ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਸ਼ਾਨਦਾਰ
ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਦਿੱਤੀ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ
ਕਪੂਰਥਲਾ, 23 ਅਗਸਤ (ਵਿ. ਪ੍ਰ.)
ਕਪੂਰਥਲਾ, 23 ਅਗਸਤ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ ਰਾਧਾ ਵਿਭਾਗ ਦੀ ਮੁਖੀ ਤੇ ਕਲਾਸ ਕੋਆਰਡੀਨੇਟਰ ਨੇ ਦੱਸਿਆ ਕਿ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਚੌਥੇ ਸਮੈਸਟਰ ਦੀ ਵਿਦਿਆਰਥਣ ਨਵਦੀਪ ਕੌਰ 9.04 ਐਸ.ਜੀ.ਪੀ.ਏ. ਲੈ ਕੇ ਪਹਿਲੇ ਤੇ ਤਨਵੀਰ ਕੌਰ 8.74 ਐਸ.ਜੀ.ਪੀ.ਏ. ਲੈ ਕੇ ਦੂਜੇ ਸਥਾਨ ‘ਤੇ ਰਹੀ | ਇ ਸੇ ਤਰ੍ਹਾਂ ਦੂਜੇ ਸਮੈਸਟਰ ਦੀ ਨਵਜੋਤ ਕੌਰ ਨੇ 7.23 ਐਸ.ਜੀ.ਪੀ.ਏ. ਲੈ ਕੇ ਪਹਿਲਾ, ਸੁਖਮਨਦੀਪ ਕੌਰ ਤੇ ਕੋਮਲਪ੍ਰੀਤ ਕੌਰ ਨੇ 7.14 ਐਸ.ਜੀ.ਪੀ.ਏ. ਲੈ ਕੇ ਸਾਂਝੇ ਤੌਰ ‘ਤੇ ਦੂਜਾ ਤੇ ਜਸ਼ਨਪ੍ਰੀਤ ਕੌਰ ਨੇ 6.86 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦੇ ਸ਼ਾਨਦਾਰ ਨਤੀਜੇ ਲਈ ਕਾਜਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਡਾ. ਖਹਿਰਾ ਨੇ ਕਿਹਾ ਕਿ ਅਜਿਹੇ ਸ਼ਾਨਦਾਰ ਨਤੀਜੇ ਹੋਰ ਵਿਦਿਆਰਥੀਆਂ ਨੂੰ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ |