ਬਸਰਾ ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦੁਆਬਾ ਜ਼ੋਨ ਦੇ ਮੀਡੀਆ ਕੋਆਰਡੀਨੇਟਰ ਨਿਯੁਕਤ
ਜਲੰਧਰ, 26 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰਦੀਪ ਸਿੰਘ ਬਸਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਦੁਆਬਾ ਜ਼ੋਨ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪਨੂੰ ਨੇ ਜਾਰੀ ਕੀਤੇ ਨਿਯੁਕਤੀ ਪੱਤਰ ’ਚ ਆਸ ਪ੍ਰਗਟਾਈ ਹੈ ਕਿ ਪ੍ਰਦੀਪ ਸਿੰਘ ਬਸਰਾ ਆਪਣੀ ਨਿਯੁਕਤੀ ਤੋਂ ਬਾਅਦ ਹੋਰ ਵੀ ਸਰਗਰਮੀ ਤੇ ਸ਼ਿੱਦਤ ਨਾਲ ਮਿਲੀ ਜ਼ਿੰਮੇਵਾਰੀ ਨੂੰ ਨਿਭਾਉਣਗੇ।
ਜਲੰਧਰ, 26 ਅਗਸਤ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਪ੍ਰਦੀਪ ਸਿੰਘ ਬਸਰਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਉਨ੍ਹਾਂ ਨੂੰ ਦੁਆਬਾ ਜ਼ੋਨ ਦਾ ਮੀਡੀਆ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪਾਰਟੀ ਦੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪਨੂੰ ਨੇ ਜਾਰੀ ਕੀਤੇ ਨਿਯੁਕਤੀ ਪੱਤਰ ’ਚ ਆਸ ਪ੍ਰਗਟਾਈ ਹੈ ਕਿ ਪ੍ਰਦੀਪ ਸਿੰਘ ਬਸਰਾ ਆਪਣੀ ਨਿਯੁਕਤੀ ਤੋਂ ਬਾਅਦ ਹੋਰ ਵੀ ਸਰਗਰਮੀ ਤੇ ਸ਼ਿੱਦਤ ਨਾਲ ਮਿਲੀ ਜ਼ਿੰਮੇਵਾਰੀ ਨੂੰ ਨਿਭਾਉਣਗੇ। ਇਸ ਮੌਕੇ ਪ੍ਰਦੀਪ ਸਿੰਘ ਬਸਰਾ ਨੇ ਆਪਣੀ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਹਰ ਸੰਭਵ ਯਤਨ ਕਰਨਗੇ।