ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਨਾਲ ਵਿਕਾਸ ਨੂੰ ਇਕ ਨਵੀਂ ਦਿਸ਼ਾ ਮਿਲੇਗੀ-ਰਜੇਸ਼ ਬਾਘਾ
ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)-ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਨਾਲ ਵਿਕਾਸ ਨੂੰ ਇਕ ਨਵੀਂ ਦਿਸ਼ਾ ਮਿਲੇਗੀ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਜੇਸ਼ ਬਾਘਾ ਸੂਬਾਈ ਜਨਰਲ ਸਕੱਤਰ ਤੇ ਜ਼ੋਨ ਇੰਚਾਰਜ ਭਾਜਪਾ ਨੇ ਅੱਜ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ. ਐਲ.
ਕਪੂਰਥਲਾ, 23 ਅਗਸਤ (ਅਮਰਜੀਤ ਕੋਮਲ)-ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨ ਨਾਲ ਵਿਕਾਸ ਨੂੰ ਇਕ ਨਵੀਂ ਦਿਸ਼ਾ ਮਿਲੇਗੀ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਜੇਸ਼ ਬਾਘਾ ਸੂਬਾਈ ਜਨਰਲ ਸਕੱਤਰ ਤੇ ਜ਼ੋਨ ਇੰਚਾਰਜ ਭਾਜਪਾ ਨੇ ਅੱਜ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼ ਦੇ ਪੰਜਾਬ ਦੌਰੇ ਨੂੰ ਸਫ਼ਲ ਬਣਾਉਣ, ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਤੇ ਸਥਾਨਕ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਬੂਥ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਵਰਕਰਾਂ ਨੂੰ ਪਾਰਟੀ ਨਾਲ ਜੋੜਿਆ ਜਾਵੇ | ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ, ਕਾਰੋਬਾਰੀਆਂ ਤੇ ਆਮ ਲੋਕਾਂ ਲਈ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਹਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਤੇ ਜ਼ਿਲ੍ਹਾ ਇੰਚਾਰਜ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਭਾਜਪਾ ਕੇਵਲ ਚੋਣ ਜਿੱਤਣ ਲਈ ਰਾਜਨੀਤੀ ਵਿਚ ਸ਼ਮਾਲ ਨਹੀਂ ਹੋਈ, ਸਗੋਂ ਸਮਾਜ ਦੇ ਹਰ ਵਰਗ ਨੂੰ ਸ਼ਾਮਲ ਕਰਕੇ ਵਿਕਾਸ ਲਈ ਕੰਮ ਕਰਦੀ ਹੈ | ਉਨ੍ਹਾਂ ਕਿਸਾਨਾਂ ਨੂੰ ਵਿੱਤੀ ਸਹਾਇਤਾ, ਆਧੁਨਿਕ ਖੇਤੀਬਾੜੀ ਤਕਨਾਲੋਜੀ ਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ‘ਤੇ ਜ਼ੋਰ ਦਿੱਤਾ | ਮੀਟਿੰਗ ਵਿਚ ਪਾਰਟੀ ਦੇ ਸੂਬਾ ਸਕੱਤਰ ਤੇ ਜ਼ਿਲ੍ਹਾ ਸਹਿ ਇੰਚਾਰਜ ਮੀਨੂੰ ਸੇਠੀ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੇ ਸਰਕਾਰ ਦੇ ਗਠਨ ਤੋਂ ਬਾਅਦ ਕੇਂਦਰੀ ਭਲਾ ਈ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਬਿਨਾਂ ਕਿਸੇ ਭਿੰਨ ਭੇਦ ਦੇ ਪਹੁੰਚਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਦਾਅਵਿਆਂ ਤੇ ਹਕੀਕਤਾਂ ਵਿਚ ਬਹੁਤ ਵੱਡਾ ਫ਼ਰਕ ਹੈ ਤੇ ਸਰਕਾਰ ਕਿਸਾਨਾਂ ਵਪਾਰੀਆਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਲੱਭਣ ਦੀ ਬਜਾਏ ਐਲਾਨਾਂ ਤੱਕ ਹੀ ਸੀਮਿਤ ਰਹਿ ਗਈ ਹੈ | ਇਸਤੋਂ ਪਹਿਲਾਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਨੇ ਪਾਰਟੀ ਦੇ ਸੂਬਾਈ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਕੰਮ ਕਰ ਰਹੇ ਹਨ | ਉਨ੍ਹਾਂ ਨੌਜਵਾਨਾਂ ਨੂੰ ਭਾਜਪਾ ਵਿਚ ਸ਼ਾਮਲ ਹੋ ਕੇ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ| ਮੀਟਿੰਗ ਵਿਚ ਚੋਣਾਂ ਸਬੰਧੀ ਰਣਨੀਤੀ, ਸੰਗਠਨ ਦੀ ਮਜ਼ਬੂਤੀ ਤੇ ਸਥਾਨਕ ਪ੍ਰੋਗਰਾਮਾਂ ਬਾਰੇ ਕੀਤਾ ਗਿਆ ਵਿਚਾਰ ਵਟਾਂਦਰਾ | ਮੀਟਿੰਗ ਵਿਚ ਭਾਜਪਾ ਦੇ ਅੰਮਿ੍ਤਸਰ ਦਿਹਾਤੀ- 1 ਦੇ ਜ਼ਿਲ੍ਹਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ, ਸੂਬਾਈ ਆਗੂ ਉਮੇਸ਼ ਸ਼ਾਰਦਾ, ਮਨੂੰ ਧੀਰ, ਯਸ਼ ਮਹਾਜਨ, ਓਮ ਪ੍ਰਕਾਸ਼ ਬਹਿਲ, ਭੁਲੱਥ ਤੋਂ ਭਾਜਪਾ ਦੇ ਸੀਨੀਅਰ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਡਾ. ਰਣਬੀਰ ਕੌਸ਼ਲ, ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸਭਰਵਾਲ, ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਜਗਦੀਸ਼ ਸ਼ਰਮਾ, ਵਿਸ਼ਾਲ ਸੋਂਧੀ, ਨਿਰਮਲ ਸਿੰਘ ਨਾਹਰ, ਹੈਪੀ, ਰਾਜੇਸ਼ ਸੂਰੀ, ਮਧੂ ਸੂਦ, ਈਸ਼ਾ ਮਹਾਜਨ, ਮੀਨਾ ਕੁਮਾਰੀ, ਪੁਸ਼ਪਾ ਮਿਸ਼ਰਾ, ਕਪੂਰ ਚੰਦ ਥਾਪਰ, ਬਲਵਿੰਦਰ ਸਿੰਘ ਅਰਈਆਂਵਾਲ, ਬਲਵੰਤ ਸਿੰਘ ਬੂਟਾ, ਅਸ਼ੋਕ ਮਾਹਲਾ, ਪੁਸ਼ਪ ਪਾਸੀ, ਧਰਮਪਾਲ ਮਹਾਜਨ, ਪਿਊਸ਼ ਮਨਚੰਦਾ, ਯਾਦਵਿੰਦਰ ਪਾਸੀ, ਵਿੱਕੀ ਗੁਜਰਾਲ, ਐਡਵੋਕੇਟ ਹੈਰੀ ਸ਼ਰਮਾ, ਰਾਜੀਵ ਪਾਹਵਾ, ਪੁਲਕਿਤ ਸੂਰੀ, ਗੋਰਾ ਗਿੱਲ, ਸੌਰਵ ਖੁੱਲਰ, ਸੰਜੀਵ ਖੰਨਾ, ਮਹਿੰਦਰ ਸਿੰਘ ਬਲੇਰ, ਤੀਰਥ ਸਿੰਘ ਲੰਬੜਦਾਰ, ਰਾਕੇਸ਼ ਨੀਟੂ ਆਦਿ ਹਾਜ਼ਰ ਸਨ |