25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਸੜਕਾਂ ਦੀ ਮੁਰੰਮਤ ਦੀ ਮੰਗ ਨੂੰ ਲੈ ਕੇ ਮੰਡੀ ਬੋਰਡ ਦਫ਼ਤਰ ਮੂਹਰੇ ਦਿੱਤਾ ਧਰਨਾ

ਕਪੂਰਥਲਾ, 25 ਅਗਸਤ (ਅਮਰਜੀਤ ਕੋਮਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਰਜਿੰਦਰ ਸਿੰਘ ਰਾਣਾ ਸੈਦੋਵਾਲ ਦੀ ਅਗਵਾਈ ਵਿਚ ਕਿਸਾਨਾਂ ਤੇ ਪਿੰਡਾਂ ਦੇ ਲੋਕਾਂ ਨੇ ਸ਼ੇਖੂਪੁਰ ਤੋਂ ਸੈਦੋਵਾਲ ਤੇ ਕੁਲਾਰਾਂ ਰੋਡ ਨਾਲ ਲੱਗਦੀ 7 ਕਿੱਲੋਮੀਟਰ ਸੜਕ, ਸੈਦੋਵਾਲ ਤੋਂ ਸੁਲਤਾਨਪੁਰ ਰੋਡ ਰੇਲ ਕੋਚ ਫ਼ੈਕਟਰੀ ਤੱਕ ਸਵਾ ਦੋ ਕਿੱਲੋਮੀਟਰ ਲੰਬੀ ਸੜਕ ਤੇ ਲੋਧੀ ਭੁਲਾਣਾ ਤੋਂ ਹੁਸੈਨਪੁਰ ਤਲਵੰਡੀ ਚੌਧਰੀਆਂ ਰੋਡ ਨੂੰ ਮਿਲਦੀ ਲਗਭਗ ਦੋ ਕਿੱਲੋਮੀਟਰ ਸੜਕ ਦੀ ਮੁਰੰਮਤ ਦੀ ਮੰਗ ਨੂੰ ਲੈ ਕੇ ਅੱਜ ਮੰਡੀ ਬੋਰਡ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਸੁਰਜੀਤ ਸਿੰਘ ਨੱਥੂਚਾਹਲ, ਬਿੰਦੂ ਸੁੰਨੜਵਾਲ, ਪਲਵਿੰਦਰ ਸਿੰਘ ਸਰਪੰਚ ਸੈਦੋਵਾਲ, ਹਰਜੀਤ ਸਿੰਘ ਰਜਾਪੁਰ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਯੂਨੀਅਨ ਵਲੋਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਮੰਡੀ ਬੋਰਡ ਦੇ ਸਹਾਇਕ ਇੰਜੀਨੀਅਰ ਨੂੰ ਇਹ ਸੜਕਾਂ ਬਣਾਉਣ ਦੀ ਮੰਗ ਨੂੰ ਲੈ ਕੇ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਤੇ ਸਬੰਧਿਤ ਅਧਿਕਾਰੀ ਵਲੋਂ 15 ਅਗਸਤ ਤੱਕ ਸੜਕਾਂ ਬਣਾਉਣ ਦਾ ਭਰੋਸਾ ਦਿਵਾਇਆ ਗਿਆ ਸੀ, ਪਰ ਅਜੇ ਤੱਕ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਕਿਸਾਨ ਤੇ ਪਿੰਡਾਂ ਦੇ ਲੋਕ ਧਰਨਾ ਦੇਣ ਲਈ ਮਜਬੂਰ ਹੋਏ ਹਨ | ਬੁਲਾਰਿਆਂ ਨੇ ਕਿਹਾ ਕਿ ਜਿਹੜੀਆਂ ਸੜਕਾਂ ਦੀ ਕਿਸਾਨ ਮੰਗ ਕਰ ਰਹੇ ਹਨ ਉਨ੍ਹਾਂ ਸੜਕਾਂ ਦੀ ਹਾਲਤ ਬਹੁਤ ਹੀ ਤਰਸਯੋਗ ਹੈ ਤੇ ਕਈ ਥਾਵਾਂ ਤੋਂ ਟੁੱਟੀਆਂ ਸੜਕਾਂ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਤੇ ਇਹ ਸੜਕਾਂ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ | ਪਰ ਵਿਭਾਗ ਦੇ ਅਧਿਕਾਰੀ ਨੇ ਉਨ੍ਹਾਂ ਦੀ ਇਸ ਬੇਨਤੀ ਨੂੰ ਅਣਗੌਲਿਆ ਕੀਤਾ ਹੈ | ਬੁਲਾਰਿਆਂ ਨੇ ਇਹ ਵੀ ਮੰਗ ਕੀਤੀ ਕਿ ਸੈਦੋਵਾਲ ਤੋਂ ਪੱਖੋਵਾਲ, ਮੰਡੀ ਤੋਂ ਗੋਬਿੰਦਪੁਰ, ਸੈਦੋ ਭੁਲਾਣਾ ਤੇ ਲੋਧੀ ਭੁਲਾਣਾ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇ | ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1:30 ਵਜੇ ਤੱਕ ਦਿੱਤੇ ਗਏ ਧਰਨੇ ਦੌਰਾਨ ਹੀ ਮਾਰਕੀਟ ਕਮੇਟੀ ਦੇ ਨਵਨਿਯੁਕਤ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਧਰਨੇ ਵਿਚ ਪੁੱਜੇ | ਉਨ੍ਹਾਂ ਧਰਨਾਕਾਰੀਆਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣੀਆਂ ਤੇ ਬਾਅਦ ਵਿਚ ਉਨ੍ਹਾਂ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਕੇਸ਼ ਕੁਮਾਰ ਨਾਲ ਗੱਲਬਾਤ ਕੀਤੀ | ਗੱਲਬਾਤ ਉਪਰੰਤ ਮਾਰਕੀਟ ਕਮੇਟੀ ਦੇ ਨਵਨਿਯੁਕਤ ਚੇਅਰਮੈਨ ਤੇ ਕਾਰਜਕਾਰੀ ਇੰਜੀਨੀਅਰ ਨੇ ਧਰਨਾਕਾਰੀ ਕਿਸਾਨਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਉਪਰੋਕਤ ਸੜਕਾਂ ਦਾ ਨਿਰਮਾਣ ਸ਼ੁਰੂ ਕਰਵਾਉਣ ਦਾ ਭਰੋਸਾ ਦਿਵਾਇਆ ਜਿਸ ਪਿੱਛੋਂ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ | ਇਸੇ ਦੌਰਾਨ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਵਾਅਦੇ ਅਨੁਸਾਰ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਯੂਨੀਅਨ ਪਿੰਡਾਂ ਦੇ ਲੋਕਾਂ ਨੂੰ ਲੈ ਕੇ ਮੁੜ ਧਰਨਾ ਦੇਵੇਗੀ ਜਿਸਦੀ ਜ਼ਿੰਮੇਵਾਰੀ ਮੰਡੀ ਬੋਰਡ ਦੇ ਅਧਿਕਾਰੀਆਂ ਦੀ ਹੋਵੇਗੀ | ਧਰਨੇ ਵਿਚ ਸੈਦੋ ਭੁਲਾਣਾ ਦੇ ਸਰਪੰਚ ਰਾਜਵਿੰਦਰ ਸਿੰਘ, ਅਮਰਜੀਤ ਸਿੰਘ, ਜਗਦੀਪ ਸਿੰਘ, ਹਰਵਿੰਦਰ ਸੁਮਨ, ਗੁਰਨਾਮ ਸਿੰਘ ਸੈਦੋਵਾਲ, ਜਤਿੰਦਰਪਾਲ ਸਿੰਘ, ਹਰਭਜਨ ਸਿੰਘ, ਮਨਜਿੰਦਰ ਸਿੰਘ ਕਮਲ, ਚੰਨ ਮੋਮੀ, ਸੁਖਵਿੰਦਰ ਸਿੰਘ ਨੱਥੂਚਾਹਲ, ਮਨਜੀਤ ਸਿੰਘ ਬਾਸੀ ਸਰਪੰਚ ਮਾਧੋਝੰਡਾ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਨਿੰਨੀ, ਗੁਰਦੀਪ ਸਿੰਘ, ਸੁਖਦੇਵ ਸਿੰਘ ਭੰਡਾਲ ਦੋਨਾ, ਜਗਤਾਰ ਸਿੰਘ, ਕਰਨੈਲ ਸਿੰਘ ਭੰਡਾਲ ਦੋਨਾ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਰਣਜੀਤ ਸਿੰਘ ਸਾਬਕਾ ਸਰਪੰਚ ਸੈਦੋਵਾਲ, ਚਰਨਜੀਤ ਸਿੰਘ, ਕਮਲਜੀਤ ਸਿੰਘ ਪੰਚ, ਕਾਲਾ ਪੰਚ, ਸੁੱਖਾ ਗੋਸਲ, ਗੋਪੀ ਮੰਗਾ ਰੋਡਾ, ਆਪ ਦੇ ਬਲਾਕ ਪ੍ਰਧਾਨ ਕਰਨੈਲ ਸਿੰਘ ਘੁੰਮਣ, ਰਾਜਪੂਤ ਬੋਰਡ ਦੇ ਚੇਅਰਮੈਨ ਸੁਖਦੇਵ ਸਿੰਘ ਰਿੰਕੂ, ਸਰਬਜੀਤ ਸਿੰਘ, ਕਸ਼ਮੀਰ ਸਿੰਘ ਝੰਡ, ਕੁਲਵਿੰਦਰ ਸਿੰਘ, ਤੀਰਥ ਸਿੰਘ, ਸਰਬਜੀਤ ਸਿੰਘ, ਗੁਰਦਿਆਲ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਖਾਨੋਵਾਲ, ਰਣਜੀਤ ਸਿੰਘ, ਗੁਰਦੀਪ ਸਿੰਘ, ਮੰਗਲ ਸਿੰਘ ਆਦਿ ਆਗੂ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 26-08-2026

Ad Position 22
No active advertisement
ਪਿਛਲੀ ਖ਼ਬਰ ਵਿਗਿਆਨ ਨਾਲ ਸੰਬੰਧਿਤ ਜਟਿਲ ਜਾਣਕਾਰੀ ਨੂੰ ਸਰਲ ਭਾਸ਼ਾ ’ਚ ਸਹੀ ਤੇ ਸਟੀਕ ਰੂਪ ਵਿਚ ਪੇਸ਼ ਕਰਨ ਦੀ ਲੋੜ-ਡਾ. ਅਰਚਨਾ ਆਰ. ਸ... ਅਗਲੀ ਖ਼ਬਰ ਪਤਨੀ ਵਲੋਂ ਚਾਹ ’ਚ ਜ਼ਹਿਰੀਲੀ ਦਵਾਈ ਪਾ ਕੇ ਦੇਣ ਦੇ ਮਾਮਲੇ ’ਚ ਦੋ ਖ਼ਿਲਾਫ਼ ਕੇਸ ਦਰਜ
Ad Position 24