28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਰੈਵੀਨਿਊ ਪਟਵਾਰ ਯੂਨੀਅਨ ਸਮੂਹਿਕ ਛੁੱਟੀ ਲੈ ਕੇ ਮਹਾਂ ਬੰਦ ਦਾ ਕਰੇਗੀ ਸਮਰਥਨ-ਸੁਖਜੀਤ ਸਿੰਘ

ਸੁਲਤਾਨਪੁਰ ਲੋਧੀ, 26 ਜੁਲਾਈ (ਥਿੰਦ)-ਮੁਲਾਜ਼ਮ ਫ਼ਰੰਟ ਪੰਜਾਬ ਵੱਲੋਂ 27 ਅਗਸਤ ਦੇ ਮਹਾਂ ਬੰਦ ਦੇ ਦਿੱਤੇ ਸੱਦੇ ਨੂੰ ਭਰਵਾਂ ਸਮਰਥਨ ਦਿੰਦਿਆਂ ਰੈਵੀਨਿਊ ਪਟਵਾਰ ਯੂਨੀਅਨ ਕਪੂਰਥਲਾ ਨੇ ਸਮੂਹਿਕ ਛੁੱਟੀ ਲੈ ਕੇ ਭਰਵਾਂ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ | ਰੈਵੀਨਿਊ ਪਟਵਾਰ ਯੂਨੀਅਨ ਕਪੂਰਥਲਾ ਦੇ ਪ੍ਰਧਾਨ ਸੁਖਜੀਤ ਸਿੰਘ ਗੋਇੰਦਵਾਲ ਸਾਹਿਬ, ਰਾਜਨਬੀਰ ਸਿੰਘ ਅਟਵਾਲ, ਬਲਾਕ ਪ੍ਰਧਾਨ ਸੁਖਦੇਵ ਸਿੰਘ, ਪਟਵਾਰੀ ਮਨਦੀਪ ਸਿੰਘ ਬਲੇਰ, ਪ੍ਰਧਾਨ ਪੰਕਜ ਗੜਵਾਲ, ਪ੍ਰਧਾਨ ਸੁਖਦੇਵ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਮੁੱਖ ਮੰਗਾਂ ਜਿਵੇਂ ਕਿ ਸਟੇਟ ਕਾਡਰ ਨੂੰ ਰੱਦ ਕਰਾਉਣਾ, 17-7-2020 ਦੇ ਸੱਤਵੇਂ ਪੇ ਕਮਿਸ਼ਨ ਨੂੰ ਪੰਜਾਬ ਵਿਚ ਲਾਗੂ ਕਰਵਾਉਣ ਵਾਲੇ ਪੱਤਰ ਨੂੰ ਰੱਦ ਕਰਵਾਉਣਾ ਅਤੇ 1056 ਪੋਸਟਾਂ ਦੀ ਮੁੜ ਬਹਾਲੀ ਕਰਵਾਉਣ ਆਦਿ ਤੇ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ ਅਤੇ ਨਾ ਹੀ ਇਸ ਸਬੰਧੀ ਲਿਖਤੀ ਤੌਰ ’ਤੇ ਪੱਤਰ ਜਾਰੀ ਕੀਤਾ ਗਿਆ | ਜਿਸ ਤੋਂ ਸਪਸ਼ਟ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਜਿਸ ਦੇ ਰੋਸ ਵਜੋਂ ਜਥੇਬੰਦੀ ਤੁਰੰਤ ਪ੍ਰਭਾਵ ਨਾਲ ਸਵੈਮਿਤਵਾ ਸਕੀਮ (ਲਾਲ ਲਕੀਰ) ਦਾ ਪੂਰਨ ਤੌਰ ‘ਤੇ ਬਾਈਕਾਟ ਕਰਦੀ ਹੈ ਤੇ ਸੋਧ ਸੰਬੰਧੀ ਸਬੰਧੀ ਪਟਵਾਰੀਆਂ ਨੂੰ ਹਦਾਇਤ ਕਰਦੀ ਹੈ ਕਿ ਕੋਈ ਵੀ ਪਟਵਾਰੀ ਆਪਣੀ ਆਈਡੀ ਉੱਪਰ ਲੋਗਿਨ ਨਹੀਂ ਕਰੇਗਾ | ਆਗੂਆਂ ਨੇ ਕਿਹਾ ਕਿ ਡੀ ਏ ਦੀਆਂ ਕਿਸ਼ਤਾਂ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਲਈ ਵੀ ਸਰਕਾਰ ਦਿਲਚਸਪੀ ਨਹੀਂ ਦਿਖਾ ਰਹੀ ਹੈ | ਇਸ ਮੌਕੇ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 27 ਅਗਸਤ ਨੂੰ ਸੁਲਤਾਨਪੁਰ ਲੋਧੀ, ਫਗਵਾੜਾ, ਭੁਲੱਥ, ਅਤੇ ਕਪੂਰਥਲਾ ਵਿਚ ਸਮੁੱਚੇ ਪਟਵਾਰੀ ਸਮੂਹਿਕ ਛੁੱਟੀ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਕਪੂਰਥਲਾ ਵਿਖੇ ਹੋਣ ਵਾਲੇ ਧਰਨੇ ਵਿਚ ਹਿੱਸਾ ਲੈਣਗੇ | ਇਸ ਮੌਕੇ ਪਟਵਾਰੀ ਮਨਦੀਪ ਸਿੰਘ ਪਵਾਰ, ਰਮਨਦੀਪ ਸਿੰਘ, ਪਰਤੋਸ਼ ਚੋਪੜਾ, ਗੁਰਦੇਵ ਸਿੰਘ, ਬਾਦਲ ਸਿੰਘ ਕਾਲਾ ਸੰਘਿਆਂ, ਪਟਵਾਰੀ ਸੁਖਵਿੰਦਰ ਰਾਮ, ਲਵਪ੍ਰੀਤ ਸਿੰਘ ਭੱਟੀ, ਮਨਕੀਰਤ ਸਿੰਘ, ਹਰਮਨਪ੍ਰੀਤ ਸਿੰਘ, ਲਵਪ੍ਰੀਤ ਗਿੱਲ, ਪਟਵਾਰੀ ਗੁਰਭੇਜ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 27-08-2026

Ad Position 22
No active advertisement
ਪਿਛਲੀ ਖ਼ਬਰ 30 ਗ੍ਰਾਮ ਹੈਰੋਇਨ ਸਮੇਤ ਦੋ ਕਾਰ ਸਵਾਰ ਕਾਬੂ ਅਗਲੀ ਖ਼ਬਰ ਬੀ . ਡੀ . ਯੂ . ਟੀਮ ਵਲੋਂ ਇੰਡੀਅਨ ਆਇਲ ਅਤੇ ਭਾਰਤ ਪੈਟਰੋਲੀਅਮ ਦੀਆਂ ਰੇਲਵੇ ਲਾਈਨਾਂ ਦਾ ਦੌਰਾ
Ad Position 24