ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣਾ ਬੇਹੱਦ ਮੰਦਭਾਗਾ- ਗੋਲਡੀ ਭਾਟੀਆ
ਜਲੰਧਰ , 22 ਅਗਸਤ ( ਸ਼ਿਵ )- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ‘ ਰੋਲ ਮਾਡਲ ’ ਦੱਸੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਦੱਸਣਾ , ਜਿਸ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਮਰ ਕੈਦ ਦੀ ਸਜ਼ਾ ਹੋਈ , ਸਿੱਖ ਕੌਮ ਦੇ ਜ਼ਖ਼ਮਾਂ ’ ਤੇ ਲੂਣ ਛਿੜਕਣ ਦੇ ਬਰਾਬਰ ਹੈ ।
ਜਲੰਧਰ , 22 ਅਗਸਤ ( ਸ਼ਿਵ )- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ‘ ਰੋਲ ਮਾਡਲ ’ ਦੱਸੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਅਜਿਹੇ ਵਿਅਕਤੀ ਨੂੰ ਰੋਲ ਮਾਡਲ ਦੱਸਣਾ , ਜਿਸ ਨੂੰ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਮਰ ਕੈਦ ਦੀ ਸਜ਼ਾ ਹੋਈ , ਸਿੱਖ ਕੌਮ ਦੇ ਜ਼ਖ਼ਮਾਂ ’ ਤੇ ਲੂਣ ਛਿੜਕਣ ਦੇ ਬਰਾਬਰ ਹੈ । ਗੁਰਦੇਵ ਸਿੰਘ ਗੋਲਡੀ ਭਾਟੀਆ ਨੇ ਕਿਹਾ ਕਿ ਸਿੱਖ ਸਮਾਜ 1984 ਦੇ ਦਰਦਨਾਕ ਦੌਰ ਨੂੰ ਕਦੇ ਵੀ ਨਹੀਂ ਭੁੱਲ ਸਕਦਾ । ਅਜਿਹੇ ਸਮੇਂ ਵਿਚ ਕਿਸੇ ਅਜਿਹੇ ਵਿਅਕਤੀ ਨੂੰ ‘ ਰੋਲ ਮਾਡਲ ’ ਜਾਂ ਪੇ੍ਰਨਾ ਦਾ ਸਰੋਤ ਦੱਸਣਾ ਬੇਹੱਦ ਸੰਵੇਦਨ ਹੀਣ ਅਤੇ ਨਿੰਦਣਯੋਗ ਬਿਆਨ ਹੈ ।