26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਇੰਡਸਟਰੀਅਲ ਸਟੇਟ ਦੇ ਬਾਹਰ ਸੜੀ ਹਾਲਤ ’ ਚ ਮਿਲੀ ਲਾਸ਼

ਮਕਸੂਦਾਂ, 26 ਅਗਸਤ (ਸੌਰਵ ਮਹਿਤਾ)- ਇੰਡਸਟਰੀਅਲ ਸਟੇਟ ਦੇ ਬਾਹਰ ਜਿੱਥੇ ਮੱਛੀ ਮਾਰਕੀਟ ਲੱਗਦੀ , ਉਸ ਦੇ ਨੇੜੇ ਬੁੱਧਵਾਰ ਇਕ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 8 ਦੇ ਮੁਖੀ ਸਾਹਿਲ ਚੌਧਰੀ ਅਤੇ ਥਾਣਾ 1 ਦੇ ਮੁਖੀ ਰਾਕੇਸ਼ ਕੁਮਾਰ ਆਪਣੀਆਂ ਪੁਲਿਸ ਟੀਮਾਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Ad Position 21
No active advertisement
ਅਜੀਤ ਡੈਸਕ 27-08-2026
ਮਕਸੂਦਾਂ, 26 ਅਗਸਤ (ਸੌਰਵ ਮਹਿਤਾ)- ਇੰਡਸਟਰੀਅਲ ਸਟੇਟ ਦੇ ਬਾਹਰ ਜਿੱਥੇ ਮੱਛੀ ਮਾਰਕੀਟ ਲੱਗਦੀ , ਉਸ ਦੇ ਨੇੜੇ ਬੁੱਧਵਾਰ ਇਕ ਨੌਜਵਾਨ ਦੀ ਸੜੀ ਹੋਈ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ 8 ਦੇ ਮੁਖੀ ਸਾਹਿਲ ਚੌਧਰੀ ਅਤੇ ਥਾਣਾ 1 ਦੇ ਮੁਖੀ ਰਾਕੇਸ਼ ਕੁਮਾਰ ਆਪਣੀਆਂ ਪੁਲਿਸ ਟੀਮਾਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੌਕੇ ’ਤੇ ਪਹੁੰਚੀ ਫੋਰੈਂਸਿਕ ਟੀਮ ਵੱਲੋਂ ਵੀ ਘਟਨਾ ਵਾਲੀ ਥਾਂ ਤੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਗਏ। ਲਾਸ਼ ਦੇ ਨੇੜਿਓਂ ਪੁਲਿਸ ਨੂੰ ਸ਼ਰਾਬ ਅਤੇ ਪੈਟਰੋਲ ਦੀਆਂ ਖਾਲੀ ਬੋਤਲਾਂ ਵੀ ਮਿਲੀਆਂ, ਜਿਸ ਕਾਰਨ ਸ਼ੁਰੂਆਤੀ ਤੌਰ ’ਤੇ ਮਾਮਲਾ ਸ਼ੱਕੀ ਮੰਨਿਆ ਜਾ ਰਿਹਾ ਸੀ। ਜਾਂਚ ਦੌਰਾਨ ਮ੍ਰਿਤਕ ਦੀ ਪਹਿਚਾਨ ਵਿਜੇ ਕੁਮਾਰ ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਕਿ ਵਿਜੇ ਕੁਮਾਰ ਮੂਲ ਰੂਪ ਵਿੱਚ ਮਦਰਾਸ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਸਮੇਂ ਤੋਂ ਜਲੰਧਰ ਦੇ ਜਗਤਪੁਰਾ ਇਲਾਕੇ ਵਿੱਚ ਰਹਿ ਰਿਹਾ ਸੀ। ਉਸ ਦੇ ਪਰਿਵਾਰ ਵਿੱਚ ਪਤਨੀ ਅਤੇ ਇੱਕ ਪੁੱਤਰ ਹੈ, ਜੋ ਕੱਪੜਿਆਂ ਦੀ ਦੁਕਾਨ ’ਤੇ ਕੰਮ ਕਰਦਾ ਦੱਸਿਆ ਜਾ ਰਿਹਾ ਹੈ। ਥਾਣਾ 8 ਦੇ ਮੁਖੀ ਸਾਹਿਲ ਚੌਧਰੀ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ ਸਨ। ਥਾਣਾ 1 ਦੇ ਮੁਖੀ ਰਾਕੇਸ਼ ਕੁਮਾਰ ਵੱਲੋਂ ਵੀ ਆਪਣੀ ਟੀਮ ਨਾਲ ਮੌਕੇ ’ਤੇ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਇਹ ਪਤਾ ਲੱਗ ਸਕੇ ਕਿ ਵਿਜੇ ਕੁਮਾਰ ਉਕਤ ਥਾਂ ’ਤੇ ਇਕੱਲਾ ਆਇਆ ਸੀ ਜਾਂ ਉਸ ਦੇ ਨਾਲ ਕੋਈ ਹੋਰ ਵਿਅਕਤੀ ਵੀ ਮੌਜੂਦ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਜੇ ਕੁਮਾਰ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਸ਼ਰਾਬ ਪੀਣ ਦਾ ਆਦੀ ਵੀ ਦੱਸਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚ ਹੋਏ ਕਿਸੇ ਘਰੇਲੂ ਕਲੇਸ਼ ਤੋਂ ਬਾਅਦ ਉਸ ਨੇ ਕਥਿਤ ਤੌਰ ’ਤੇ ਆਪਣੇ ਆਪ ’ਤੇ ਪੈਟਰੋਲ ਪਾ ਕੇ ਅੱਗ ਲਗਾ ਲਈ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਵਾਸਤੇ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਿਟੀਜ਼ਨ ਅਰਬਨ ਕੋਆਪ੍ਰੇਟਿਵ ਬੈਂਕ ਵਲੋਂ ਸ਼ੇਅਰ ਧਾਰਕਾਂ ਨੂੰ 9 ਫੀਸਦੀ ਮੁਨਾਫ਼ਾ ਦੇਣ ਦਾ ਐਲਾਨ ਜਲਦ ਖੁੱਲ੍ਹਣਗੀਆਂ ਜ਼ੀਰਕਪੁਰ... ਅਗਲੀ ਖ਼ਬਰ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ ‘ਗੁਰੂ ਲਾਧੋ ਰੇ ਦਿਵਸ’ ਮਨਾਇਆ ਜਾਵੇਗਾ ਭਲਕੇ
Ad Position 24