24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹਿੰਦੂ ਕੰਨਿਆ ਕਾਲਜ ਦੀਆਂ ਬੀ.ਕਾਮ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ

ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਬੀ. ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਰਾਜਬੀਰ ਕੌਰ ਸਪੁੱਤਰੀ ਬਲਵਿੰਦਰ ਸਿੰਘ ਨੇ 8.

Ad Position 21
No active advertisement
ਅਜੀਤ ਡੈਸਕ 25-08-2026
ਕਪੂਰਥਲਾ, 24 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀ ਬੀ. ਕਾਮ ਸਮੈਸਟਰ ਦੂਜਾ ਦੀ ਵਿਦਿਆਰਥਣ ਰਾਜਬੀਰ ਕੌਰ ਸਪੁੱਤਰੀ ਬਲਵਿੰਦਰ ਸਿੰਘ ਨੇ 8.57 ਸੀ.ਜੀ.ਪੀ.ਏ., ਅਮਨਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਨੇ 8.18 ਸੀ.ਜੀ.ਪੀ.ਏ. ਤੇ ਮਨਵੀਤ ਕੌਰ ਪੁੱਤਰ ਅਵਤਾਰ ਸਿੰਘ ਨੇ 8.04 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਕ੍ਰਮਵਾਰ ਤੀਜਾ, 34ਵਾਂ ਤੇ 56ਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਿਲਕਰਾਜ ਅਗਰਵਾਲ ਨੇ ਕਾਲਜ ਦੀਆਂ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਰਹੀਆਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਸਫ਼ਲਤਾ ਨੇ ਕਾਲਜ ਨੂੰ ਆਪਣੀ ਅਕਾਦਮਿਕ ਉਤਮਤਾ ਲਈ ਇਕ ਨਵੀਂ ਪਹਿਚਾਣ ਦਿੱਤੀ ਹੈ | ਇਸੇ ਦੌਰਾਨ ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਵੀ ਕਾਲਜ ਦੇ ਸ਼ਾਨਦਾਰ ਨਤੀਜੇ ਤੇ ਹੋਣਹਾਰ ਵਿਦਿਆਰਥਣਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਕਾਲਜ ਦਾ ਬੀ.ਕਾਮ ਸਮੈਸਟਰ ਦੂਜਾ ਦਾ ਸ਼ਾਨਦਾਰ ਨਤੀਜਾ ਹੋਣਹਾਰ ਵਿਦਿਆਰਥਣਾਂ ਦੇ ਸਮਰਪਣ ਤੇ ਅਧਿਆਪਕਾਂ ਦੀਆਂ ਅਣਥੱਕ ਮਿਹਨਤ ਸਦਕਾ ਸੰਭਵ ਹੋਇਆ ਹੈ | ਉਨ੍ਹਾਂ ਕਿਹਾ ਕਿ ਹਿੰਦੂ ਕੰਨਿਆ ਕਾਲਜ ਵਿਦਿਆਰਥਣਾਂ ਦੇ ਸੰਪੂਰਨ ਵਿਕਾਸ ਤੇ ਜ਼ੋਰ ਦਿੰਦਾ ਹੈ, ਇੱਥੇ ਸਿੱਖਿਆ ਸਿਰਫ਼ ਪਾਠਕ੍ਰਮ ਤੱਕ ਸੀਮਿਤ ਨਹੀਂ ਸਗੋਂ ਵਿਦਿਆਰਥੀਆਂ ਨੂੰ ਮੌਜੂਦਾ ਉਦਯੋਗ ਦੀਆਂ ਜ਼ਰੂਰਤਾਂ, ਵਿਵਹਾਰਿਕ ਹੁਨਰ, ਹੁਨਰ ਵਿਕਾਸ ਤੇ ਰੋਜ਼ਗਾਰ ਆਧਾਰਤ ਮੌਕਿਆਂ ਨਾਲ ਜੋੜਦਾ ਹੈ | ਉਨ੍ਹਾਂ ਦੇ ਇਲਾਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦੇ ਉੱਜਵਲ ਭਵਿੱਖ ਲਈ ਉਨ੍ਹਾਂ ਨੂੰ ਹਿੰਦੂ ਕੰਨਿਆ ਕਾਲਜ ਵਿਚ ਦਾਖਲ ਕਰਵਾਉਣ, ਜਿੱਥੇ ਉਨ੍ਹਾਂ ਨੂੰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਮਿਆਰੀ ਵਿੱਦਿਆ ਪ੍ਰਦਾਨ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਆਰ. ਸੀ. ਐਫ. ’ਚ ਤੀਜ ਕਮ ਫਰੈਸ਼ਰ ਪਾਰਟੀ ਸਬੰਧੀ ਸਮਾਗਮ ਅਗਲੀ ਖ਼ਬਰ ਵਾਲਮੀਕਿ ਸੰਘਰਸ਼ ਮੋਰਚੇ ਦੇ ਪ੍ਰਧਾਨ ਰੌਸ਼ਨ ਸਭਰਵਾਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ
Ad Position 24