25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਆਰ. ਸੀ. ਐਫ. ਇੰਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਵਿਖਾਵਾ

ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਰ. ਸੀ.

Ad Position 21
No active advertisement
ਅਜੀਤ ਡੈਸਕ 25-08-2026
ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਨਿਰੰਤਰ ਸੰਘਰਸ਼ ਦੀ ਕੜੀ ਤਹਿਤ ਅੱਜ ਆਰ.ਸੀ.ਐਫ. ਦੇ ਕਰਮਚਾਰੀਆਂ ਨੇ ਡਾ. ਭੀਮ ਰਾਓ ਅੰਬੇਡਕਰ ਚੌਂਕ ਵਿਚ ਇਕੱਤਰ ਹੋ ਕੇ ਆਰ.ਸੀ.ਐਫ. ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬੋਲਦਿਆਂ ਆਰ. ਸੀ. ਐਫ. ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ ਅਮਰੀਕ ਸਿੰਘ ਤੇ ਜਨਰਲ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਆਰ.ਸੀ.ਐਫ. ਦੇ ਮੁਲਾਜ਼ਮ ਆਪਣੀ ਹੱਕੀ ਮੰਗਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰੰਤੂ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੋਲਿਆਂ ਕੀਤਾ ਜਾ ਰਿਹਾ ਹੈ | ਉਨ੍ਹਾਂ ਪ੍ਰਸ਼ਾਸਨ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਕਿਹਾ ਕਿ ਆਰ.ਸੀ.ਐਫ. ਵਿਚ ਲੰਮੇ ਸਮੇਂ ਤੋਂ ਪਈਆਂ ਖਾਲੀ 2043 ਅਸਾਮੀਆਂ ਪੁਰ ਕਰਕੇ ਕਰਮਚਾਰੀਆਂ ਦੇ ਕੰਮ ਦੇ ਬੋਝ ਨੂੰ ਘਟਾਇਆ ਜਾਵੇ ਤੇ ਆਰ.ਸੀ.ਐਫ. ਦੇ ਉਤਪਾਦਨ ਟੀਚੇ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ | ਉਨ੍ਹਾਂ ਮੁਲਾਜ਼ਮਾਂ ਨੂੰ ਪੂਰਾ ਇੰਨਸੈਂਟਿਵ ਦੇਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ ਤੇ ਕਿਹਾ ਕਿ ਇੰਨਸੈਂਟਿਵ ਵਿਚ ਕਿਸੇ ਵੀ ਤਰ੍ਹਾਂ ਦੀ ਗੈਰ ਵਾਜਬ ਕਟੌਤੀ ਜਾਂ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਯੂਨੀਅਨ ਆਗੂਆਂ ਨੇ ਆਰ.ਸੀ.ਐਫ. ਦੀਆਂ 147 ਅਸਾਮੀਆਂ ਨੂੰ ਖ਼ਤਮ ਕੀਤੇ ਜਾਣ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਤੇ ਕਿਹਾ ਕਿ ਅਸਾਮੀਆਂ ਖ਼ਤਮ ਕਰਨ ਦੀ ਬਜਾਏ ਆਰ.ਸੀ.ਐਫ. ਦੀ ਉਤਪਾਦਨ ਦੀ ਸਮਰੱਥਾ ਤੇ ਭਵਿੱਖ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਅਸਾਮੀਆਂ ਵਿਚ ਵਾਧਾ ਕੀਤਾ ਜਾਵੇ, ਉਨ੍ਹਾਂ ਰੀਇੰਗੇਜਮੈਂਟ ਦੀ ਨੀਤੀ ਦਾ ਵੀ ਡੱਟ ਕੇ ਵਿਰੋਧ ਕੀਤਾ | ਦੋਵਾਂ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਰ.ਸੀ.ਐਫ. ਦੇ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਨਾ ਕੀਤੀਆਂ ਗਈਆਂ ਤਾਂ ਯੂਨੀਅਨ ਸੰਘਰਸ਼ ਤੇਜ਼ ਕਰੇਗੀ ਜਿਸਦੀ ਜ਼ਿੰਮੇਵਾਰੀ ਆਰ.ਸੀ.ਐਫ.ਪ੍ਰਸ਼ਾਸਨ ਦੀ ਹੋਵੇਗੀ | ਰੋਸ ਵਿਖਾਵੇ ਵਿਚ ਆਰ.ਸੀ.ਐਫ. ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਰੌਣਕਾਂ ਵਧੀਆਂ ਅਗਲੀ ਖ਼ਬਰ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਸਮੂਹ ਮੁਲਾਜ਼ਮ 27 ਨੂੰ ਸਮੂਹਿਕ
Ad Position 24