25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ

ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਸੱਦੇ ‘ਤੇ ਜ਼ਿਲ੍ਹੇ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ 15 ਜਨਵਰੀ 2015 ਤੇ 17 ਜੁਲਾਈ 2020 ਦਾ ਸਰਕਾਰ ਵਲੋਂ ਜਾਰੀ ਕੀਤਾ ਗਿਆ ਪੱਤਰ ਰੱਦ ਕਰਵਾਉਣ ਤੇ 18 ਪ੍ਰਤੀਸ਼ਤ ਡੀ. ਏ.

Ad Position 21
No active advertisement
ਅਜੀਤ ਡੈਸਕ 25-08-2026
ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਸੱਦੇ ‘ਤੇ ਜ਼ਿਲ੍ਹੇ ਦੇ ਦਫ਼ਤਰੀ ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ 15 ਜਨਵਰੀ 2015 ਤੇ 17 ਜੁਲਾਈ 2020 ਦਾ ਸਰਕਾਰ ਵਲੋਂ ਜਾਰੀ ਕੀਤਾ ਗਿਆ ਪੱਤਰ ਰੱਦ ਕਰਵਾਉਣ ਤੇ 18 ਪ੍ਰਤੀਸ਼ਤ ਡੀ.ਏ. ਦੇ ਬਕਾਏ ਦੀ ਅਦਾਇਗੀ ਤੇ ਹੋਰ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ਕਾਰਨ ਸਰਕਾਰੀ ਦਫ਼ਤਰਾਂ ਦਾ ਕੰਮ ਮੁਕੰਮਲ ਤੌਰ ‘ਤੇ ਠੱਪ ਹੋ ਗਿਆ ਹੈ | ਹੜਤਾਲ ਦੌਰਾਨ ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਗਤ ਰਾਮ ਬਾਗੀ ਜ਼ੋਨਲ ਇੰਚਾਰਜ ਦੁਆਬਾ ਜ਼ੋਨ ਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਹੜਤਾਲ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਮੁਲਾਜ਼ਮ ਇੱਕਜੁੱਟ ਹੋ ਕੇ ਪੰਜਾਬ ਸਰਕਾਰ ਦੀ ਨੀਤੀਆਂ ਦਾ ਡੱਟ ਕੇ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਜੇ ਵੀ ਅਣਗੌਲਿਆ ਕਰ ਰਹੀ ਹੈ ਜਿਸ ਕਾਰਨ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ 26 ਅਗਸਤ ਤੱਕ ਜਾਰੀ ਰਹੇਗੀ ਤੇ 27 ਅਗਸਤ ਨੂੰ ਪੰਜਾਬ ਮਹਾਂ ਬੰਦ ਦੌਰਾਨ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹੇ ਵਿਚ ਰੋਸ ਵਿਖਾਵਾ ਕਰਨਗੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਦਫ਼ਤਰਾਂ ਵਿਚ ਕਿਸੇ ਵੀ ਅਧਿਕਾਰੀ ਵਲੋਂ ਕੰਮ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸਦਾ ਘਿਰਾਓ ਕਰਕੇ ਉਨ੍ਹਾਂ ਦੇ ਪੁਤਲੇ ਜਲਾਏ ਜਾਣਗੇ | ਇਸੇ ਦੌਰਾਨ ਹੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਲਗਾਤਾਰ ਟਾਲ ਮਟੋਲ ਦੀ ਨੀਤੀ ਅਖ਼ਤਿਆਰ ਕਰ ਰਹੀ ਹੈ | ਜਿਸਨੂੰ ਲੈ ਕੇ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਇਹ ਸੰਘਰਸ਼ ਕਿਸੇ ਇਕ ਮੰਗ ਤੱਕ ਸੀਮਤ ਨਹੀਂ ਸਗੋਂ ਮਨਿਸਟਰੀਅਲ ਮੁਲਾਜ਼ਮਾਂ ਦੀਆਂ ਸਮੁੱਚੀਆਂ ਮੰਗਾਂ ਦੀ ਪ੍ਰਾਪਤੀ ਲਈ ਹੈ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁਲਾਜ਼ਮਾਂ ਅਪੀਲ ਕੀਤੀ ਕਿ ਉਹ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਪੰਜਾਬ ਮਹਾਂ ਬੰਦ ਵਿਚ ਆਪਣਾ ਯੋਗਦਾਨ ਪਾਉਣ ਤਾਂ ਜੋ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਮਲੀ ਰੂਪ ਦੇਣ ਲਈ ਮਜਬੂਰ ਕੀਤਾ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਕਾਲਜ ਫ਼ਾਰ ਵੁਮੈਨ ’ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਨੇ ‘ਵਨਨੈੱਸ ਵਨ’ ਮੁਹਿੰਮ ਤਹਿਤ ਪਿੰਡ ਮੇਹਲੀ ’ਚ ਲਗਾਏ ਬੂਟੇ
Ad Position 24