25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਸਾਲਾਨਾ ਚੋਣ 11 ਸਤੰਬਰ ਨੂੰ , 2 ਸਤੰਬਰ ਤੋਂ ਹੋਣਗੇ ਨਾਮਜ਼ਦਗੀ ਪਰਚੇ ਦਾਖਲ

ਕਪੂਰਥਲਾ, 24 ਅਗਸਤ (ਅਮਰਜੀਤ ਕੋਮਲ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੀ ਸਾਲ 2026-27 ਦੀ ਹੋਣ ਵਾਲੀ ਚੋਣ ਸਬੰਧੀ ਐਸੋਸੀਏਸ਼ਨ ਦੀ ਇਕ ਮੀਟਿੰਗ ਬਾਰ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਮੱਲ੍ਹੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਚਾਰ ਵਟਾਂਦਰੇ ਉਪਰੰਤ ਬਾਰ ਦੀ ਚੋਣ 11 ਸਤੰਬਰ ਨੂੰ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਤੇ ਸ਼ਡਿਊਲ ਨੂੰ ਪ੍ਰਵਾਨਗੀ ਦਿੱਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਰ ਦੇ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਮੱਲ੍ਹੀ ਤੇ ਜਨਰਲ ਸਕੱਤਰ ਐਡਵੋਕੇਟ ਅਮਨਦੀਪ ਸਿੰਘ ਬਾਵਾ ਨੇ ਦੱਸਿਆ ਕਿ ਇਸ ਚੋਣ ਲਈ ਐਡਵੋਕੇਟ ਹਮੀਸ਼ ਕੁਮਾਰ ਨੂੰ ਰਿਟਰਨਿੰਗ ਅਫ਼ਸਰ ਤੇ ਐਡਵੋਕੇਟ ਦਰਸ਼ਨ ਸਿੰਘ ਤੇ ਐਡਵੋਕੇਟ ਅੰਮਿ੍ਤਪਾਲ ਨੂੰ ਸਹਾਇਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਚੋਣ ਲਈ ਨਾਮਜ਼ਦਗੀ ਪਰਚੇ ਦਾਖਲ ਕਰਨ ਦੀ ਪ੍ਰਕਿਰਿਆ 2 ਤੇ 3 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਚਾਰ ਵਜੇ ਤੱਕ ਹੋਵੇਗੀ ਤੇ 5 ਸਤੰਬਰ ਨੂੰ 12 ਵਜੇ ਤੱਕ ਵੱਖ-ਵੱਖ ਅਹੁਦਿਆਂ ਲਈ ਨਾਮਜ਼ਦਗੀ ਪਰਚੇ ਦਾਖਲ ਕਰਵਾਉਣ ਵਾਲੇ ਉਮੀਦਵਾਰਾਂ ਦੇ ਪਰਚਿਆਂ ਦੀ ਪੜਤਾਲ ਹੋਵੇਗੀ, 7 ਸਤੰਬਰ ਨੂੰ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਚੋਣ ਨਾ ਲੜਣ ਵਾਲੇ ਉਮੀਦਵਾਰ ਆਪਣੇ ਨਾਮਜ਼ਦਗੀ ਪਰਚੇ ਵਾਪਸ ਲੈ ਸਕਣਗੇ ਅਤੇ 11 ਸਤੰਬਰ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ | ਵੋਟਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ ਤੇ ਉਸੇ ਦਿਨ ਹੀ ਨਤੀਜੇ ਦਾ ਐਲਾਨ ਕੀਤਾ ਜਾਵੇਗਾ | ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਦੱਸਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਸੀਨੀਅਰ ਉਪ ਪ੍ਰਧਾਨ, ਉਪ ਪ੍ਰਧਾਨ, ਉਪ ਪ੍ਰਧਾਨ (ਮਹਿਲਾ), ਜੁਆਇੰਟ ਉਪ ਪ੍ਰਧਾਨ, ਜਨਰਲ ਸਕੱਤਰ, ਵਿੱਤ ਸਕੱਤਰ, ਜੁਆਇੰਟ ਸੈਕਟਰੀ (ਮਹਿਲਾ ਲਈ ਰਾਖਵਾਂ) ਤੇ ਪੰਜ ਕਾਰਜਕਾਰੀ ਮੈਂਬਰਾਂ ਦੀ ਚੋਣ ਹੋਵੇਗੀ | ਇਨ੍ਹਾਂ ਵਿਚੋਂ ਤਿੰਨ ਮਹਿਲਾਂ ਮੈਂਬਰ ਰਿਜ਼ਰਵ ਹੋਣਗੀਆਂ |

Ad Position 21
No active advertisement
ਜ਼ਿਲ੍ਹਾ ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਸੁਖਵਿੰਦਰ ਸਿੰਘ ਮੱਲ੍ਹੀ ਤੇ ਜਨਰਲ ਸਕੱਤਰ ਐਡਵੋਕੇਟ ਅਮਨਦੀਪ ਸਿੰਘ ਬਾਵਾ ਦੀ ਤਸਵੀਰ | 25-08-2026

Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਮਸਲਿਆਂ ਨੂੰ ਲੈ ਕੇ ਭਾਕਿਯੂ ਕਾਦੀਆਂ ਬਲਾਕ ਨਡਾਲਾ ਦੀ ਮੀਟਿੰਗ ਅਗਲੀ ਖ਼ਬਰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਫਰੀਜ਼ਰ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀ
Ad Position 24