ਗੁਰੂ ਨਾਨਕ ਖ਼ਾਲਸਾ ਕਾਲਜ ’ਚ ਸੋਮਨਾਥ ਸੰਵਾਦ ਪਾਠ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ਸੁਲਤਾਨਪੁਰ ਲੋਧੀ, 24 ਅਗਸਤ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਕਾਲਜ ਤੇ ਪ੍ਰੋ.
ਸੁਲਤਾਨਪੁਰ ਲੋਧੀ, 24 ਅਗਸਤ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਵਿਚ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਦੀ ਅਗਵਾਈ ਹੇਠ ਕਾਲਜ ਤੇ ਪ੍ਰੋ. ਕੁਲਵਿੰਦਰ ਕੌਰ (ਹਿੰਦੀ)ਦੁਆਰਾ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸੋਮਨਾਥ ਸੰਵਾਦ ਪਾਠ ਤੇ ਵਿਸ਼ੇਸ਼ ਲੈਕਚਰ ਕਰਾਇਆ ਗਿਆ | ਇਸ ਮੌਕੇ ਪ੍ਰੋ. ਕੁਲਵਿੰਦਰ ਕੌਰ ਵੱਲੋਂ ਇਤਿਹਾਸਿਕ ਮੰਦਿਰ ਸੋਮਨਾਥ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਗਈ | ਲੈਕਚਰ ਦੌਰਾਨ ਵਿਦਿਆਰਥਣ ਸਪਨਾ, ਗਗਨਦੀਪ ਕੌਰ ਬੀ.ਏ ਭਾਗ ਦੂਜਾ ਤੇ ਰਾਖੀ ਰਾਜਦੀਪ ਕੌਰ ਬੀ.ਏ ਭਾਗ ਤੀਜਾ ਨੇ ਵੀ ਆਪਣੇ ਵਿਸ਼ੇਸ਼ ਲੈਕਚਰ ਪੇਸ਼ ਕੀਤੇ | ਇਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਪ੍ਰਸ਼ਨਾਂ ਦੇ ਉੱਤਰ ਵੀ ਦਿੱਤੇ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਹਰਨਿਆਮਤ ਕੌਰ ਤੇ ਕਾਲਜ ਦੇ ਡਾਇਰੈਕਟਰ ਨਿਮਰਤਾ ਕੌਰ ਵੱਲੋਂ ਅਜਿਹੀਆਂ ਗਤੀਵਿਧੀਆਂ ਕਰਾਉਣ ਦੀ ਸ਼ਲਾਘਾ ਕੀਤੀ ਗਈ।