24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

50 ਗ੍ਰਾਮ ਹੈਰੋਇਨ, ਡਰੱਗ ਮਨੀ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ

ਕਪੂਰਥਲਾ, 23 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 24-08-2026
ਕਪੂਰਥਲਾ, 23 ਅਗਸਤ (ਵਿ.ਪ੍ਰ.)-ਸੀ.ਆਈ.ਏ. ਸਟਾਫ਼ ਨੇ ਗਸ਼ਤ ਦੌਰਾਨ 50 ਗ੍ਰਾਮ ਹੈਰੋਇਨ, ਡਰੱਗ ਮਨੀ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਜਿਸ ਵਿਰੁੱਧ ਥਾਣਾ ਸੁਭਾਨਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈਏ. ਦੇ ਏ.ਐਸ.ਆਈ. ਸੁਖਚੈਨ ਸਿੰਘ ਗਸ਼ਤ ਦੌਰਾਨ ਪੁਲਿਸ ਪਾਰਟੀ ਸਮੇਤ ਰਮੀਦੀ ਨੇੜੇ ਖੜੇ ਸਨ ਤਾਂ ਇਕ ਨੌਜਵਾਨ ਬਿਨਾਂ ਨੰਬਰੀ ਮੋਟਰਸਾਈਕਲ ‘ਤੇ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਘਬਰਾ ਗਿਆ ਤੇ ਮੋਟਰਸਾਈਕਲ ਕਾਹਲੀ ਵਿਚ ਪਿੱਛੇ ਨੂੰ ਮੋੜਣ ਲੱਗਾ ਤਾਂ ਮੋਟਰਸਾਈਕਲ ਸਲਿੱਪ ਹੋਣ ਕਾਰਨ ਡਿੱਗ ਪਿਆ ਤਾਂ ਮੋਟਰਸਾਈਕਲ ਉੱਥੇ ਹੀ ਛੱਡ ਕੇ ਆਪਣੇ ਹੱਥ ਵਿਚ ਵਜ਼ਨਦਾਰ ਮੋਮੀ ਲਿਫ਼ਾਫ਼ਾ ਲੈ ਕੇ ਮੌਕੇ ਤੋਂ ਭੱਜਣ ਲੱਗਾ ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਮੌਕੇ ਤੋਂ ਛੁੱਟ ਕੇ ਭੱਜਣ ਦੀ ਕੋਸ਼ਿਸ਼ ਕਰਦਾ ਰਿਹਾ ਤਾਂ ਉਸਦੇ ਹੱਥ ਵਿਚ ਫੜਿਆ ਲਿਫ਼ਾਫ਼ਾ ਹੇਠਾਂ ਡਿੱਗ ਪਿਆ | ਪੁਲਿਸ ਪਾਰਟੀ ਨੇ ਕਥਿਤ ਦੋਸ਼ੀ ਨੂੰ ਜੱਦੋ ਜਹਿਦ ਤੋਂ ਬਾਅਦ ਕਾਬੂ ਕਰ ਲਿਆ | ਪੁੱਛਗਿੱਛ ਕਰਨ ‘ਤੇ ਉਸ ਨੇ ਆਪਣੀ ਪਹਿਚਾਣ ਸਵਰਨਜੀਤ ਸਿੰਘ ਉਰਫ ਕਾਲਾ ਵਾਸੀ ਬੂਟ ਦੱਸੀ | ਜਦੋਂ ਉਸਦੇ ਕੋਲੋਂ ਬਰਾਮਦ ਹੋਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ ਕਥਿਤ ਤੌਰ ‘ਤੇ 50 ਗ੍ਰਾਮ ਹੈਰੋਇਨ, 41,500 ਰੁਪਏ ਦੀ ਡਰੱਗ ਮਨੀ ਤੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਇਆ | ਜਿਸ ਤਹਿਤ ਉਸ ਵਿਰੁੱਧ ਥਾਣਾ ਸੁਭਾਨਪੁਰ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਜਾਂਚ ਏ.ਐਸ.ਆਈ. ਸੁਖਚੈਨ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਾਂਗਰਸ ਜਲੰਧਰ ਸ਼ਹਿਰੀ ਦੀ ਪ੍ਰਧਾਨ ਅਨੁਰਾਧਾ ਬੰਗਾ ਨੇ ਸੰਭਾਲਿਆ ਅਹੁਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਬੰਸਪ... ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀ ਗਿ੍ਫ਼ਤਾਰ
Ad Position 24