25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਾਂਝਾਂ ਅਧਿਆਪਕ ਮੋਰਚਾ ਕਪੂਰਥਲਾ ਵਲੋਂ ਕੱਲ੍ਹ ਦੇ ਮਹਾਂ ਬੰਦ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਫ਼ੈਸਲਾ

ਸੁਲਤਾਨਪੁਰ ਲੋਧੀ, 25 ਅਗਸਤ (ਪ. ਪ.)

Ad Position 21
No active advertisement
ਅਜੀਤ ਡੈਸਕ 26-08-2026
ਸੁਲਤਾਨਪੁਰ ਲੋਧੀ, 25 ਅਗਸਤ (ਪ.ਪ.)-ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ ਭੱਤਾ ਵਰਕਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਕੀਤੇ ਜਾਣ ਤੋਂ ਬਾਅਦ ਸਾਂਝੇ ਮੁਲਾਜ਼ਮ ਫ਼ਰੰਟ ਪੰਜਾਬ ਵਲੋਂ 27 ਅਗਸਤ ਦੇ ਮਹਾਂ ਬੰਦ ਦਿੱਤੇ ਸੱਦੇ ਨੂੰ ਕਪੂਰਥਲਾ ਜ਼ਿਲ੍ਹੇ ਅੰਦਰ ਭਰਵਾਂ ਹੁੰਗਾਰਾ ਦਿੱਤਾ ਜਾਵੇਗਾ ਜਿਸ ਤਹਿਤ ਸਮੁੱਚੇ ਸਕੂਲਾਂ ਵਿਚ ਸਮੂਹਿਕ ਲਈ ਜਾਵੇਗੀ | ਇਸ ਸਬੰਧੀ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਸੁਖਚੈਨ ਸਿੰਘ ਬੱਧਨ, ਹਰਵਿੰਦਰ ਸਿੰਘ ਅੱਲੂਵਾਲ, ਜੈਮਲ ਸਿੰਘ, ਰਸ਼ਪਾਲ ਸਿੰਘ ਵੜੈਚ, ਹਰਦੇਵ ਸਿੰਘ ਖਾਨੋਵਾਲ, ਗੁਰਦੀਪ ਸਿੰਘ ਧੰਮ, ਤੇਜਿੰਦਰ ਸਿੰਘ ਅਲੌਦੀਪੁਰ, ਨਰੇਸ਼ ਕੋਹਲੀ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਧਰਮਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ 27 ਅਗਸਤ ਨੂੰ ਸਮੂਹਿਕ ਰੂਪ ਵਿਚ ਸਾਰੇ ਅਧਿਆਪਕ ਛੁੱਟੀ ਲੈ ਕੇ ਜ਼ਿਲ੍ਹਾ ਹੈੱਡਕੁਆਟਰ ਤੇ ਰੋਸ ਪ੍ਰਦਰਸ਼ਨ ਕਰਨਗੇ | ਆਗੂਆਂ ਨੇ ਕਿਹਾ ਕਿ 27 ਅਗਸਤ ਦਾ ਮਹਾਂ ਬੰਦ ਇਤਿਹਾਸ ਸਿਰਜੇਗਾ, ਜਿਸ ਵਿਚ ਪੰਜਾਬ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਕੋਈ ਵੀ ਮੰਗ ਨੂੰ ਪੂਰਾ ਨਹੀਂ ਕੀਤਾ | ਉਨ੍ਹਾਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ,18 ਫ਼ੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕਰਨ,17-07-20 ਅਤੇ 15-01-15 ਦੇ ਮੁਲਾਜ਼ਮ ਵਿਰੋਧੀ ਪੱਤਰ ਰੱਦ ਕਰਨ ਅਤੇ 37 ਤਰ੍ਹਾਂ ਦੇ ਬੰਦ ਕੀਤੇ ਪੇਂਡੂ ਭੱਤੇ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਹੀ ਲਟਕ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਹੁਣ ਤਹੱਈਆ ਕਰ ਲਿਆ ਹੈ ਕਿ ਉਹ ਹੁਣ ਆਰ ਪਾਰ ਦੀ ਲੜਾਈ ਲੜਨਗੇ |ਇਸ ਮੌਕੇ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਨੇ ਜ਼ਿਲੇ੍ਹ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਫ਼ਰਜ਼ਾਂ ਪ੍ਰਤੀ ਸੁਚੇਤ ਹੋਣ ਅਤੇ ਇਸ ਮਹਾਂ ਬੰਦ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ |ਇਸ ਮੌਕੇ ਅਧਿਆਪਕਾਂ ਨੇ ਸਰਕਾਰ ਦੀ ਟਾਲਮਟੋਲ ਨੀਤੀ ਵਿਰੁੱਧ ਅਤੇ 27 ਅਗਸਤ ਦੇ ਮਹਾਂ ਬੰਦ ਦੇ ਸਮਰਥਨ ਵਿਚ ਰੋਸ ਮਾਰਚ ਵੀ ਕੱਢਿਆ |ਇਸ ਮੌਕੇ ਸੁਖਦੇਵ ਸਿੰਘ ਬੂਲਪੁਰ, ਅਸ਼ਵਨੀ ਕੁਮਾਰ,ਅਵਤਾਰ ਸਿੰਘ ਹੈਬਤਪੁਰ, ਸ਼ਿੰਦਰ ਸਿੰਘ, ਯਾਦਵਿੰਦਰ ਸਿੰਘ, ਜੁਗਿੰਦਰ ਸਿੰਘ ਅਮਾਨੀਪੁਰ, ਬਲਬੀਰ ਸਿੰਘ ਕਾਲਰੂ, ਯੋਗੇਸ਼ ਸ਼ੋਰੀ, ਮਨੋਜ ਸ਼ਰਮਾ, ਜਸਪਾਲ ਸਿੰਘ, ਕੁਲਦੀਪ ਠਾਕੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਵਾ ਔਰਤ ਤੇ ਉਸ ਦੇ 13 ਸਾਲ ਦੇ ਬੱਚੇ ਦੀ ਕੁੱਟਮਾਰ ਅਗਲੀ ਖ਼ਬਰ ਨਾਰਾਇਣਸਰ ਦਾ 5 ਰੋਜ਼ਾ ਸਾਲਾਨਾ ਜੋੜ ਮੇਲਾ ਤੇ ਗੁਰਮਤਿ ਸਮਾਗਮ 1 ਸਤੰਬਰ ਤੋਂ
Ad Position 24