ਸਤਨਾਮ ਬਿੱਟਾ ਵਲੋਂ ਭਾਜਪਾ ਦੇ ਨਵ ਨਿਯੁਕਤ ਸੂਬਾ ਮੀਤ ਪ੍ਰਧਾਨ ਸੁਸ਼ੀਲ ਰਿੰਕੂ ਦਾ ਸਨਮਾਨ
ਜਲੰਧਰ, 26 ਅਗਸਤ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਸਤਨਾਮ ਬਿੱਟਾ ਨੇ ਸੀਨੀਅਰ ਭਾਜਪਾ ਆਗੂ ਅਤੇ ਜਲੰਧਰ ਲੋਕ ਸਭਾ ਹਲਕੇ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਭਾਜਪਾ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ । ਬਿੱਟਾ ਨੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਦਲਿਤ ਭਾਈਚਾਰੇ ਦੇ ਵੱਡੇ ਕੱਦ ਵਾਲੇ ਆਗੂ ਹਨ ਅਤੇ ਉਨ੍ਹਾਂ ਦਾ ਸਮਾਜ ਦੇ ਹਰ ਵਰਗ ਵਿਚ ਚੰਗਾ ਪ੍ਰਭਾਵ ਹੈ।
ਜਲੰਧਰ, 26 ਅਗਸਤ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਸਤਨਾਮ ਬਿੱਟਾ ਨੇ ਸੀਨੀਅਰ ਭਾਜਪਾ ਆਗੂ ਅਤੇ ਜਲੰਧਰ ਲੋਕ ਸਭਾ ਹਲਕੇ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਭਾਜਪਾ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ । ਬਿੱਟਾ ਨੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਦਲਿਤ ਭਾਈਚਾਰੇ ਦੇ ਵੱਡੇ ਕੱਦ ਵਾਲੇ ਆਗੂ ਹਨ ਅਤੇ ਉਨ੍ਹਾਂ ਦਾ ਸਮਾਜ ਦੇ ਹਰ ਵਰਗ ਵਿਚ ਚੰਗਾ ਪ੍ਰਭਾਵ ਹੈ। ਉਨ੍ਹਾਂ ਕਿਹਾ ਕਿ ਰਿੰਕੂ ਨੇ ਜਲੰਧਰ ਨਗਰ ਨਿਗਮ ਵਿਚ ਕਈ ਵਾਰ ਕੌਂਸਲਰ ਵਜੋਂ ਸੇਵਾਵਾਂ ਨਿਭਾਈਆਂ ਹਨ ਤੇ ਇਸ ਤੋਂ ਇਲਾਵਾ ਉਹ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ । ਉਨ੍ਹਾਂ ਕਿਹਾ ਕਿ ਰਿੰਕੂ ਦੀ ਪੰਜਾਬ ਭਾਜਪਾ ਦੇ ਵਾਈਸ ਪ੍ਰਧਾਨ ਵਜੋਂ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਇਸ ਦਾ ਲਾਭ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਰਿੰਕੂ ਹਮੇਸ਼ਾ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਰਹੇ ਹਨ । ਇਸ ਮੌਕੇ ਸਤਨਾਮ ਸਿੰਘ ਬਿੱਟਾ, ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਅਹੁਦੇਦਾਰਾਂ ਅਤੇ ਹੋਰ ਸਾਥੀਆਂ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਢਿੱਲੋਂ ਤੇ ਜੋਗਿੰਦਰ ਪਾਲ ਬੱਬੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।