26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਦਾ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦਾ ਵੱਖ-ਵੱਖ ਸਮੈਸਟਰਾਂ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 25 ਅਗਸਤ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 26-08-2026
ਕਪੂਰਥਲਾ, 25 ਅਗਸਤ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦਾ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦੇ ਛੇਵੇਂ, ਚੌਥੇ ਤੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਅਨੁਸਾਰ ਬੀ.ਐਸ.ਸੀ. ਫੈਸ਼ਨ ਡਿਜ਼ਾਇਨਿੰਗ ਦੇ ਛੇਵੇਂ ਸਮੈਸਟਰ ਦੀ ਵਿਦਿਆਰਥਣ ਪ੍ਰਦੀਪ ਕੌਰ ਨੇ 9. 08 ਐਸ.ਜੀ.ਪੀ.ਏ. ਲੈ ਕੇ ਪਹਿਲਾ, ਜੈਸਮੀਨ ਕੌਰ ਨੇ 8.75 ਐਸ.ਜੀ.ਪੀ.ਏ. ਲੈ ਕੇ ਦੂਜਾ ਤੇ ਲਖਵਿੰਦਰ ਕੌਰ ਤੇ ਕਿਰਨਦੀਪ ਕੌਰ ਨੇ 8.33 ਐਸ.ਜੀ.ਪੀ.ਏ. ਲੈ ਕੇ ਸਾਂਝੇ ਤੌਰ ‘ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਚੌਥੇ ਸਮੈਸਟਰ ਦੀ ਏਕਮਦੀਪ ਕੌਰ ਗਿੱਲ 8.79 ਐਸ.ਜੀ.ਪੀ.ਏ. ਲੈ ਕੇ ਪਹਿਲੇ, ਬਬਲੀਨ ਕੌਰ 8.71 ਐਸ.ਜੀ.ਪੀ.ਏ. ਲੈ ਕੇ ਦੂਜੇ ਤੇ ਮੁਸਕਾਨ 8.54 ਐਸ.ਜੀ.ਪੀ.ਏ. ਲੈ ਕੇ ਤੀਜੇ ਸਥਾਨ ‘ਤੇ ਰਹੀ | ਜਦਕਿ ਦੂਜੇ ਸਮੈਸਟਰ ਦੀ ਨਵਦੀਪ ਕੌਰ ਨੇ 8.84 ਐਸ.ਜੀ.ਪੀ.ਏ., ਮੁਸਕਾਨਪ੍ਰੀਤ ਕੌਰ ਨੇ 8.60 ਐਸ.ਜੀ.ਪੀ.ਏ. ਤੇ ਪ੍ਰਨੀਤ ਕੌਰ ਨੇ 8.56 ਐਸ.ਜੀ.ਪੀ.ਏ. ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਲਿਆ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਡਾ. ਅਮਰਪ੍ਰੀਤ ਸਿੰਘ ਨੇ ਤਿੰਨਾਂ ਸਮੈਸਟਰਾਂ ਦੀਆਂ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਅਨੁਭਵੀ ਅਧਿਆਪਕਾਂ ਤੇ ਉੱਚਪਾਏ ਦੀਆਂ ਬੁਨਿਆਦੀ ਸਹੂਲਤਾਂ ਕਾਰਨ ਵਿਦਿਆਰਥੀ ਸਿੱਖਿਆ ਖੇਤਰ ਵਿਚ ਨਿੱਤ ਨਵੀਆਂ ਉਚਾਈਆਂ ਛੂਹ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਵਿਭਾਗ ਦੀ ਟੀਮ ਨੇ ਵੱਖ-ਵੱਖ ਦੁਕਾਨਾਂ ਦੀ ਜਾਂਚ ਦੌਰਾਨ ਮਠਿਆਈਆਂ ਦੇ 7 ਸੈਂਪਲ ਭਰੇ ਅਗਲੀ ਖ਼ਬਰ ਡੀ.ਟੀ.ਐਫ. ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਦਫ਼ਤਰ ਮੂਹਰੇ ਧਰਨਾ ਕੱਲ੍ਹ ਮੁਲਾਜ਼ਮ ਧਰਨੇ ਵਿ...
Ad Position 24