24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਰਕਾਰੀ ਮਿਡਲ ਸਕੂਲ ਬਾਹਮਣੀਆਂ ਦਾ ਬਲਾਕ ਵਿਚੋਂ ਪਹਿਲਾ ਤੇ ਜ਼ਿਲ੍ਹੇ ’ਚੋਂ ਦੂਜਾ ਸਥਾਨ

ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਸਰਕਾਰੀ ਮਿਡਲ ਸਕੂਲ, ਬਾਹਮਣੀਆਂ (ਬਲਾਕ ਸ਼ਾਹਕੋਟ-01) ਦੇ ਵਿਦਿਆਰਥੀਆਂ ਨੇ ਰਾਸ਼ਟਰੀ ਆਬਾਦੀ ਸਿੱਖਿਆ ਪ੍ਰੋਜੈਕਟ ਅਧੀਨ ਕਰਵਾਏ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਲਾਕ ਪੱਧਰ ’ਤੇ ਪਹਿਲਾ ਅਤੇ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਬਲਾਕ ਨੋਡਲ ਅਫ਼ਸਰ ਸ਼ਾਹਕੋਟ-1 ਪ੍ਰਿੰਸੀਪਲ ਜਸਪਾਲਜੀਤ ਕੌਰ ਅਤੇ ਸਕੂਲ ਆਫ਼ ਐਮੀਨੈਂਸ ਬਾਜਵਾ ਕਲਾਂ ਦੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਬਲਾਕ ਨੋਡਲ ਅਫ਼ਸਰ ਸ਼ਾਹਕੋਟ-2 ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।

Ad Position 21
No active advertisement
ਸਰਕਾਰੀ ਮਿਡਲ ਸਕੂਲ ਬਾਹਮਣੀਆਂ ਦਾ ਬਲਾਕ ਵਿਚੋਂ ਪਹਿਲਾ ਤੇ ਜ਼ਿਲ੍ਹੇ ’ਚੋਂ ਦੂਜਾ ਸਥਾਨ 24-08-2026
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਸਰਕਾਰੀ ਮਿਡਲ ਸਕੂਲ, ਬਾਹਮਣੀਆਂ (ਬਲਾਕ ਸ਼ਾਹਕੋਟ-01) ਦੇ ਵਿਦਿਆਰਥੀਆਂ ਨੇ ਰਾਸ਼ਟਰੀ ਆਬਾਦੀ ਸਿੱਖਿਆ ਪ੍ਰੋਜੈਕਟ ਅਧੀਨ ਕਰਵਾਏ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਲਾਕ ਪੱਧਰ ’ਤੇ ਪਹਿਲਾ ਅਤੇ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਬਲਾਕ ਨੋਡਲ ਅਫ਼ਸਰ ਸ਼ਾਹਕੋਟ-1 ਪ੍ਰਿੰਸੀਪਲ ਜਸਪਾਲਜੀਤ ਕੌਰ ਅਤੇ ਸਕੂਲ ਆਫ਼ ਐਮੀਨੈਂਸ ਬਾਜਵਾ ਕਲਾਂ ਦੇ ਪ੍ਰਿੰਸੀਪਲ ਹਰਪ੍ਰੀਤ ਸਿੰਘ ਸੋਂਧੀ ਬਲਾਕ ਨੋਡਲ ਅਫ਼ਸਰ ਸ਼ਾਹਕੋਟ-2 ਵੱਲੋਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਇੰਚਾਰਜ ਮੈਡਮ ਵੀਰਪਾਲ ਸ਼ਰਮਾ ਨੇ ਦੱਸਿਆ ਕਿ ਰਾਸ਼ਟਰੀ ਆਬਾਦੀ ਸਿੱਖਿਆ ਪ੍ਰੋਜੈਕਟ ਤਹਿਤ ਵਿਦਿਆਰਥੀਆਂ ਲਈ ਵੱਖ-ਵੱਖ ਵਿਸ਼ੇ ਦਿੱਤੇ ਗਏ ਸਨ । ਇੰਨ੍ਹਾਂ ’ਚੋਂ ਸੁਰੱਖਿਅਤ ਇੰਟਰਨੈੱਟ, ਯੰਤਰਾਂ ਅਤੇ ਮੀਡੀਆ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਵਿਸ਼ੇ ਤਹਿਤ ਸਰਕਾਰੀ ਮਿਡਲ ਸਕੂਲ ਬਾਹਮਣੀਆਂ ਦੀ ਟੀਮ ਨੇ ਲੋਕ-ਨਾਚ ਮੁਕਾਬਲੇ ਵਿਚ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲੂਵਾਲ ਵਿਖੇ ਹੋਏ ਬਲਾਕ ਪੱਧਰੀ ਮੁਕਾਬਲਿਆਂ ’ਚ ਸਰਕਾਰੀ ਮਿਡਲ ਸਕੂਲ ਬਾਹਮਣੀਆਂ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ । ਇਸ ਤੋਂ ਬਾਅਦ ਨਹਿਰੂ ਗਾਰਡਨ ਸਕੂਲ ਜਲੰਧਰ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਜ਼ਿਲ੍ਹੇ ਦੇ ਸਾਰੇ 17 ਬਲਾਕਾਂ ਦੀਆਂ ਜੇਤੂ ਟੀਮਾਂ ਨੇ ਭਾਗ ਲਿਆ। ਇੰਨ੍ਹਾਂ ਮੁਕਾਬਲਿਆਂ ’ਚ ਸਰਕਾਰੀ ਮਿਡਲ ਸਕੂਲ ਬਾਹਮਣੀਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਹਰਜੀਤ ਕੁਮਾਰ ਬਾਵਾ ਅਤੇ ਨਹਿਰੂ ਗਾਰਡਨ ਸਕੂਲ ਦੇ ਪ੍ਰਿੰਸੀਪਲ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਰਗਦਰਸ਼ਕ ਅਧਿਆਪਕ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਪੂਜਾ, ਹਰਪਿੰਦਰ ਕੌਰ, ਪਰਮਪ੍ਰੀਤ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ, ਕਰਨਬੀਰ ਕੌਰ, ਨੇਹਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਵਨਨੈੱਸ ਵਨ’ ਮੁਹਿੰਮ ਤਹਿਤ ਸੰਤ ਨਿਰੰਕਾਰੀ ਮਿਸ਼ਨ ਦੇ ਸ਼ਰਧਾਲੂਆਂ ਨੇ ਸ਼ਾਲਾਮਾਰ ਬਾਗ ’ਚ ਬੂਟੇ ਲਗਾਏ ਅਗਲੀ ਖ਼ਬਰ ਨਡਾਲਾ ਪੁਲਿਸ ਵਲੋਂ 120 ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ
Ad Position 24