ਲਾਇਲਪੁਰ ਖ਼ਾਲਸਾ ਕਾਲਜ ਵਿਚ ਕਰਵਾਏ ਸਰਕਾਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਰੈੱਡ ਰੀਬਨ ਕੁਇਜ਼ ਮੁਕਾਬਲੇ
ਅੱਵਲ ਰਹਿਣ ਵਾਲੀਆਂ ਸਕੂਲਾਂ ਦੀਆਂ ਟੀਮਾਂ ਨੂੰ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਇਨਾਮ ਵੰਡੇ
ਕਪੂਰਥਲਾ, 23 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਿੱਖਿਆ ਵਿਭਾਗ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਰੈੱਡ ਰੀਬਨ ਕੁਇਜ਼ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਭੱਲਾ ਦੀ ਦੇਖ ਰੇਖ ਹੇਠ ਕਰਵਾਏ ਗਏ | ਇਸ ਸਬੰਧ ਹੋਏ ਸਮਾਗਮ ਵਿਚ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਐਚ.
ਪ
ਪ੍ਰੋਗਰੈਸਿਵ ਗਰੁੱਪ ਦੇ ਉਮੀਦਵਾਰ।
24-08-2026
ਕਪੂਰਥਲਾ, 23 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਸਿੱਖਿਆ ਵਿਭਾਗ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਰੈੱਡ ਰੀਬਨ ਕੁਇਜ਼ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜੇਸ਼ ਭੱਲਾ ਦੀ ਦੇਖ ਰੇਖ ਹੇਠ ਕਰਵਾਏ ਗਏ | ਇਸ ਸਬੰਧ ਹੋਏ ਸਮਾਗਮ ਵਿਚ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਐਚ.ਆਈ.ਵੀ. ਏਡਜ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਜ਼ਿਲ੍ਹਾ ਐਕਟੀਵਿਟੀ ਇੰਚਾਰਜ ਸੁਨੀਲ ਬਜਾਜ ਨੇ ਦੱਸਿਆ ਕਿ ਕੁਇਜ਼ ਮੁਕਾਬਲੇ ਦਾ ਸੰਚਾਲਨ ਰਿਸੋਰਸ ਪਰਸਨ ਕ੍ਰਿਸ਼ਨ ਕੁਮਾਰ ਹਾਈ ਸਕੂਲ ਮੁੱਦੋਵਾਲ, ਅਮਨਪ੍ਰੀਤ ਕੌਰ ਖੀਰਾਂਵਾਲੀ ਤੇ ਅੰਕ ਤਾਲਿਕਾ ਦੀ ਡਿਊਟੀ ਟੈਕਨੀਕਲ ਸਹਾਇਕ ਜਗਦੀਪ ਸਿੰਘ ਜੰਮੂ ਤੇ ਲਵਲੀਨ ਚੋਪੜਾ ਨਿਭਾਈ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਕੋਲੋਂ ਐਚ.ਆਈ.ਵੀ. ਏਡਜ਼, ਐਸ.ਟੀ.ਆਈ., ਆਰ.ਟੀ.ਆਈ. ਤੇ ਕਿਸ਼ੋਰ ਅਵਸਥਾ ਦੌਰਾਨ ਆਉਂਦੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਪ੍ਰਸ਼ਨ ਪੁੱਛੇ ਗਏ ਜਿਨ੍ਹਾਂ ਦਾ ਵੱਖ-ਵੱਖ ਟੀਮਾਂ ਨੇ ਬਾਖ਼ੂਬੀ ਨਾਲ ਜਵਾਬ ਦਿੱਤੇ | ਪ੍ਰੋਗਰਾਮ ਦੇ ਜ਼ਿਲ੍ਹਾ ਕੋਆਰਡੀਨੇਟਰ ਮੁੱਖ ਅਧਿਆਪਕ ਗਗਨਦੀਪ ਸਿੰਘ ਨੇ ਦੱਸਿਆ ਕਿ ਰੈੱਡ ਰੀਬਨ ਕੁਇਜ਼ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਪਈ ਨੇ ਪਹਿਲਾ, ਸਰਕਾਰੀ ਹਾਈ ਸਕੂਲ ਹਮੀਰਾ ਨੇ ਦੂਜਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਮੁਕਾਬਲੇ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੂੰ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ, ਜ਼ਿਲ੍ਹਾ ਕੋਆਰਡੀਨੇਟਰ ਸੁਨੀਲ ਬਜਾਜ ਨੇ ਇਨਾਮੀ ਰਾਸ਼ੀ ਨਾਲ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਟੀਮਾਂ ਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਤੇ ਮੁਕਾਬਲੇ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਪਾਉਣ ਵਾਲੇ ਲਵਲੀਨ ਚੋਪੜਾ ਤੇ ਅਮਨਪ੍ਰੀਤ ਕੌਰ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ|