25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਨਾਰਾਇਣਸਰ ਦਾ 5 ਰੋਜ਼ਾ ਸਾਲਾਨਾ ਜੋੜ ਮੇਲਾ ਤੇ ਗੁਰਮਤਿ ਸਮਾਗਮ 1 ਸਤੰਬਰ ਤੋਂ

ਭੰਡਾਲ ਬੇਟ, 25 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਮਹਾਨ ਤਪੱਸਵੀ ਸੰਤ ਬਾਬਾ ਨਰਾਇਣ ਦਾਸ ਜੀ ਤੇ ਸੰਤ ਬਾਬਾ ਗੁਰਦੀਪ ਸਿੰਘ ਜੀ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਸਮੂਹ ਐਨ. ਆਰ.

Ad Position 21
No active advertisement
ਸੰਤ ਬਾਬਾ ਸ਼ਮਸ਼ੇਰ ਸਿੰਘ ਨਾਰਾਇਣਸਰ ਵਾਲਿਆਂ ਦੀ ਤਸਵੀਰ | 26-08-2026
ਭੰਡਾਲ ਬੇਟ, 25 ਅਗਸਤ (ਜੋਗਿੰਦਰ ਸਿੰਘ ਜਾਤੀਕੇ)-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਮਹਾਨ ਤਪੱਸਵੀ ਸੰਤ ਬਾਬਾ ਨਰਾਇਣ ਦਾਸ ਜੀ ਤੇ ਸੰਤ ਬਾਬਾ ਗੁਰਦੀਪ ਸਿੰਘ ਜੀ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਸਮੂਹ ਐਨ.ਆਰ.ਆਈਜ਼, ਨਗਰ ਨਿਵਾਸੀ ਅਤੇ ਇਲਾਕੇ ਦੀ ਸੰਗਤ ਦੇ ਵਿਸ਼ੇਸ਼ ਸਹਿਯੋਗ ਅਤੇ ਇਲਾਕੇ ਦੇ ਸੰਤਾਂ ਮਹਾਂਪੁਰਸ਼ਾਂ ਦੀ ਰਹਿਨੁਮਾਈ ਹੇਠ ਸਾਲਾਨਾ 5 ਰੋਜ਼ਾ ਜੋੜ ਮੇਲਾ ਤੇ ਗੁਰਮਤਿ ਸਮਾਗਮ ਗੁਰਦੁਆਰਾ ਨਰਾਇਣਸਰ ਜਾਤੀਕੇ ਸੰਗੋਜਲਾ ਵਿਖੇ 1 ਸਤੰਬਰ ਦਿਨ ਮੰਗਲਵਾਰ ਤੋਂ 5 ਸਤੰਬਰ ਦਿਨ ਸ਼ਨੀਵਾਰ ਤੱਕ ਮੁੱਖ ਸੇਵਾਦਾਰ ਸੰਤ ਬਾਬਾ ਸ਼ਮਸ਼ੇਰ ਸਿੰਘ ਨਰਾਇਣਸਰ ਵਾਲਿਆਂ ਦੀ ਯੋਗ ਅਗਵਾਈ ਹੇਠ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਸ਼ਮਸ਼ੇਰ ਸਿੰਘ ਨੇ ਦੱਸਿਆ ਕੇ ਇਨ੍ਹਾਂ ਸਮਾਗਮਾਂ ਦੇ ਸਬੰਧ ਵਿਚ 1 ਸਤੰਬਰ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਸ਼੍ਰੀ ਆਖੰਡ ਪਾਠ ਸਾਹਿਬਾਂ ਦੀ ਲੜੀ ਆਰੰਭ ਕੀਤੀ ਜਾਵੇਗੀ ਜਿਨ੍ਹਾਂ ਦੇ 3 ਸਤੰਬਰ ਨੂੰ ਭੋਗ ਪਾਏ ਜਾਣਗੇ ਅਤੇ ਉਪਰੰਤ ਦੂਸਰੀ ਲੜੀ ਦੇ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ | 2, 3 ਤੇ 4 ਸਤੰਬਰ ਨੂੰ ਰਾਤਰੀ ਦੇ ਦੀਵਾਨ ਸਜਾਏ ਜਾਣਗੇ | 5 ਸਤੰਬਰ ਦਿਨ ਸ਼ਨੀਵਾਰ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬਾਂ ਦੇ ਭੋਗ ਪਾਏ ਜਾਣਗੇ ਤੇ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਸੰਤ ਬਾਬਾ ਅਮਰਜੀਤ ਸਿੰਘ ਗਾਲਿਬ ਖੁਰਦ, ਭਾਈ ਸਰੂਪ ਸਿੰਘ ਰੂਪ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਢਾਡੀ ਭਾਈ ਸੁਰਜੀਤ ਸਿੰਘ ਵਾਰਿਸ, ਢਾਡੀ ਬੀਬੀ ਜਸਵੀਰ ਕੌਰ ਜੱਸ, ਕਵੀਸ਼ਰ ਭਾਈ ਕੇਵਲ ਸਿੰਘ ਮਹਿਤਾ, ਕਵੀਸ਼ਰ ਭਾਈ ਗੁਰਦਿਆਲ ਸਿੰਘ ਢਿਲਵਾਂ ਆਦਿ ਹਾਜ਼ਰ ਸੰਗਤਾਂ ਨੂੰ ਨਾਮ ਗੁਰਬਾਣੀ ਅਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਮੀਰੀ ਪੀਰੀ ਗੱਤਕਾ ਅਖਾੜਾ ਸੈਫਲਾਬਾਦ ਵਾਲੇ ਗਤਕੇ ਦੇ ਜੌਹਰ ਦਿਖਾਉਣਗੇ | ਇਸ ਮੌਕੇ ਵੱਖ-ਵੱਖ ਧਾਰਮਿਕ, ਰਾਜਨੀਤਿਕ ਸ਼ਖ਼ਸੀਅਤਾਂ ਪਹੁੰਚ ਕੇ ਹਾਜ਼ਰ ਸੰਗਤਾਂ ਦੇ ਦਰਸ਼ਨ ਦੀਦਾਰੇ ਕਰਨਗੇ | ਇਸ ਮੌਕੇ ਸਾਰੇ ਦਿਨ ਸਟੇਜ ਸਕੱਤਰ ਦੀ ਸੇਵਾ ਪ੍ਰੋ. ਸਰਦੂਲ ਸਿੰਘ ਔਜਲਾ ਅਤੇ ਕੈਪਟਨ ਗੁਰਦੀਪ ਸਿੰਘ ਔਜਲਾ ਵੱਲੋਂ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਾਂਝਾਂ ਅਧਿਆਪਕ ਮੋਰਚਾ ਕਪੂਰਥਲਾ ਵਲੋਂ ਕੱਲ੍ਹ ਦੇ ਮਹਾਂ ਬੰਦ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫ਼ੈਸਲਾ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੋਟ ਬਣਾਉਣ ਸੰਬੰਧੀ ਕੀਤਾ ਜਾਗਰੂਕ
Ad Position 24