27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਏਅਰਪੋਰਟ ਰੋਡ ’ਤੇ ਸੈਕਟਰ 48-49 ਨੇੜੇ ਕਿਸਾਨਾਂ ਦਾ ਵੱਡਾ ਇਕੱਠ 1 ਤੋਂ 7 ਸਤੰਬਰ ਤੱਕ ਐਡਵੋਕੇਟ ਰਾਣਾ ਨੇ ਕਿਸਾਨਾਂ ਨੂੰ ਸੰਘਰਸ਼ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਕੀਤੀ ਅਪੀਲ

ਸੁਲਤਾਨਪੁਰ ਲੋਧੀ, 26 ਅਗਸਤ (ਨਰੇਸ਼ ਹੈਪੀ)-ਪੰਜਾਬ ਦੀਆਂ ਭਖਦੀਆਂ ਮੰਗਾਂ ਅਤੇ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ 48-49 ਨੇੜੇ ਏਅਰਪੋਰਟ ਰੋਡ ‘ਤੇ 1 ਸਤੰਬਰ ਤੋਂ 7 ਸਤੰਬਰ ਤੱਕ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਆਲ ਇੰਡੀਆ ਕਿਸਾਨ ਸਭਾ ਵੀ ਇਸ ਸੰਘਰਸ਼ ਵਿਚ ਆਪਣੀ ਪੂਰੀ ਤਾਕਤ ਨਾਲ ਸ਼ਮੂਲੀਅਤ ਕਰ ਰਹੀ ਹੈ | ਇਸ ਸਬੰਧੀ ਐਡਵੋਕੇਟ ਰਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਟਿੱਬਾ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਕਿਸਾਨ ਸਭਾ ਕਪੂਰਥਲਾ, ਤਰਲੋਚਨ ਸਿੰਘ ਭਬਿਆਣਾ ਜ਼ਿਲ੍ਹਾ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ, ਕਿਸਾਨਾਂ ਦੀਆਂ ਫ਼ਸਲਾਂ ਦੀ ਕਾਨੂੰਨੀ ਖ਼ਰੀਦ ਗਰੰਟੀ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਕਤੀ ਅਤੇ ਲੈਂਡ ਪੂਲਿੰਗ ਸਮੇਤ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਸਰਕਾਰਾਂ ‘ਤੇ ਦਬਾਅ ਬਣਾਉਣਾ ਸਮੇਂ ਦੀ ਲੋੜ ਹੈ | ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਆਪਣੇ ਸਾਥੀਆਂ ਨਾਲ ਸਾਂਝੇ ਬਿਆਨ ਵਿਚ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਜਥੇਬੰਦੀ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਚੰਡੀਗੜ੍ਹ ਪਹੁੰਚ ਕੇ ਇਸ ਸੰਘਰਸ਼ ਨੂੰ ਮਜ਼ਬੂਤ ਕਰਨ | ਉਨ੍ਹਾਂ ਕਿਹਾ ਕਿ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਇਕਜੁੱਟਤਾ ਨਾਲ ਸੰਘਰਸ਼ ਕਰਨਾ ਹੀ ਸਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਤੋਂ ਕਿਸਾਨਾਂ ਦਾ ਜਥਾ 3 ਸਤੰਬਰ ਨੂੰ ਚੰਡੀਗੜ੍ਹ ਲਈ ਰਵਾਨਾ ਹੋਵੇਗਾ | ਜਥੇਬੰਦੀ ਵੱਲੋਂ ਜ਼ਿਲ੍ਹਾ ਅਹੁਦੇਦਾਰਾਂ ਤੇ ਕੌਂਸਲ ਮੈਂਬਰਾਂ ਨੂੰ ਆਪੋ-ਆਪਣੇ ਇਲਾਕਿਆਂ ਵਿਚ ਤਿਆਰੀਆਂ ਮੁਕੰਮਲ ਕਰਨ ਅਤੇ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਮਾਸਟਰ ਚਰਨ ਸਿੰਘ ਹੈਬਤਪੁਰ, ਮਾਸਟਰ ਜਸਵਿੰਦਰ ਸਿੰਘ ਟਿੱਬਾ, ਨਰਿੰਦਰਜੀਤ ਸਿੰਘ ਠੱਟਾ, ਹਰਜਿੰਦਰ ਸਿੰਘ, ਦਿਆਲ ਸਿੰਘ ਦੀਪੇਵਾਲ, ਬਲਵਿੰਦਰ ਸਿੰਘ ਟਿੱਬਾ, ਰੇਸ਼ਮ ਸਿੰਘ ਬਿਧੀਪੁਰ, ਹਰਬੰਸ ਲਾਲ ਟਿੱਬਾ, ਰਾਜਵੀਰ ਤੇ ਜਗਜੀਤ ਸਿੰਘ ਬੱਗਾ ਸਰਪੰਚ ਅਮਰਕੋਟ, ਮਾਸਟਰ ਸ਼ਿੰਗਾਰ ਸਿੰਘ, ਮਹਿੰਦਰ ਸਿੰਘ ਮੌਖੇ, ਜਗਜੀਤ ਸਿੰਘ ਬਿਧੀਪੁਰ, ਸੁਖਵਿੰਦਰ ਸਿੰਘ ਸ਼ਹਿਰੀ, ਅਜੀਤ ਸਿੰਘ ਔਜਲਾ, ਜਗਰੂਪ ਸਿੰਘ ਮੋਖੇ, ਕੁਲਦੀਪ ਸਿੰਘ ਡਿਪਟੀ, ਮਹਿੰਗਾ ਸਿੰਘ ਠੱਟਾ, ਮੇਜਰ ਸਿੰਘ ਚੱਕ ਕੋਟਲਾ, ਸੁਖਦੇਵ ਸਿੰਘ, ਕਾਮਰੇਡ ਸੁਰਜੀਤ ਸਿੰਘ ਠੱਟਾ, ਪਿਆਰਾ ਸਿੰਘ ਠੱਟਾ ਆਦਿ ਵੀ ਹਾਜ਼ਰ ਸਨ |

Ad Position 21
No active advertisement
ਮੁਲਾਜ਼ਮਾਂ ’ਤੇ ਤਸ਼ੱਦਦ ਢਾਹੁਣਾ ਬੰਦ ਕਰੇ ਸਰਕਾਰ -ਇੰਦਰਜੀਤ ਸਿੰਘ ਜੋਸਨ 27-08-2026

Ad Position 22
No active advertisement
ਪਿਛਲੀ ਖ਼ਬਰ ਜਿਨ੍ਹਾਂ ਔਰਤਾਂ ਨੂੰ ਸਦੀਆਂ ਤੋਂ ਲਤਾੜਿਆ ਜਾਂਦਾ ਸੀ ਉਨ੍ਹਾਂ ਨੂੰ ਮਾਨ ਸਰਕਾਰ ਵਲੋਂ ਮਿਲ ਰਿਹਾ ਪੂਰਾ ਮਾਣ ਸਤਿਕਾਰ-ਵਿਜੈ... ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਕਾਬੂ
Ad Position 24