26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਭਲਕੇ ਮਨਾਇਆ ਜਾਵੇਗਾ ‘ਗੁਰੂ ਲਾਧੋ ਰੇ ਦਿਵਸ’

ਜਲੰਧਰ, 26 ਅਗਸਤ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 27-08-2026
ਜਲੰਧਰ, 26 ਅਗਸਤ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਗਟ ਦਿਵਸ ‘ਗੁਰੂ ਲਾਧੋ ਰੇ ਦਿਵਸ’ 28 ਅਗਸਤ, ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਇਸ ਸੰਬੰਧੀ ਰਾਤਰੀ ਦੇ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ, ਜਿਸ ’ਚ ਗਿਆਨੀ ਰਣਜੀਤ ਸਿੰਘ (ਜਲੰਧਰ ਵਾਲੇ) ਰਾਤ 7.30 ਤੋਂ 8.30 ਵਜੇ ਤੱਕ ਗੁਰ ਇਤਿਹਾਸ ਸ੍ਰਵਨ ਕਰਵਾਉਣਗੇ, ਉਪਰੰਤ ਭਾਈ ਕੁਲਦੀਪ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ) ਰਾਤ 8.30 ਵਜੇ ਤੋਂ 9.30 ਵਜੇ ਤੱਕ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਸਮਾਪਤੀ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਣਗੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਬੀ.ਸੀ.ਏ ਸਮੈਸਟਰ ਚੌਥਾ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਭਾਜਪਾ ਦੀ ਮਨਮਰਜ਼ੀ ਤੋਂ ਦੁਖੀ ਹੋ ਕੇ ਨਿਸ਼ਾ ਬੇਰੀ ਨੇ ਅਲਾਵਲਪੁਰ ਸਰਕਲ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸ...
Ad Position 24