ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਹੋਈ ਰੈਲੀ ਵਿਚ ਗੌਰਮਿੰਟ ਟੀਚਰ ਯੂਨੀਅਨ ਕਪੂਰਥਲਾ ਨੇ ਕੀਤੀ ਭਰਵੀਂ ਸ਼ਮੂਲੀਅਤ
ਸੁਲਤਾਨਪੁਰ ਲੋਧੀ, 23 ਅਗਸਤ (ਪ. ਪ.)
ਸੁਲਤਾਨਪੁਰ ਲੋਧੀ, 23 ਅਗਸਤ (ਪ.ਪ.)-ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਦੇ ਸੱਦੇ ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਅਤੇ ਡੀ ਏ ਸਮੇਤ ਹੋਰ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਰੱਖੀ ਗਈ ਰੈਲੀ ਵਿਚ ਕਪੂਰਥਲਾ ਜ਼ਿਲ੍ਹੇ ਤੋਂ ਗੌਰਮਿੰਟ ਟੀਚਰ ਯੂਨੀਅਨ ਦੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ | ਇਸ ਮੌਕੇ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਨ, ਰਸ਼ਪਾਲ ਸਿੰਘ ਵੜੈਚ, ਬਲਬੀਰ ਸਿੰਘ ਕਾਲਰੂ, ਜੁਗਿੰਦਰ ਸਿੰਘ ਅਮਾਨੀਪੁਰ, ਸੁਖਦੇਵ ਸਿੰਘ ਬੂਲਪੁਰ, ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਪਿਛਲੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਨੂੰ ਮੰਗਾਂ ਪ੍ਰਤੀ ਲਾਰਿਆਂ ਵਿਚ ਰੱਖਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਤੌਜ ਪਿੰਡ ਦੇ ਘਿਰਾਓ ਸਮੇਂ ਸਮੁੱਚੇ ਪੰਜਾਬ ਭਰ ਤੋਂ ਇਕ ਲੱਖ ਤੋਂ ਵੱਧ ਮੁਲਾਜ਼ਮਾਂ ਨੇ ਇਸ ਵਿਚ ਹਿੱਸਾ ਲਿਆ | ਉਨ੍ਹਾਂ ਦੱਸਿਆ ਕਿ ਸਤੌਜ ਪਿੰਡ ਨੂੰ ਜਾਣ ਵਾਲੇ ਰਸਤਿਆਂ ਉੱਪਰ ਪੁਲਿਸ ਨੇ ਭਾਰੀ ਬੈਰੀਕੇਡ ਲਾਏ ਸਨ,ਪਰ ਮੁਲਾਜ਼ਮਾਂ ਦੇ ਭਾਰੀ ਰੋਹ ਨੇ ਬੇਰੀਕੇਡ ਤੋੜਦੇ ਹੋਏ ਮੁੱਖ ਮੰਤਰੀ ਦੇ ਪਿੰਡ ਪਹੁੰਚ ਗਏ | ਇਸ ਮੌਕੇ ਪ੍ਰਸ਼ਾਸਨ ਨੇ ਸੂਝ ਬੂਝ ਤੋਂ ਕੰਮ ਲੈਂਦਿਆਂ ਜਥੇਬੰਦੀਆਂ ਦੀ 27 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦੀ ਜ਼ਿੰਮੇਵਾਰੀ ਚੁੱਕੀ | ਆਗੂਆਂ ਨੇ ਦੱਸਿਆ ਆਪਣੀਆਂ ਮੰਗਾਂ ਦੇ ਹੱਕ ਵਿਚ ਸਮੁੱਚੇ ਅਧਿਆਪਕ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਆਪਣਾ ਰੋਸ ਪ੍ਰਗਟ ਕਰਨਗੇ | ਇਸ ਮੌਕੇ ਜਗਜੀਤ ਸਿੰਘ ਰਾਜੂ, ਅਮਨਦੀਪ ਸਿੰਘ ਜੱਬੋਵਾਲ,ਸ਼ਿੰਦਰ ਸਿੰਘ, ਤੇਜਿੰਦਰਪਾਲ ਸਿੰਘ, ਵਿਵੇਕ ਕੁਮਾਰ, ਅੰਮਿ੍ਤਪਾਲ ਸਿੰਘ, ਰੇਸ਼ਮ ਸਿੰਘ ਬੂੜੇਵਾਲ, ਜਗਮੋਹਨ ਸਿੰਘ, ਅਸ਼ਵਨੀ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ |