26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ‘ਗੁਰੂ ਲਾਧੋ ਰੇ ਦਿਵਸ’ ਮਨਾਇਆ ਜਾਵੇਗਾ ਭਲਕੇ

ਜਲੰਧਰ, 26 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 27-08-2026
ਜਲੰਧਰ, 26 ਅਗਸਤ (ਐੱਮ. ਐੱਸ. ਲੋਹੀਆ) -ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਗਟ ਦਿਵਸ ‘ਗੁਰੂ ਲਾਧੋ ਰੇ ਦਿਵਸ’ ਦੇ ਰੂਪ ’ਚ 28 ਅਗਸਤ, ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਠੁੱਕਰਾਲ ਨੇ ਜਾਣਕਾਰੀ ਦਿੱਤੀ ਕਿ ਇਸ ਸੰਬੰਧੀ ਰਾਤਰੀ ਦੇ ਵਿਸ਼ੇਸ਼ ਦੀਵਾਨ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਸਜਾਏ ਜਾ ਰਹੇ ਹਨ, ਜਿਸ ਦੌਰਾਨ ਰਾਤ 8.30 ਵਜੇ ਤੋਂ 9.30 ਵਜੇ ਤੱਕ ਭਾਈ ਗੁਰਿੰਦਰ ਪਾਲ ਸਿੰਘ ਜੀ ਕੀਰਤਨ ਦੀ ਹਾਜ਼ਰੀ ਭਰਨਗੇ। ਸਮਾਗਮ ’ਚ ਪ੍ਰਸਿੱਧ ਕਵੀ ਰਛਪਾਲ ਸਿੰਘ ਪਾਲ (ਪੰਜਾਬ ਦੇ ਰਫ਼ੀ) ਆਪਣੀਆਂ ਰਚਨਾਵਾਂ ਸਰਵਣ ਕਰਵਾਉਣਗੇ, ਭਾਈ ਗੁਰਪਿੰਦਰ ਸਿੰਘ ਕੀਰਤਨ ਅਤੇ ਗਿਆਨੀ ਬਲਜੀਤ ਸਿੰਘ ਕਥਾ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਨਗੇ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਣਗੇ।
Ad Position 22
No active advertisement
ਪਿਛਲੀ ਖ਼ਬਰ ਇੰਡਸਟਰੀਅਲ ਸਟੇਟ ਦੇ ਬਾਹਰ ਸੜੀ ਹਾਲਤ ’ ਚ ਮਿਲੀ ਲਾਸ਼ ਅਗਲੀ ਖ਼ਬਰ ਬਸਰਾ ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ ) ਦੁਆਬਾ ਜ਼ੋਨ ਦੇ ਮੀਡੀਆ ਕੋਆਰਡੀਨੇਟਰ ਨਿਯੁਕਤ
Ad Position 24