ਸਰਕਾਰੀ ਕਾਲਜ ਭੁਲੱਥ ਵਿਖੇ ‘ਨਸ਼ਾ ਮੁਕਤ ਭਾਰਤ
ਅਭਿਆਨ ਤਹਿਤ’ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਭੁਲੱਥ, 24 ਅਗਸਤ (ਮੇਹਰ ਚੰਦ ਸਿੱਧੂ)-ਸਰਕਾਰੀ ਕਾਲਜ ਭੁਲੱਥ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਰੈੱਡ ਰੀਬਨ ਕਲੱਬ ਅਤੇ ਈਕੋ ਕਲੱਬ ਵੱਲੋਂ ਸਾਂਝੇ ਤੌਰ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੰਦੇ ਹੋਏ ਰਚਨਾਤਮਿਕ ਪੋਸਟਰ ਤਿਆਰ ਕੀਤੇ | ਮੁਕਾਬਲੇ ਵਿਚ ਸਿਮਰਨ (ਬੀ. ਏ.
ਭੁਲੱਥ, 24 ਅਗਸਤ (ਮੇਹਰ ਚੰਦ ਸਿੱਧੂ)-ਸਰਕਾਰੀ ਕਾਲਜ ਭੁਲੱਥ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਰੈੱਡ ਰੀਬਨ ਕਲੱਬ ਅਤੇ ਈਕੋ ਕਲੱਬ ਵੱਲੋਂ ਸਾਂਝੇ ਤੌਰ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਨਸ਼ਾ ਮੁਕਤ ਸਮਾਜ ਦਾ ਸੰਦੇਸ਼ ਦਿੰਦੇ ਹੋਏ ਰਚਨਾਤਮਿਕ ਪੋਸਟਰ ਤਿਆਰ ਕੀਤੇ | ਮੁਕਾਬਲੇ ਵਿਚ ਸਿਮਰਨ (ਬੀ.ਏ. ਪਹਿਲਾ ਸਮੈਸਟਰ) ਨੇ ਪਹਿਲਾ ਸਥਾਨ, ਰਮਨਦੀਪ (ਬੀ.ਏ. ਪਹਿਲਾ ਸਮੈਸਟਰ) ਨੇ ਦੂਜਾ ਸਥਾਨ ਅਤੇ ਸਿਮਰਨਜੀਤ ਕੌਰ (ਬੀ.ਏ. ਪਹਿਲਾ ਸਮੈਸਟਰ) ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਸ਼ਸ਼ੀ ਬਾਲਾ ਜੀ ਅਤੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਵਿਜੈ ਸ਼ੰਕਰ ਜੀ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਬਹੁਤ ਮਹੱਤਵਪੂਰਨ ਹਨ | ਪ੍ਰੋਗਰਾਮ ਦਾ ਮੰਚ ਸੰਚਾਲਨ ਡਾ. ਮੁਖਵੀਰ ਸਿੰਘ ਵੱਲੋਂ ਕੀਤਾ ਗਿਆ | ਜੇਤੂ ਵਿਦਿਆਰਥੀਆਂ ਨੂੰ ਕਾਲਜ ਰਜਿਸਟਰਾਰ ਡਾ. ਮੁਖਵੀਰ ਸਿੰਘ, ਡਾ. ਗਗਨਦੀਪ ਸਿੰਘ, ਪ੍ਰੋ. ਸੀਮਾ ਅਤੇ ਪ੍ਰੋ. ਹਰਪ੍ਰੀਤ ਕੌਰ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਮੁੱਚੇ ਪ੍ਰੋਗਰਾਮ ਦਾ ਆਯੋਜਨ ਰੈੱਡ ਰੀਬਨ ਕਲੱਬ ਅਤੇ ਈਕੋ ਕਲੱਬ ਦੀ ਇੰਚਾਰਜ ਪ੍ਰੋ. ਸੀਮਾ ਦੀ ਅਗਵਾਈ ਹੇਠ ਕੀਤਾ ਗਿਆ | ਇਸ ਮੌਕੇ ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਸ਼੍ਰੀ ਰਾਕੇਸ਼ ਕੁਮਾਰ ਖੰਨਾ, ਹਰਮਨਜੀਤ ਸਿੰਘ ਸਮੇਤ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਰਿਹਾ |