਲ ਪ੍ਰਸ਼ਾਸਕ ਇੰਜ . ਨਿਮਰਤਾ ਕੌਰ ਦੀ ਅਗਵਾਈ ਹੇਠ ਤੀਜ ਕਮ ਫਰੈਸ਼ਰ ਪਾਰਟੀ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ | ਸਮਾਗਮ ਵਿਚ ਇੰਜ . ਸਵਰਨ ਸਿੰਘ , ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ , ਸੁਲਤਾਨਪੁਰ ਲੋਧੀ ਅਤੇ ਸਕੂਲ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ | ਇਸ ਉਪਰੰਤ ਵਿਦਿਆਰਥੀਆਂ ਵੱਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿਚ ਪੰਜਾਬੀ ਸਭਿਆਚਾਰ ਅਤੇ ਤੀਜ ਦੀਆਂ ਰਵਾਇਤੀ ਝਲਕੀਆਂ ਨੇ ਸਭ ਦਾ ਮਨ ਮੋਹ ਲਿਆ | ਸਮਾਗਮ ਦਾ ਮੁੱਖ ਆਕਰਸ਼ਣ ‘ ਤੀਜ ਕਵੀਨ ’ ਅਤੇ ‘ ਮਿਸਟਰ ਫਰੈਸ਼ਰ ’ ਦੇ ਖ਼ਿਤਾਬ ਲਈ ਕਰਵਾਇਆ ਗਿਆ ਮੁਕਾਬਲਾ ਰਿਹਾ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਵੱਡੀ ਗਿਣਤੀ ਵਿਚ ਭਾਗ ਲਿਆ | ਮੁਕਾਬਲੇ ਵਿਚ ਰਵਨੀਤ ਕੌਰ ਨੇ ‘ ਤੀਜ ਕਵੀਨ ’ ਅਤੇ ਗੁਰਇਕਬਾਲ ਸਿੰਘ ਨੇ ‘ ਮਿਸਟਰ ਫਰੈਸ਼ਰ ’ ਦਾ ਖ਼ਿਤਾਬ ਆਪਣੇ ਨਾਮ ਕੀਤਾ | ਅਵਨੀਤ ਕੌਰ ਅਤੇ ਅਭੀਜੀਤ ਸਿੰਘ ਨੇ ਫਸਟ ਰਨਰਅਪ , ਜਦਕਿ ਜਸ਼ਨਪ੍ਰੀਤ ਕੌਰ ਅਤੇ ਹਰਜਿੰਦਰ ਸਿੰਘ ਨੇ ਸੈਕਿੰਡ ਰਨਰਅਪ ਦਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਹਰਨੂਰ ਕੌਰ ਨੂੰ ‘ ਮਿਸ ਐਲੀਗੈਂਸ ’, ਸਿਮਰਨਪ੍ਰੀਤ ਕੌਰ ਨੂੰ ‘ ਮਿਸ ਬਿਊਟੀਫੁਲ ’, ਪ੍ਰਭਜੀਤ ਸਿੰਘ ਨੂੰ ‘ ਬੈੱਸਟ ਟਰਬਨ ’ ਅਤੇ ਜਗਜੀਤ ਸਿੰਘ ਨੂੰ ‘ ਮਿਸਟਰ ਹੈਂਡਸਮ ’ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਇੰਜ . ਹਰਨਿਆਮਤ ਕੌਰ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਮਿਹਨਤ , ਅਨੁਸ਼ਾਸਨ ਅਤੇ ਆਤਮ - ਵਿਸ਼ਵਾਸ ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਮੂਹ ਮੈਨੇਜਮੈਂਟ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ | ਸਮਾਗਮ ਨੇ ਵਿਦਿਆਰਥੀਆਂ ਵਿਚ ਖ਼ੁਸ਼ੀ , ਉਤਸ਼ਾਹ ਅਤੇ ਪੰਜਾਬੀ ਸਭਿਆਚਾਰ ਪ੍ਰਤੀ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ |