26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਬਾ ਬੀਰ ਸਿੰਘ ਬਲੱਡ ਡੋਨਰ ਸੁਸਾਇਟੀ ਦੇ ਲਖਵਿੰਦਰ ਸਿੰਘ ਨੰਨੜਾ ਤੇ ਸੋਨੂੰ ਪਾਜੀਆਂ ਨੂੰ ਮਿਲਿਆ ‘ਸਟੇਟ ਐਵਾਰਡ’

ਸੁਲਤਾਨਪੁਰ ਲੋਧੀ, 25 ਅਗਸਤ (ਥਿੰਦ)-ਖ਼ੂਨਦਾਨ ਦੇ ਖੇਤਰ ਵਿਚ ਲਗਾਤਾਰ ਸ਼ਲਾਘਾਯੋਗ ਕਾਰਜ ਕਰ ਰਹੀ ਬਾਬਾ ਬੀਰ ਸਿੰਘ ਬਲੱਡ ਡੋਨਰ ਸੁਸਾਇਟੀ ਦੇ ਨਾਂਅ ਇੱਕ ਹੋਰ ਵੱਡੀ ਪ੍ਰਾਪਤੀ ਜੁੜ ਗਈ ਜਦੋਂ ਸੁਸਾਇਟੀ ਦੇ ਦੋ ਮੁੱਖ ਸੇਵਾਦਾਰਾਂ ਲਖਵਿੰਦਰ ਸਿੰਘ ਨੰਨੜਾ ਬੂਲਪੁਰ ਅਤੇ ਜਸਵੰਤ ਸਿੰਘ ਸੋਨੂੰ ਪਾਜੀਆਂ ਉਨ੍ਹਾਂ ਵੱਲੋਂ ਸਮਾਜ ਪ੍ਰਤੀ ਨਿਭਾਈਆਂ ਬਿਹਤਰੀਨ ਸੇਵਾਵਾਂ ਲਈ ਪੰਜਾਬ ਸਰਕਾਰ ਵੱਲੋਂ ‘ਸਟੇਟ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਹੈ | ਲਖਵਿੰਦਰ ਸਿੰਘ ਨੰਨੜਾ ਅਤੇ ਜਸਵੰਤ ਸਿੰਘ ਸੋਨੂੰ ਪਿਛਲੇ ਲੰਮੇ ਸਮੇਂ ਤੋਂ ਖ਼ੂਨਦਾਨ ਕੈਂਪ ਲਗਾਉਣ, ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖ਼ੂਨ ਮੁਹੱਈਆ ਕਰਵਾਉਣ ਅਤੇ ਹੋਰ ਸਮਾਜ ਭਲਾਈ ਦੇ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ | ਉਨ੍ਹਾਂ ਦੀਆਂ ਨਿਰੰਤਰ ਸੇਵਾਵਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵਲੋਂ ਦਿੱਤਾ ਗਿਆ ਇਹ ਸਨਮਾਨ ਉਨ੍ਹਾਂ ਦੀ ਮਾਨਵਤਾ ਪ੍ਰਤੀ ਨਿਸ਼ਕਾਮ ਸੇਵਾ ਦੀ ਪ੍ਰਸ਼ੰਸਾ ਹੈ | ਇਸ ਮਾਣਮੱਤੀ ਪ੍ਰਾਪਤੀ ਨਾਲ ਬਾਬਾ ਬੀਰ ਸਿੰਘ ਬਲੱਡ ਡੋਨਰ ਸੁਸਾਇਟੀ ਕਪੂਰਥਲਾ ਦੇ ਨਾਲ-ਨਾਲ ਪੂਰੇ ਇਲਾਕੇ ਦਾ ਮਾਣ ਵੀ ਵਧਿਆ ਹੈ | ਦੋਵਾਂ ਸੇਵਾਦਾਰਾਂ ਨੂੰ ਸਟੇਟ ਐਵਾਰਡ ਮਿਲਣ ‘ਤੇ ਇਲਾਕਾ ਵਾਸੀਆਂ, ਸਮਾਜ ਸੇਵੀ ਸੰਸਥਾਵਾਂ, ਖ਼ੂਨਦਾਨੀਆਂ ਅਤੇ ਸਨੇਹੀਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਸੁਸਾਇਟੀ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੌਸਲੇ ਦੇ ਨਾਲ-ਨਾਲ ਹੋਰ ਵੱਡੀ ਜ਼ਿੰਮੇਵਾਰੀ ਵੀ ਹੈ | ਉਨ੍ਹਾਂ ਕਿਹਾ ਕਿ ਸੁਸਾਇਟੀ ਵੱਲੋਂ ਭਵਿੱਖ ਵਿਚ ਵੀ ਖ਼ੂਨਦਾਨ ਅਤੇ ਮਾਨਵਤਾ ਦੀ ਸੇਵਾ ਦੇ ਕਾਰਜ ਪੂਰੇ ਜਜ਼ਬੇ ਨਾਲ ਜਾਰੀ ਰੱਖੇ ਜਾਣਗੇ |ਇਸ ਮੌਕੇ ਬਾਬਾ ਬੀਰ ਸਿੰਘ ਬਲੱਡ ਡੋਨਰ ਸੁਸਾਇਟੀ ਦੇ ਮੁੱਖ ਸੇਵਾਦਾਰ ਲਖਵਿੰਦਰ ਸਿੰਘ ਨੰਨੜਾ ਅਤੇ ਸੋਨੂੰ ਪਾਜੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਤੇ ਗਏ ਮਾਣ ਨਾਲ ਉਨ੍ਹਾਂ ਦੀ ਹੋਰ ਜ਼ਿੰਮੇਵਾਰੀ ਵੱਧ ਗਈ ਹੈ | ਉਹ ਆਉਣ ਵਾਲੇ ਸਮੇਂ ਵਿਚ ਵੀ ਵੱਧ ਚੜ੍ਹ ਕੇ ਸੇਵਾ ਕਰਨਗੇ |

Ad Position 21
No active advertisement
ਅਜੀਤ ਡੈਸਕ 26-08-2026

Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਦੋ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ ਕਾਲਜ ਦੇ ਪਿ੍ੰਸ... ਅਗਲੀ ਖ਼ਬਰ ਕੱਲ੍ਹ ਦੇ ਮਹਾਬੰਦ ਦਾ ਸੀਨੀਅਰ ਸਿਟੀਜ਼ਨ ਫੋਰਮ ਤੇ ਪੀ.ਐਸ.ਪੀ.ਸੀ.ਐਲ. ਪੈਨਸ਼ਨਰਾਂ ਵੱਲੋਂ ਸਮਰਥਨ ਭੁਲੱਥ ਦੇ ਬਿਜਲੀ ਬੋਰਡ...
Ad Position 24