28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਐਨ.ਐਚ.ਐਮ. ਮੁਲਾਜ਼ਮਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮਾਂ ਨੂੰ ਦਿਹਾੜੀਦਾਰ ਬਣਾ ਕੇ ਰੱਖ ਦਿੱਤਾ ਹੈ-ਰਾਮ ਸਿੰਘ

ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)-ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਐਨ. ਐਚ.

Ad Position 21
No active advertisement
ਅਜੀਤ ਡੈਸਕ 27-08-2026
ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ)-ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਐਨ.ਐਚ.ਐਮ. ਕਰਮਚਾਰੀਆਂ ਤੇ ਆਮ ਆਦਮੀ ਕਲੀਨਿਕ ਸਟਾਫ਼ ਵਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਅਰਿਆਂ ਦੀ ਪੰਡ ਸਾੜੀ ਗਈ | ਇਸ ਮੌਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦੱਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ‘ਆਪ’ ਸਰਕਾਰ ਨੇ ਐਨ.ਐੱਚ.ਐਮ. ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ, ਠੇਕਾ ਪ੍ਰਣਾਲੀ ਖ਼ਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ | ਉਨ੍ਹਾਂ ਇਹ ਵੀ ਦੱਸਿਆ ਕਿ ਮੈਡੀਕਲ, ਪੈਰਾ ਮੈਡੀਕਲ ਸਟਾਫ਼, ਕਲੈਰੀਕਲ ਸਟਾਫ਼ ਨੂੰ ਇਸ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ | ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦੱਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹੱਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚੱਲ ਪੈਂਦਾ ਹੈ | ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗੁਰੇਜ਼ ਨਹੀਂ ਕਰਨਗੇ | ਇਸ ਮੌਕੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬੱਚ ਕੇ ਰਹਿਣ | ਇਸ ਮੌਕੇ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਵਿਨੇ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ, ਰਾਜੇਸ਼ ਪੂਰੀ, ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪਿ੍ਅੰਕਾ, ਗੁਰਪ੍ਰੀਤ ਕੌਰ, ਰਿਤੂ, ਗੁਰਵਿੰਦਰ ਸਿੰਘ, ਗੈਰੀ, ਅਵਤਾਰ ਸਿੰਘ ਗਿੱਲ, ਜੋਤੀ ਆਨੰਦ, ਕਮਲਜੀਤ ਸਿੰਘ, ਹਰਪ੍ਰੀਤ ਸਿੰਘ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਪੂਰਥਲਾ ਬਾਈਪਾਸ ਤੋਂ ਡੀ.ਸੀ. ਚੌਂਕ ਤੱਕ 79.74 ਲੱਖ ਰੁਪਏ ਦੀ ਲਾਗਤ ਨਾਲ ਸੜ੍ਹਕ ਬਣਾਈ ਜਾਵੇਗੀ-ਅਕਾਸ਼ ਬਾਂਸਲ ਅਗਲੀ ਖ਼ਬਰ ਵੱਡੀ ਗਿਣਤੀ ਵਿਚ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ, ਚੀਮਾ ਨੇ ਕੀਤਾ ਸਨਮਾਨਿਤ
Ad Position 24