22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੀ.ਐਚ.ਸੀ. ਅੱਪਰਾ ਵਲੋਂ ਛੋਕਰਾਂ ਵਿਖੇ ਲਗਾਇਆ ਅੱਖਾਂ ਦਾ ਜਾਂਚ ਕੈਂਪ

ਅੱਪਰਾ, 22 ਅਗਸਤ (ਦਲਵਿੰਦਰ ਸਿੰਘ ਅੱਪਰਾ)- ਨਜ਼ਦੀਕੀ ਪਿੰਡ ਛੋਕਰਾਂ ਵਿਖੇ ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਅਤੇ ਸਿਵਲ ਸਰਜਨ ਜਲੰਧਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ. ਕਿਰਨ ਕੌਸ਼ਲ ਐਸ.

Ad Position 21
No active advertisement
ਅਜੀਤ ਡੈਸਕ 23-08-2026
ਅੱਪਰਾ, 22 ਅਗਸਤ (ਦਲਵਿੰਦਰ ਸਿੰਘ ਅੱਪਰਾ)- ਨਜ਼ਦੀਕੀ ਪਿੰਡ ਛੋਕਰਾਂ ਵਿਖੇ ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਅਤੇ ਸਿਵਲ ਸਰਜਨ ਜਲੰਧਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਡਾ. ਕਿਰਨ ਕੌਸ਼ਲ ਐਸ.ਐਮ.ਓ. ਸੀ.ਐਚ.ਸੀ. ਅੱਪਰਾ ਅਤੇ ਐੱਸ.ਐਮ.ਓ. ਸੀ.ਐਚ.ਸੀ. ਬੜਾ ਪਿੰਡ ਦੀ ਅਗਵਾਈ ਵਿੱਚ ਪਿੰਡ ਛੋਕਰਾਂ ਵਿਖੇ ਅੱਖਾਂ ਦੀ ਜਾਂਚ ਸਬੰਧੀ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਸ ਦੌਰਾਨ ਡਾ. ਅਵਤਾਰ ਸਿੰਘ ਨੇ ਆਏ ਹੋਏ ਪਿੰਡ ਵਾਸੀਆਂ ਦਾ ਅੱਖਾਂ ਦਾ ਨਿਰੀਖਣ ਕੀਤਾ। ਲੋੜਵੰਦਾਂ ਨੂੰ ਦਵਾਈਆਂ ਅਤੇ ਐਨਕਾਂ ਮੁਫਤ ਦਿੱਤੀਆਂ ਗਈਆਂ। ਅੱਖਾਂ ਦੇ ਅਪ੍ਰੇਸ਼ਨ ਦੀ ਜ਼ਰੂਰਤ ਵਾਲੇ ਮਰੀਜ਼ਾਂ ਨੂੰ ਸਿਵਲ ਹਸਪਤਾਲ ਫ਼ਿਲੌਰ ਵਿਖੇ ਆਪ੍ਰੇਸ਼ਨ ਕਰਾਉਣ ਦੀ ਸਲਾਹ ਦਿੱਤੀ। ਇਸ ਮੌਕੇ ਗੁਰਨੇਕ ਲਾਲ ਹੈਲਥ ਸੁਪਰਵਾਈਜਰ , ਕਿਰਪਾਲ ਸਿੰਘ ਪਾਲੀ ਸਰਪੰਚ ਗ੍ਰਾਮ ਪੰਚਾਇਤ, ਮਨਜੀਤ ਸਿੰਘ ਮੈਂਬਰ ਪੰਚਾਇਤ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ, ਮੁਖਤਿਆਰ ਰਾਮ ਮੈਂਬਰ ਪੰਚਾਇਤ, ਜਤਿੰਦਰਜੀਤ ਕੌਰ ਮੈਂਬਰ ਪੰਚਾਇਤ, ਸ਼ਿੰਦੋ ਮੈਂਬਰ ਪੰਚਾਇਤ, ਮੈਂਬਰ ਪੰਚਾਇਤ ਮਨਦੀਪ ਕੌਰ, ਕਿਰਨਜੀਤ ਕੌਰ ਮੈਂਬਰ ਪੰਚਾਇਤ, ਸੁਨੀਤਾ ਦੇਵੀ, ਜਸਵੀਰ ਕੌਰ ਆਸ਼ਾ, ਪਰਮਜੀਤ ਕੌਰ, ਜਗਦੀਸ਼ ਕੌਰ ਆਂਗਣਵਾੜੀ ਵਰਕਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੌਰਾਨ ਗੁਰਾਇਆ ’ ਚ ਗੁੰਡਾਗਰਦੀ ਸੁਵਿਧਾ ਸੈਂਟਰ ਦੇ ਕਰਮਚਾਰੀ ਦੇ ਨਾਲ ਕੀਤੀ ਗਈ ਕੁੱਟਮਾਰ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲ...
Ad Position 24