ਰਣਜੀਤ ਸਿੰਘ ਖੋਜੇਵਾਲ ਨੂੰ ਅੰਮਿ੍ਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਆਗੂ ਤੇ ਵਰਕਰਾਂ ਵਲੋਂ ਸਨਮਾਨ
ਪਾਰਟੀ ਵਲੋਂ ਦਿੱਤੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਵਾਂਗਾ-ਖੋਜੇਵਾਲ
ਕਪੂਰਥਲਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਭਾਜਪਾ ਦੀ ਹਾਈ ਕਮਾਂਡ ਵਲੋਂ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਅੰਮਿ੍ਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕਰਨ ‘ਤੇ ਅੱਜ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਉਨ੍ਹਾਂ ਦੇ ਗ੍ਰਹਿ ਖੋਜੇਵਾਲ ਵਿਖੇ ਪੁੱਜੇ | ਉਨ੍ਹਾਂ ਰਣਜੀਤ ਸਿੰਘ ਖੋਜੇਵਾਲ ਨੂੰ ਪਾਰਟੀ ਵਲੋਂ ਸੌਂਪੀ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਹੋਏ ਸੰਖੇਪ ਜਿਹੇ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਭਾਜਪਾ ਆਗੂ ਧਰਮਪਾਲ ਮਹਾਜਨ, ਐਡਵੋਕੇਟ ਪਿਊਸ਼ ਮਨਚੰਦਾ, ਵਿੱਕੀ ਗੁਜਰਾਲ ਤੇ ਸਰਬਜੀਤ ਸਿੰਘ ਦਿਓਲ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਤਜਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣਾ ਸੰਗਠਨ ਦੀ ਕਾਰਜਪ੍ਰਣਾਲੀ ਤੇ ਵਰਕਰਾਂ ਪ੍ਰਤੀ ਭਰੋਸੇ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਖੋਜੇਵਾਲ ਦੇ ਤਜਰਬੇ ਤੇ ਅਗਵਾਈ ਨਾਲ ਅੰਮਿ੍ਤਸਰ ਦਿਹਾਤੀ ਜ਼ਿਲ੍ਹੇ ਵਿਚ ਸੰਗਠਨ ਨੂੰ ਨਵੀਂ ਊਰਜਾ ਮਿਲਣ ਦੇ ਨਾਲ-ਨਾਲ ਪਾਰਟੀ ਮਜ਼ਬੂਤ ਹੋਵੇਗੀ | ਇਸ ਮੌਕੇ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਹਾਈ ਕਮਾਂਡ ਤੇ ਆਪਣੀ ਸਾਥੀ ਵਰਕਰਾਂ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਸਮਰਥਨ ਦੇ ਪਿਆਰ ਲਈ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੈਂ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨ ਲਈ ਕੰਮ ਕਰਾਂਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਪਹਿਲੀ ਤਰਜੀਹ ਹੋਵੇਗੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਉਹ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਨਾਲ-ਨਾਲ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਗੇ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਕਪੂਰ ਚੰਦ ਥਾਪਰ, ਐਸ. ਸੀ.
ਕਪੂਰਥਲਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਭਾਜਪਾ ਦੀ ਹਾਈ ਕਮਾਂਡ ਵਲੋਂ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਅੰਮਿ੍ਤਸਰ ਦਿਹਾਤੀ ਦਾ ਜ਼ਿਲ੍ਹਾ ਇੰਚਾਰਜ ਨਿਯੁਕਤ ਕਰਨ ‘ਤੇ ਅੱਜ ਵੱਡੀ ਗਿਣਤੀ ਵਿਚ ਭਾਜਪਾ ਆਗੂ ਤੇ ਵਰਕਰ ਉਨ੍ਹਾਂ ਦੇ ਗ੍ਰਹਿ ਖੋਜੇਵਾਲ ਵਿਖੇ ਪੁੱਜੇ | ਉਨ੍ਹਾਂ ਰਣਜੀਤ ਸਿੰਘ ਖੋਜੇਵਾਲ ਨੂੰ ਪਾਰਟੀ ਵਲੋਂ ਸੌਂਪੀ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਹੋਏ ਸੰਖੇਪ ਜਿਹੇ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਭਾਜਪਾ ਆਗੂ ਧਰਮਪਾਲ ਮਹਾਜਨ, ਐਡਵੋਕੇਟ ਪਿਊਸ਼ ਮਨਚੰਦਾ, ਵਿੱਕੀ ਗੁਜਰਾਲ ਤੇ ਸਰਬਜੀਤ ਸਿੰਘ ਦਿਓਲ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਤਜਰਬੇਕਾਰ ਤੇ ਸਮਰਪਿਤ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣਾ ਸੰਗਠਨ ਦੀ ਕਾਰਜਪ੍ਰਣਾਲੀ ਤੇ ਵਰਕਰਾਂ ਪ੍ਰਤੀ ਭਰੋਸੇ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਖੋਜੇਵਾਲ ਦੇ ਤਜਰਬੇ ਤੇ ਅਗਵਾਈ ਨਾਲ ਅੰਮਿ੍ਤਸਰ ਦਿਹਾਤੀ ਜ਼ਿਲ੍ਹੇ ਵਿਚ ਸੰਗਠਨ ਨੂੰ ਨਵੀਂ ਊਰਜਾ ਮਿਲਣ ਦੇ ਨਾਲ-ਨਾਲ ਪਾਰਟੀ ਮਜ਼ਬੂਤ ਹੋਵੇਗੀ | ਇਸ ਮੌਕੇ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਹਾਈ ਕਮਾਂਡ ਤੇ ਆਪਣੀ ਸਾਥੀ ਵਰਕਰਾਂ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਸਮਰਥਨ ਦੇ ਪਿਆਰ ਲਈ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੈਂ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨ ਲਈ ਕੰਮ ਕਰਾਂਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਪਹਿਲੀ ਤਰਜੀਹ ਹੋਵੇਗੀ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਉਹ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਨਾਲ-ਨਾਲ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਗੇ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਕਪੂਰ ਚੰਦ ਥਾਪਰ, ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸਭਰਵਾਲ, ਐਡਵੋਕੇਟ ਹੈਰੀ ਸ਼ਰਮਾ, ਐਡਵੋਕੇਟ ਅਨੁਜ ਆਨੰਦ, ਸਰਕਲ ਪ੍ਰਧਾਨ ਬਲਵੰਤ ਸਿੰਘ ਬੂਟਾਂ, ਮੱਸਾ ਸਿੰਘ ਮਾਡਲ ਟਾਊਨ, ਕਮਲ ਪ੍ਰਭਾਕਰ, ਤੀਰਥ ਸਿੰਘ ਨੰਬਰਦਾਰ, ਪ੍ਰਦੀਪ ਸੂਦ, ਰਾਜਨ ਠੀਗੀ, ਦਵਿੰਦਰ ਧੀਰ, ਡਾ. ਪ੍ਰਦੀਪ ਕੌਸ਼ਲ, ਅਸ਼ੀਸ਼ ਕੁਮਾਰ, ਸਾਰਪ ਸਭਰਵਾਲ, ਗਗਨਪ੍ਰੀਤ ਸਿੰਘ, ਰਾਜ ਕੁਮਾਰ, ਸਰਵਣ ਸਿੰਘ ਸ਼ੇਖੂਪੁਰ, ਸੁਰਿੰਦਰ ਸਿੰਘ, ਗੁਰਮੇਲ ਸਿੰਘ, ਸ਼ਾਮ ਕੁਮਾਰ ਭੁਟਾਨੀ, ਅਮਨ ਖੰਨਾ, ਇੰਦਰਜੀਤ ਸਿੰਘ, ਸ਼ਿੰਦਰ ਸਿੰਘ, ਮਨਿਹਾਰ ਸਿੰਘ, ਬਲਵਿੰਦਰ ਸਿੰਘ ਅਰਾਈਆਂਵਾਲ, ਲੱਕੀ ਸਰਪੰਚ, ਰਾਜਨ ਨੰਦਾ, ਗੁਰ ਸਾਹਿਬ ਸਿੰਘ, ਬਿੱਟੂ ਧੰਮ, ਸੁਨੀਤਾ ਵਾਲੀਆ, ਅਲਕਾ, ਰਿਤੂ ਕੁਮਾਰ, ਆਭਾ ਆਨੰਦ ਆਦਿ ਆਗੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |