ਪਿੰਡ ਟਾਂਡੀ ਦਾਖਲੀ ਵਿਚ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
ਨਡਾਲਾ, 23 ਅਗਸਤ (ਰਘਬਿੰਦਰ ਸਿੰਘ)-ਪਿੰਡ ਟਾਂਡੀ ਦਾਖਲੀ ਵਿਚ ਬੀਤੀ ਰਾਤ ਅਣਪਛਾਤੇ ਚੋਰ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਚੋਰੀ ਦੀ ਘਟਨਾ ਦਾ ਪਤਾ ਸਵੇਰੇ ਲੱਗਾ | ਜਾਣਕਾਰੀ ਦਿੰਦਿਆਂ ਪਿੰਡ ਟਾਂਡੀ ਦਾਖਲੀ ਵਾਸੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਮਨਜੀਤ ਕੌਰ ਆਪਣੀ ਛੋਟੀ ਨੂੰਹ ਨਾਲ ਘਰ ਵਿਚ ਰਹਿੰਦੀ ਸੀ | ਬੀਤੇ ਦਿਨ ਛੋਟੀ ਨੂੰਹ ਕਿਸੇ ਕੰਮ ਕਾਰਨ ਆਪਣੇ ਪੇਕੇ ਘਰ ਚਲੀ ਗਈ, ਜਿਸ ਤੋਂ ਬਾਅਦ ਉਹ ਆਪਣੀ ਮਾਤਾ ਨੂੰ ਆਪਣੇ ਘਰ ਲੈ ਆਇਆ | ਸਵੇਰੇ ਜਦੋਂ ਉਹ ਆਪਣੀ ਮਾਤਾ ਨੂੰ ਲੈ ਕੇ ਵਾਪਸ ਘਰ ਪਹੁੰਚਿਆ ਤਾਂ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ | ਅੰਦਰ ਜਾ ਕੇ ਦੇਖਿਆ ਤਾਂ ਘਰ ਦੇ ਕਮਰਿਆਂ ਵਿਚ ਸਾਮਾਨ ਖਿੱਲਰਿਆ ਪਿਆ ਸੀ | ਜਾਂਚ ਕਰਨ ‘ਤੇ ਪਤਾ ਲੱਗਾ ਕਿ ਘਰ ਵਿਚੋਂ 3 ਲੱਖ ਰੁਪਏ ਦੀ ਨਕਦੀ ਅਤੇ ਢਾਈ ਤੋਲੇ ਚਾਂਦੀ ਦੇ ਗਹਿਣੇ ਗ਼ਾਇਬ ਸਨ | ਘਟਨਾ ਦੀ ਸੂਚਨਾ ਮਿਲਦੇ ਹੀ ਬੇਗੋਵਾਲ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਵੱਲੋਂ ਘਰ ਦੇ ਆਲੇ-ਦੁਆਲੇ ਲੱਗੇ ਸੀ. ਸੀ.
ਨ
ਨਗਰ ਨਿਗਮ ਦੇ ਪ੍ਰਸ਼ਾਸਕ ਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ
24-08-2026
ਨਡਾਲਾ, 23 ਅਗਸਤ (ਰਘਬਿੰਦਰ ਸਿੰਘ)-ਪਿੰਡ ਟਾਂਡੀ ਦਾਖਲੀ ਵਿਚ ਬੀਤੀ ਰਾਤ ਅਣਪਛਾਤੇ ਚੋਰ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਚੋਰੀ ਦੀ ਘਟਨਾ ਦਾ ਪਤਾ ਸਵੇਰੇ ਲੱਗਾ | ਜਾਣਕਾਰੀ ਦਿੰਦਿਆਂ ਪਿੰਡ ਟਾਂਡੀ ਦਾਖਲੀ ਵਾਸੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਮਨਜੀਤ ਕੌਰ ਆਪਣੀ ਛੋਟੀ ਨੂੰਹ ਨਾਲ ਘਰ ਵਿਚ ਰਹਿੰਦੀ ਸੀ | ਬੀਤੇ ਦਿਨ ਛੋਟੀ ਨੂੰਹ ਕਿਸੇ ਕੰਮ ਕਾਰਨ ਆਪਣੇ ਪੇਕੇ ਘਰ ਚਲੀ ਗਈ, ਜਿਸ ਤੋਂ ਬਾਅਦ ਉਹ ਆਪਣੀ ਮਾਤਾ ਨੂੰ ਆਪਣੇ ਘਰ ਲੈ ਆਇਆ | ਸਵੇਰੇ ਜਦੋਂ ਉਹ ਆਪਣੀ ਮਾਤਾ ਨੂੰ ਲੈ ਕੇ ਵਾਪਸ ਘਰ ਪਹੁੰਚਿਆ ਤਾਂ ਮੇਨ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ | ਅੰਦਰ ਜਾ ਕੇ ਦੇਖਿਆ ਤਾਂ ਘਰ ਦੇ ਕਮਰਿਆਂ ਵਿਚ ਸਾਮਾਨ ਖਿੱਲਰਿਆ ਪਿਆ ਸੀ | ਜਾਂਚ ਕਰਨ ‘ਤੇ ਪਤਾ ਲੱਗਾ ਕਿ ਘਰ ਵਿਚੋਂ 3 ਲੱਖ ਰੁਪਏ ਦੀ ਨਕਦੀ ਅਤੇ ਢਾਈ ਤੋਲੇ ਚਾਂਦੀ ਦੇ ਗਹਿਣੇ ਗ਼ਾਇਬ ਸਨ | ਘਟਨਾ ਦੀ ਸੂਚਨਾ ਮਿਲਦੇ ਹੀ ਬੇਗੋਵਾਲ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ | ਪੁਲਿਸ ਵੱਲੋਂ ਘਰ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਚੋਰਾਂ ਦਾ ਪਤਾ ਲਗਾਇਆ ਜਾ ਸਕੇ |