ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀਆਂ ਦੋ ਵਿਦਿਆਰਥਣਾਂ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਰਹੀਆਂ
ਕਾਲਜ ਦੇ ਪਿ੍ੰਸੀਪਲ ਤੇ ਹੋਰ ਸਟਾਫ਼ ਦੇ ਮੈਂਬਰਾਂ ਨੇ ਦਿੱਤੀ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ
ਕਪੂਰਥਲਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀ ਬੀ. ਕਾਮ ਤੀਜੇ ਸਮੈਸਟਰ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ 8.
ਕਪੂਰਥਲਾ, 25 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੀ ਬੀ. ਕਾਮ ਤੀਜੇ ਸਮੈਸਟਰ ਦੀ ਵਿਦਿਆਰਥਣ ਲਵਪ੍ਰੀਤ ਕੌਰ ਨੇ 8.25 ਐਸ.ਜੀ.ਪੀ.ਏ. ਹਾਸਲ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 11ਵਾਂ ਤੇ ਐਸ਼ਪ੍ਰੀਤ ਕੌਰ ਨੇ 8.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਸੂਚੀ ਵਿਚ 56ਵਾਂ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਗਗਨਪ੍ਰੀਤ ਕੌਰ 7.92 ਐਸ.ਜੀ.ਪੀ.ਏ. ਲੈ ਕੇ ਕਾਲਜ ਵਿਚੋਂ ਤੀਜੇ ਸਥਾਨ ਹਾਸਲ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਪ੍ਰਭਜੋਤ ਕੌਰ ਤੇ ਪ੍ਰੋ. ਜੀਤਨ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਅਜਿਹੇ ਨਤੀਜੇ ਹੋਰ ਵਿਦਿਆਰਥਣਾਂ ਨੂੰ ਵੀ ਅਕਾਦਮਿਕ ਖੇਤਰਾਂ ਵਿਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨਗੇ | ਇਸੇ ਦੌਰਾਨ ਹੀ ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਵਾਲੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ |