25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਐਨ.ਐੱਚ.ਐਮ. ਕਰਮਚਾਰੀਆਂ ਵਲੋਂ ਮੰਗਾਂ ਨਾ ਮੰਨੇ ਜਾਣ ’ਤੇ ਚੋਣਾਂ ’ਚ ਨਤੀਜੇ ਭੁਗਤਣ ਨੂੰ ਤਿਆਰ ਰਹਿਣ ਦੀ ਚਿਤਾਵਨੀ

ਕਪੂਰਥਲਾ, 25 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਉਕਤ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਐਨ ਐੱਚ ਕਾਮੇ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ, ਜਿਸ ਨਾਲ ਘਰ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਮੁਸ਼ਕਲ ਹੋ ਰਿਹਾ ਹੈ | ਯੂਨੀਅਨ ਵਲੋਂ ਇਸ ਤੋਂ ਪਹਿਲਾ ਸਿਵਲ ਸਰਜਨ ਦਫ਼ਤਰ ਵਿਖੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੀ ਹਰ ਮੀਟਿੰਗ ਬੇਸਿੱਟਾ ਰਹੀ ਹੈ ਤੇ ਸਰਕਾਰ ਵੀ ਐਨ. ਐੱਚ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਤਾਰੀਖ਼ ਤੇ ਤਾਰੀਖ਼ ਪੈਣ ਕਰਨ ਮੁਲਾਜ਼ਮ ਅੱਕ ਤੇ ਥੱਕ ਚੁੱਕੇ ਹਨ | ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਨਾ ਲਏ ਨਹੀਂ ਤਾਂ ਆਉਣ ਵਾਲੀਆਂ ਚੋਣਾਂ ਵਿਚ ਉਹ ਇਸ ਇਮਤਿਹਾਨ ਦੇ ਨਤੀਜੇ ਭੁਗਤਣ ਨੂੰ ਤਿਆਰ ਰਹੇ | ਇਹੀ ਨਹੀਂ ਯੂਨੀਅਨ ਵੱਲੋਂ 2 ਸਤੰਬਰ ਤਕ ਹੜਤਾਲ ਜਾਰੀ ਰੱਖਣ ਨੂੰ ਵੀ ਕਿਹਾ ਗਿਆ | ਇਸ ਮੌਕੇ ਡਾ.

Ad Position 21
No active advertisement
ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਜ਼ਖ਼ਮੀਆਂ ਦੀਆਂ ਤਸਵੀਰਾਂ | 26-08-2026
ਕਪੂਰਥਲਾ, 25 ਅਗਸਤ (ਅਮਨਜੋਤ ਸਿੰਘ ਵਾਲੀਆ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵਲੋਂ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਉਕਤ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਕਿਹਾ ਕਿ ਐਨ ਐੱਚ ਕਾਮੇ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਹਨ, ਜਿਸ ਨਾਲ ਘਰ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਮੁਸ਼ਕਲ ਹੋ ਰਿਹਾ ਹੈ | ਯੂਨੀਅਨ ਵਲੋਂ ਇਸ ਤੋਂ ਪਹਿਲਾ ਸਿਵਲ ਸਰਜਨ ਦਫ਼ਤਰ ਵਿਖੇ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੀ ਹਰ ਮੀਟਿੰਗ ਬੇਸਿੱਟਾ ਰਹੀ ਹੈ ਤੇ ਸਰਕਾਰ ਵੀ ਐਨ.ਐੱਚ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਤਾਰੀਖ਼ ਤੇ ਤਾਰੀਖ਼ ਪੈਣ ਕਰਨ ਮੁਲਾਜ਼ਮ ਅੱਕ ਤੇ ਥੱਕ ਚੁੱਕੇ ਹਨ | ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਉਨ੍ਹਾਂ ਦੇ ਸਬਰ ਦਾ ਇਮਤਿਹਾਨ ਨਾ ਲਏ ਨਹੀਂ ਤਾਂ ਆਉਣ ਵਾਲੀਆਂ ਚੋਣਾਂ ਵਿਚ ਉਹ ਇਸ ਇਮਤਿਹਾਨ ਦੇ ਨਤੀਜੇ ਭੁਗਤਣ ਨੂੰ ਤਿਆਰ ਰਹੇ | ਇਹੀ ਨਹੀਂ ਯੂਨੀਅਨ ਵੱਲੋਂ 2 ਸਤੰਬਰ ਤਕ ਹੜਤਾਲ ਜਾਰੀ ਰੱਖਣ ਨੂੰ ਵੀ ਕਿਹਾ ਗਿਆ | ਇਸ ਮੌਕੇ ਡਾ. ਯੋਗੇਸ਼ ਸਹਿਗਲ, ਡਾ. ਜਤਿੰਦਰ ਸੰਧੂ, ਡਾ. ਗੌਰਵ , ਹਰਦੀਪ ਸਿੰਘ, ਪੰਕਜ ਵਾਲੀਆ, ਗੁਰਪ੍ਰੀਤ ਕੌਰ, ਰਣਜੀਤ ਕੌਰ, ਨਿਰਵੈਰ ਸਿੰਘ, ਗੁਰਵਿੰਦਰ, ਰਿਤੂ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਦਫ਼ਤਰੀ ਮੁਲਾਜ਼ਮਾਂ ਨੇ ਆਪ ਦੇ ਆਗੂਆਂ ਦੇ ਪੁਤਲੇ ਜਲਾਕੇ ਕੀਤਾ... ਅਗਲੀ ਖ਼ਬਰ ਮਾਤਾ ਮਨਜੀਤ ਕੌਰ ਸੰਧੂ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
Ad Position 24