28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ, ਚੀਮਾ ਨੇ ਕੀਤਾ ਸਨਮਾਨਿਤ

ਸੁਲਤਾਨਪੁਰ ਲੋਧੀ, 26 ਅਗਸਤ (ਪ. ਪ.)

Ad Position 21
No active advertisement
ਅਜੀਤ ਡੈਸਕ 27-08-2026
ਸੁਲਤਾਨਪੁਰ ਲੋਧੀ, 26 ਅਗਸਤ (ਪ.ਪ.)-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਿਤਾਂ ਲਈ ਲਈ ਲਏ ਜਾ ਰਹੇ ਇਤਿਹਾਸਕ ਫ਼ੈਸਲਿਆਂ ਅਤੇ ਸੂਬੇ ਦੇ ਲੋਕਾਂ ਲਈ ਕੀਤੇ ਜਾ ਰਹੇ ਲੋਕ ਭਲਾਈ ਦੇ ਕਾਰਜਾਂ ਤੋਂ ਖ਼ੁਸ਼ ਹੋ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਬਸਤੀ ਭੋਰੂਵਾਲ,ਗਾਂਧਾ ਸਿੰਘ ਵਾਲਾ,ਜਾਂਗਲਾ ਆਦਿ ਤੋਂ 25 ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ | ਬਸਤੀ ਭੋਰੂਵਾਲ ਵਿਖੇ ਗਗਨਦੀਪ ਸਿੰਘ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਜ਼ਾਦੀ ਤੋਂ ਪੰਜਾਬ ਦੀ ਸੱਤਾ ਵਿਚ ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਆਈ ਹੈ, ਜਿਸ ਨੇ ਇਮਾਨਦਾਰੀ ਨਾਲ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ | ਇਸ ਮੌਕੇ ਗਗਨਦੀਪ ਸਿੰਘ, ਬਲਵੰਤ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਾਹਿਲ ਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਸ਼ਰਨਜੀਤ ਸਿੰਘ, ਜਸਵੰਤ ਸਿੰਘ,ਨਿਰਮਲ ਸਿੰਘ, ਗੁਰਦਿਆਲ ਸਿੰਘ, ਸੁੱਚਾ ਸਿੰਘ, ਜਸਵਿੰਦਰ ਕੌਰ, ਮਨਜੀਤ ਕੌਰ, ਅਨੀਤਾ, ਨਿਸ਼ਾਨ ਸਿੰਘ ਆਦਿ ਪਰਿਵਾਰਾਂ ਦਾ ਸੱਜਣ ਸਿੰਘ ਚੀਮਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ |ਇਸ ਮੌਕੇ ਚੇਅਰਮੈਨ ਮੁਹੰਮਦ ਰਫ਼ੀ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਸੰਤੋਖ ਸਿੰਘ, ਗੁਰਮੇਲ ਸਿੰਘ, ਜਸਵਿੰਦਰ ਕੌਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਆਮ ਆਦਮੀ ਪਾਰਟੀ ਦੀ ਸਰਕਾਰ... ਅਗਲੀ ਖ਼ਬਰ ਮੋਟਰਸਾਈਕਲ ਮੂਹਰੇ ਅਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ
Ad Position 24