ਗੁਰਪ੍ਰੀਤ ਕੌਰ ਨੂੰ ਨਾਮਵਰ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ
ਭੁਲੱਥ, 24 ਅਗਸਤ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਭੁਲੱਥ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੀ ਪੁੱਤਰੀ ਗੁਰਪ੍ਰੀਤ ਕੌਰ ਦੀ ਬੇਵਕਤੀ ਮੌਤ ਹੋ ਜਾਣ ਦੇ ਕਾਰਨ ਉਨ੍ਹਾਂ ਦੀ ਯਾਦ ਵਿਚ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ, ਰਿਸ਼ਤੇਦਾਰਾਂ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਯੁਵਰਾਜ ਭੁਪਿੰਦਰ ਸਿੰਘ, ਵਿਧਾਇਕ ਸੁਖਪਾਲ ਸਿੰਘ ਖਹਿਰਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਗੁਰਪ੍ਰੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਸਮਾਗਮ ਦੀ ਸ਼ੁਰੂਆਤ ਮੌਕੇ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਵਿਖੇ ਦਿੱਤੇ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਰਾਗੀ ਜਥਿਆਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੂੰ ਗੁਰਬਾਣੀ ਤੇ ਨਾਮ ਬਾਣੀ ਨਾਲ ਜੋੜਿਆ ਗਿਆ | ਕੀਰਤਨ ਦੌਰਾਨ ਸਮੁੱਚਾ ਮਾਹੌਲ ਗ਼ਮਗੀਨ ਅਤੇ ਆਤਮਿਕ ਰੰਗ ਵਿਚ ਰੰਗਿਆ ਰਿਹਾ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਗੁਰਪ੍ਰੀਤ ਕੌਰ ਦਾ ਵਿਛੋੜਾ ਪਰਿਵਾਰ ਅਤੇ ਸਾਕ-ਸਬੰਧੀਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ | ਸਮਾਗਮ ਦੌਰਾਨ ਮਾਸਟਰ ਮੱਖਣ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਬਾਖ਼ੂਬੀ ਨਿਭਾਈ | ਉਨ੍ਹਾਂ ਸਮਾਗਮ ਵਿਚ ਪਹੁੰਚੀਆਂ ਸਾਰੀਆਂ ਨਾਮਵਰ ਸ਼ਖ਼ਸੀਅਤਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਸੰਗਤਾਂ ਦਾ ਪਰਿਵਾਰ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਤੇ ਸਰਬਜੀਤ ਸਿੰਘ ਲੁਬਾਣਾ, ਪ੍ਰਧਾਨ ਰਸ਼ਪਾਲ ਸ਼ਰਮਾ, ਸੀ. ਮੀਤ ਪ੍ਰਧਾਨ ਸੂਰਜ ਕੁਮਾਰ, ਕੌਂਸਲਰ ਲਕਸ਼ ਚੌਧਰੀ, ਕੌਂਸਲਰ ਗੌਰਵ ਸਭਰਵਾਲ, ਕੌਂਸਲਰ ਲਵ ਚੌਧਰੀ, ਕੌਂਸਲਰ ਕੁਲਦੀਪ ਸਿੰਘ, ਕੌਂਸਲਰ ਰਮਨ ਕੁਮਾਰ, ਕੌਂਸਲਰ ਸੁਖਦੇਵ ਸਿੰਘ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਗੁਰਮਤਿ ਪ੍ਰਚਾਰਕ ਡਾ.
