26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਲੋਕ ਮਿਲਣੀ ਤਹਿਤ ਹਲਕਾ ਇੰਚਾਰਜ ਐਡਵੋਕੇਟ ਘੁੰਮਣ ਨੇ ਬਲਾਕ ਪ੍ਰਧਾਨ ਸੰਨੀ ਨਡਾਲਾ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ

ਨਡਾਲਾ, 25 ਅਗਸਤ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਲਈ ਚਲਾਈ ਜਾ ਰਹੀ ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਭੁਲੱਥ ਦੇ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਵਾਰਡ ਨੰਬਰ 1 ਵਿਖੇ ਬਲਾਕ ਨਡਾਲਾ ਦੇ ਪ੍ਰਧਾਨ ਸੰਨੀ ਨਡਾਲਾ ਦੇ ਗ੍ਰਹਿ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮੰਤਵ ਪਾਰਟੀ ਵਰਕਰਾਂ ਤੇ ਆਮ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣਨਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ‘ਤੇ ਵਰਕਰਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਾ ਬੇਹੱਦ ਜ਼ਰੂਰੀ ਹੈ ਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਯਤਨ ਜਾਰੀ ਰਹਿਣਗੇ |ਇਸ ਦੌਰਾਨ ਬਲਾਕ ਨਡਾਲਾ ਦੇ ਪ੍ਰਧਾਨ ਸੰਨੀ ਨਡਾਲਾ ਵੱਲੋਂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦਾ ਦੁਸ਼ਾਲਾ ਭੇਟ ਕਰਕੇ ਸਨਮਾਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਵੱਲੋਂ ਪਾਰਟੀ ਵਰਕਰਾਂ ਅਤੇ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣਾ ਸ਼ਲਾਘਾਯੋਗ ਕਦਮ ਹੈ | ਮੀਟਿੰਗ ਦੌਰਾਨ ਇਲਾਕੇ ਨਾਲ ਸਬੰਧਿਤ ਵੱਖ-ਵੱਖ ਲੋਕ ਮਸਲਿਆਂ, ਪਾਰਟੀ ਦੀਆਂ ਗਤੀਵਿਧੀਆਂ ਤੇ ਜਥੇਬੰਦਕ ਮਾਮਲਿਆਂ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੰਦੀਪ ਕੁਮਾਰ ਟੋਨੀ, ਬਲਾਕ ਪ੍ਰਧਾਨ ਸੰਨੀ ਨਡਾਲਾ, ਕੌਂਸਲਰ ਸੰਦੀਪ ਸੈਣੀ, ਕੌਂਸਲਰ ਬਲਜੀਤ ਸਿੰਘ, ਯੂਥ ਕੋਆਰਡੀਨੇਟਰ ਸੰਦੀਪ ਕੁਮਾਰ, ਸਰਪੰਚ ਸਰਬਜੀਤ ਸਿੰਘ ਅੱਜੂ, ਸੁਰਜੀਤ ਸਿੰਘ ਗੋਰਾ,ਬਲਾਕ ਪ੍ਰਧਾਨ ਹੈਪੀ ਖੱਖ, ਸਾਬਕਾ ਕੌਂਸਲਰ ਕੁਲਦੀਪ ਸਿੰਘ, ਜਗਦੀਸ਼ ਲਾਲ ਪੱਪੂ, ਲੱਖਾ ਲਾਹੌਰੀਆ, ਪਿ੍ੰਸ ਨਡਾਲਾ , ਸ਼ਵੀ ਪਸਰੀਚਾ, ਹੈਰੀ ਅਰੋੜਾ, ਕਾਲੀ ਬਿੱਲਪੁਰ, ਮੰਗੀ ਢੀਂਗਰਾ ਅਤੇ ਹੋਰ ਹਾਜ਼ਰ ਸਨ

Ad Position 21
No active advertisement
ਅਜੀਤ ਡੈਸਕ 26-08-2026

Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਵਲੋਂ ਆਪਣੇ ਖ਼ੂਨ ਪਸੀਨੇ ਦੇ ਨਾਲ ਬਣਾਇਆ ਸਹਿਕਾਰੀ ਦਫ਼ਤਰ ਕੌਡੀਆਂ ਦੇ ਭਾਅ ਵਿਕਿਆ-ਸੁਖਵੰਤ ਸਿੰਘ ਤੱਖਰ ਅਗਲੀ ਖ਼ਬਰ ਲੋਕ ਮਿਲਣੀ ਤਹਿਤ ਹਲਕਾ ਇੰਚਾਰਜ ਐਡਵੋਕੇਟ ਘੁੰਮਣ ਨੇ ਬਲਾਕ ਪ੍ਰਧਾਨ ਸੰਨੀ ਨਡਾਲਾ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ
Ad Position 24