ਨਡਾਲਾ ਪੁਲਿਸ ਵਲੋਂ 120 ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ
ਨਡਾਲਾ, 23 ਅਗਸਤ (ਰਘਬਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਅਤੇ ਡੀ. ਐਸ.
ਨਡਾਲਾ, 23 ਅਗਸਤ (ਰਘਬਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਅਤੇ ਡੀ.ਐਸ.ਪੀ. ਭੁਲੱਥ ਦੀਆਂ ਹਦਾਇਤਾਂ ਤਹਿਤ ਨਡਾਲਾ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵਿਅਕਤੀ ਨੂੰ 120 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ | ਚੌਂਕੀ ਨਡਾਲਾ ਦੇ ਇੰਚਾਰਜ ਏ.ਐਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਣੇ ਪਿੰਡ ਬਾਮੂੰਵਾਲ ਨੇੜੇ ਬਿਜਲੀ ਘਰ ਲੱਖਣ ਕੇ ਪੱਡਾ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਸਬੰਧੀ ਮੌਜੂਦ ਸੀ | ਇਸ ਦੌਰਾਨ ਸੂਚਨਾ ਮਿਲੀ ਕਿ ਬਲਦੇਵ ਸਿੰਘ ਵਾਸੀ ਬਾਮੂੰਵਾਲ ਨਸ਼ੀਲੇ ਕੈਪਸੂਲ ਅਤੇ ਗੋਲੀਆਂ ਵੇਚਣ ਦਾ ਕੰਮ ਕਰਦਾ ਹੈ ਅਤੇ ਇਸ ਸਮੇਂ ਬਾਮੂੰਵਾਲ ਪੁਲੀ ਨੇੜੇ ਖੜ੍ਹਾ ਹੈ | ਸੂਚਨਾ ਦੇ ਆਧਾਰ ‘ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਬਲਦੇਵ ਸਿੰਘ ਨੂੰ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 120 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਹੋਏ |ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜ਼ਮਾਨਤ ’ ਤੇ ਰਿਹਾਅ ਕਰ ਦਿੱਤਾ ਹੈ |