26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਿਨੇਮਾ ਰੋਡ ’ਤੇ ਬਿਜਲੀ ਦੀਆਂ ਨੰਗੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ

ਫਗਵਾੜਾ, 25 ਅਗਸਤ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਸਿਨੇਮਾ ਰੋਡ ‘ਤੇ ਅੱਜ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਦੁਕਾਨਾਂ ਦੇ ਬਾਹਰੋਂ ਲੰਘ ਰਹੀਆਂ ਬਿਜਲੀ ਦੀਆਂ ਨੰਗੀਆਂ ਤਾਰਾਂ ‘ਚ ਅਚਾਨਕ ਅੱਗ ਲੱਗ ਗਈ | ਅੱਗ ਇੰਨੀ ਤੇਜ਼ੀ ਨਾਲ ਭੜਕੀ ਕਿ ਨੇੜਲੇ ਦੁਕਾਨਦਾਰਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ | ਦੁਕਾਨਦਾਰਾਂ ਨੇ ਹਿੰਮਤ ਦਿਖਾਉਂਦਿਆਂ ਤੁਰੰਤ ਆਪਣਾ ਸਾਮਾਨ ਸੁਰੱਖਿਅਤ ਥਾਂ ‘ਤੇ ਪਹੁੰਚਾਇਆ ਅਤੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ | ਜਾਣਕਾਰੀ ਦਿੰਦਿਆਂ ਸੋਨੂੰ ਗਾਰਮੈਂਟਸ ਦੇ ਮਾਲਕ ਵਰਿੰਦਰ ਕੁਮਾਰ ਨੇ ਦੋਸ਼ ਲਗਾਇਆ ਕਿ ਉਸ ਦੀ ਦੁਕਾਨ ਦੇ ਬਿਲਕੁਲ ਸਾਹਮਣੇ ਬਿਜਲੀ ਦੀਆਂ ਤਾਰਾਂ ਦਾ ਜਾਲ ਬਣਿਆ ਹੋਇਆ ਹੈ | ਇਨ੍ਹਾਂ ਤਾਰਾਂ ‘ਚ ਕਈ ਥਾਵਾਂ ‘ਤੇ ਜੋੜ ਪਏ ਹੋਏ ਹਨ, ਜਿਸ ਕਾਰਨ ਪਹਿਲਾਂ ਵੀ ਕਈ ਵਾਰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਅਚਾਨਕ ਤਾਰਾਂ ‘ਚ ਜ਼ੋਰਦਾਰ ਅੱਗ ਲੱਗ ਗਈ, ਜਿਸ ਕਾਰਨ ਦੁਕਾਨਦਾਰਾਂ ‘ਚ ਭੱਜ-ਦੌੜ ਮੱਚ ਗਈ | ਵਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਮੱਸਿਆ ਸਬੰਧੀ ਉਹ ਕਈ ਵਾਰ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਚੁੱਕੇ ਹਨ ਤੇ ਤਾਰਾਂ ਦੀ ਮੁਰੰਮਤ ਕਰਨ ਦੀ ਮੰਗ ਕੀਤੀ ਹੈ, ਪਰ ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅੱਜ ਅੱਗ ਲੱਗਣ ਸਮੇਂ ਆਲੇ-ਦੁਆਲੇ ਦੇ ਦੁਕਾਨਦਾਰਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦੀ ਦੁਕਾਨ ‘ਚ ਪਏ ਕੱਪੜਿਆਂ ਨੂੰ ਅੰਦਰ ਕਰਕੇ ਸੁਰੱਖਿਅਤ ਕੀਤਾ ਅਤੇ ਅੱਗ ਨੂੰ ਕਾਬੂ ਕਰਨ ਵਿਚ ਮਦਦ ਕੀਤੀ | ਦੁਕਾਨਦਾਰ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕਿਸੇ ਵੱਡੀ ਅਣਸੁਖਾਵੀਂ ਘਟਨਾ ਦੇ ਵਾਪਰਨ ਤੋਂ ਪਹਿਲਾਂ ਇਨ੍ਹਾਂ ਨੰਗੀਆਂ ਅਤੇ ਖਸਤਾ ਹਾਲ ਤਾਰਾਂ ਨੂੰ ਠੀਕ ਕਰਵਾਇਆ ਜਾਵੇ ਤਾਂ ਜੋ ਦੁਕਾਨਦਾਰਾਂ ਅਤੇ ਆਮ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ |

Ad Position 21
No active advertisement
ਘਟਨਾ ਸਬੰਧੀ ਜਾਣਕਾਰੀ ਦਿੰਦਾ ਹੋਇਆ ਦੁਕਾਨਦਾਰ | ਤਸਵੀਰ: ਚਾਨਾ 26-08-2026

Ad Position 22
No active advertisement
ਪਿਛਲੀ ਖ਼ਬਰ ਲੋਕ ਮਿਲਣੀ ਤਹਿਤ ਹਲਕਾ ਇੰਚਾਰਜ ਐਡਵੋਕੇਟ ਘੁੰਮਣ ਨੇ ਬਲਾਕ ਪ੍ਰਧਾਨ ਸੰਨੀ ਨਡਾਲਾ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ ਅਗਲੀ ਖ਼ਬਰ ਐਸ.ਐਨ.ਏ. ਸਪਰਸ਼ ਪੋਰਟਲ ਦੇ ਲਾਗੂ ਹੋਣ ਨਾਲ ਸਕੂਲਾਂ ਵਿਚ ਮਿਡ ਡੇ ਮੀਲ ਚਲਾਉਣਾ ਅਸੰਭਵ-ਈ.ਟੀ.ਟੀ. ਟੀਚਰ ਯੂਨੀਅਨ
Ad Position 24