ਭੁਲੱਥ, 24 ਅਗਸਤ (ਮਨਜੀਤ ਸਿੰਘ ਰਤਨ)-ਨਗਰ ਪੰਚਾਇਤ ਭੁਲੱਥ ਦੇ ਮੀਤ ਪ੍ਰਧਾਨ ਨਿਰਮਲ ਸਿੰਘ ਗੁਰਾਇਆ ਅਤੇ ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੀ ਪੁੱਤਰੀ ਗੁਰਪ੍ਰੀਤ ਕੌਰ ਦੀ ਬੇਵਕਤੀ ਮੌਤ ਹੋ ਜਾਣ ਦੇ ਕਾਰਨ ਉਨ੍ਹਾਂ ਦੀ ਯਾਦ ਵਿਚ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ, ਰਿਸ਼ਤੇਦਾਰਾਂ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ | ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ, ਯੁਵਰਾਜ ਭੁਪਿੰਦਰ ਸਿੰਘ, ਵਿਧਾਇਕ ਸੁਖਪਾਲ ਸਿੰਘ ਖਹਿਰਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਗੁਰਪ੍ਰੀਤ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਸਮਾਗਮ ਦੀ ਸ਼ੁਰੂਆਤ ਮੌਕੇ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਗੁਰਦੁਆਰਾ ਸਾਹਿਬ ਵਿਖੇ ਦਿੱਤੇ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਰਾਗੀ ਜਥਿਆਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਅਤੇ ਸੰਗਤਾਂ ਨੂੰ ਗੁਰਬਾਣੀ ਤੇ ਨਾਮ ਬਾਣੀ ਨਾਲ ਜੋੜਿਆ ਗਿਆ | ਕੀਰਤਨ ਦੌਰਾਨ ਸਮੁੱਚਾ ਮਾਹੌਲ ਗ਼ਮਗੀਨ ਅਤੇ ਆਤਮਿਕ ਰੰਗ ਵਿਚ ਰੰਗਿਆ ਰਿਹਾ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਗੁਰਪ੍ਰੀਤ ਕੌਰ ਦਾ ਵਿਛੋੜਾ ਪਰਿਵਾਰ ਅਤੇ ਸਾਕ-ਸਬੰਧੀਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ | ਸਮਾਗਮ ਦੌਰਾਨ ਮਾਸਟਰ ਮੱਖਣ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਬਾਖ਼ੂਬੀ ਨਿਭਾਈ | ਉਨ੍ਹਾਂ ਸਮਾਗਮ ਵਿਚ ਪਹੁੰਚੀਆਂ ਸਾਰੀਆਂ ਨਾਮਵਰ ਸ਼ਖ਼ਸੀਅਤਾਂ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਸੰਗਤਾਂ ਦਾ ਪਰਿਵਾਰ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਤੇ ਸਰਬਜੀਤ ਸਿੰਘ ਲੁਬਾਣਾ, ਪ੍ਰਧਾਨ ਰਸ਼ਪਾਲ ਸ਼ਰਮਾ, ਸੀ.ਮੀਤ ਪ੍ਰਧਾਨ ਸੂਰਜ ਕੁਮਾਰ, ਕੌਂਸਲਰ ਲਕਸ਼ ਚੌਧਰੀ, ਕੌਂਸਲਰ ਗੌਰਵ ਸਭਰਵਾਲ, ਕੌਂਸਲਰ ਲਵ ਚੌਧਰੀ, ਕੌਂਸਲਰ ਕੁਲਦੀਪ ਸਿੰਘ, ਕੌਂਸਲਰ ਰਮਨ ਕੁਮਾਰ, ਕੌਂਸਲਰ ਸੁਖਦੇਵ ਸਿੰਘ, ਨੰਬਰਦਾਰ ਸੁਖਜਿੰਦਰ ਸਿੰਘ ਮੁਲਤਾਨੀ, ਗੁਰਮਤਿ ਪ੍ਰਚਾਰਕ ਡਾ. ਮਾਨ ਸਿੰਘ, ਸਾਬਕਾ ਸਰਪੰਚ ਮੋਹਨ ਸਿੰਘ ਡਾਲਾ, ਮੀਤ ਪ੍ਰਧਾਨ ਬੂਟਾ ਸਿੰਘ, ਵਕੀਲ ਕੁਲਵੰਤ ਸਿੰਘ ਸਹਿਗਲ, ਮਾ. ਕੰਵਲਜੀਤ ਮੰਨਣ, ਬਨਾਰਸੀ ਦਾਸ ਖੁੱਲਰ, ਪੰਚ ਮਨਜੀਤ ਸਿੰਘ ਭੂਈ, ਸੁਨੀਲ ਭਾਟੀਆ, ਸੰਜੀਵ ਅਰੋੜਾ, ਨਵਪ੍ਰੀਤ ਸਿੰਘ, ਰਾਘਵ ਖੁਰਾਣਾ, ਵਰੁਣ ਖੁਰਾਣਾ, ਅਰਸ਼ ਕਪੂਰ, ਪੁਸ਼ਕਰ ਭਾਟੀਆ, ਤਜਿੰਦਰ ਸਿੰਘ ਕਾਲਾ, ਮਨਮੀਤ ਸਿੰਘ, ਸ਼ਾਮ ਲਾਲ ਸ਼ਰਮਾ, ਬੂਟਾ ਸਿੰਘ ਭਿੰਡਰ, ਸਤਨਾਮ ਸਿੰਘ ਚੀਮਾ, ਅਮਨ ਬਾਜਵਾ, ਮਨਮੀਤ ਸਿੰਘ ਭਗਵਾਨਪੁਰ, ਬਲਜਿੰਦਰ ਸਿੰਘ, ਬਖਸ਼ਿੰਦਰ ਸਿੰਘ ਬਿੱਟੂ, ਜਨਕ ਰਾਜ ਖੱਸਣ, ਦਵਾਰਕਾ ਦਾਸ, ਠਾਕੁਰ ਨਰਾਇਣ ਸਿੰਘ, ਅਜੈ ਬਾਲੀ, ਪਵਨ ਦੱਤਾ, ਮੋਹਿਤ ਕਾਲੀਆ, ਨਿਸ਼ਾਨ ਸਿੰਘ ਤੇ ਹੋਰ ਹਾਜ਼ਰ ਸਨ |