23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨੰਬਰਦਾਰ ਯੂਨੀਅਨ ਦੀ ਮੀਟਿੰਗ 24 ਨੂੰ-ਜਸਪ੍ਰੀਤ ਸਿੰਘ ਵਾਲੀਆ

ਕਪੂਰਥਲਾ , 22 ਅਗਸਤ ( ਵਿ . ਪ੍ਰ .)

Ad Position 21
No active advertisement
ਅਜੀਤ ਡੈਸਕ 23-08-2026
ਕਪੂਰਥਲਾ , 22 ਅਗਸਤ ( ਵਿ . ਪ੍ਰ .)- ਨੰਬਰਦਾਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ 24 ਅਗਸਤ ਦਿਨ ਸੋਮਵਾਰ ਨੂੰ 11 ਵਜੇ ਸਟੇਟ ਗੁਰਦੁਆਰਾ ਸਾਹਿਬ ਕਪੂਰਥਲਾ ਵਿਖੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ ਦੀ ਅਗਵਾਈ ਵਿਚ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰੈੱਸ ਸਕੱਤਰ ਜਸਪ੍ਰੀਤ ਸਿੰਘ ਵਾਲੀਆ ਨੇ ਦੱਸਿਆ ਕਿ ਮੀਟਿੰਗ ਵਿਚ ਕਪੂਰਥਲਾ ਤਹਿਸੀਲਦਾਰ ਦੇ ਨੰਬਰਦਾਰਾਂ ਨਾਲ ਸਬੰਧਿਤ ਵੱਖ - ਵੱਖ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਯੂਨੀਅਨ ਦੇ ਪ੍ਰੈੱਸ ਸਕੱਤਰ ਨੇ ਦੱਸਿਆ ਕਿ ਜਿਨ੍ਹਾਂ ਨੰਬਰਦਾਰਾਂ ਦਾ ਮਾਣ ਭੱਤਾ ਉਨ੍ਹਾਂ ਦੇ ਖਾਤਿਆਂ ਵਿਚ ਅਜੇ ਤੱਕ ਨਹੀਂ ਪਾਇਆ ਗਿਆ , ਉਹ ਮੀਟਿੰਗ ਵਿਚ ਆਪਣੇ ਬੈਂਕ ਦੀਆਂ ਕਾਪੀਆਂ ਲੈ ਕੇ ਆਉਣ ਤਾਂ ਜੋ ਯੂਨੀਅਨ ਦੇ ਪ੍ਰਧਾਨ ਤੇ ਹੋਰ ਆਗੂਆਂ ਵਲੋਂ ਇਸ ਸਬੰਧੀ ਯੋਗ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਨੰਬਰਦਾਰ ਯੂਨੀਅਨ ਦੇ ਤਹਿਸੀਲ ਕਪੂਰਥਲਾ ਨਾਲ ਸਬੰਧਿਤ ਮੈਂਬਰਾਂ ਨੂੰ ਇਸ ਮੀਟਿੰਗ ਵਿਚ ਪੁੱਜਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਕਾਲਜ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ.ਸੀ.ਐਫ. ਦੀ ਵਿਦਿਆਰਥੀ ਕੌਂਸਲ ਕਮੇਟੀ ਦੀ ਚੋਣ
Ad Position 24