ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਖੇ ਕਰਵਾਇਆ ਵਿਦਿਆਰਥਣਾਂ ਦੀ ਆਮਦ ਸੰਬੰਧੀ ਸਮਾਗਮ
ਪਿ੍ੰਸੀਪਲ ਤੇ ਹੋਰ ਸਟਾਫ਼ ਮੈਂਬਰਾਂ ਵਲੋਂ ਮਿਸ ਫਰੈਸ਼ਰ ਤੇ ਮਿਸ ਚਾਰਮਿੰਗ ਦਾ ਸਨਮਾਨ
ਕਪੂਰਥਲਾ, 26 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੇ ਕਾਮਰਸ ਵਿਭਾਗ ਵਲੋਂ ਕਾਲਜ ਵਿਚ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਦੀ ਆਮਦ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਸੀਨੀਅਰ ਅਤੇ ਅਧਿਆਪਕਾਂ ਨਾਲ ਮਿਲਣ ਦਾ ਮੌਕਾ ਪ੍ਰਦਾਨ ਕਰਨਾ ਸੀ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ ਤੇ ਬਾਅਦ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਤੇ ਮਨੋਰੰਜਨ ਪੇਸ਼ਕਾਰੀਆਂ ਦਿੱਤੀਆਂ ਗਈਆਂ | ਗਿੱਧਾ, ਭੰਗੜਾ ਸਮਾਗਮ ਦਾ ਮੁੱਖ ਆਕਰਸ਼ਨ ਰਿਹਾ | ਇਸ ਤੋਂ ਇਲਾਵਾ ਵਿਦਿਆਰਥਣਾਂ ਦੀਆਂ ਮਨੋਰੰਜਨ ਖੇਡਾਂ ਵੀ ਕਰਵਾਈਆਂ ਗਈਆਂ | ਇਸ ਮੌਕੇ ਮਿਸ ਫਰੈਸ਼ਰ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਆਤਮਵਿਸ਼ਵਾਸ਼ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਆਂਚਲਪ੍ਰੀਤ ਕੌਰ ਮਿਸ ਫਰੈਸ਼ਰ ਤੇ ਅਮਨਪ੍ਰੀਤ ਕੌਰ ਮਿਸ ਚਾਰਮਿੰਗ ਚੁਣੀ ਗਈ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਕਾਲਜ ਵਿਚ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ.
ਕਪੂਰਥਲਾ, 26 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦੇ ਕਾਮਰਸ ਵਿਭਾਗ ਵਲੋਂ ਕਾਲਜ ਵਿਚ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਦੀ ਆਮਦ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਸੀਨੀਅਰ ਅਤੇ ਅਧਿਆਪਕਾਂ ਨਾਲ ਮਿਲਣ ਦਾ ਮੌਕਾ ਪ੍ਰਦਾਨ ਕਰਨਾ ਸੀ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ ਤੇ ਬਾਅਦ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਤੇ ਮਨੋਰੰਜਨ ਪੇਸ਼ਕਾਰੀਆਂ ਦਿੱਤੀਆਂ ਗਈਆਂ | ਗਿੱਧਾ, ਭੰਗੜਾ ਸਮਾਗਮ ਦਾ ਮੁੱਖ ਆਕਰਸ਼ਨ ਰਿਹਾ | ਇਸ ਤੋਂ ਇਲਾਵਾ ਵਿਦਿਆਰਥਣਾਂ ਦੀਆਂ ਮਨੋਰੰਜਨ ਖੇਡਾਂ ਵੀ ਕਰਵਾਈਆਂ ਗਈਆਂ | ਇਸ ਮੌਕੇ ਮਿਸ ਫਰੈਸ਼ਰ ਦਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ, ਆਤਮਵਿਸ਼ਵਾਸ਼ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਆਂਚਲਪ੍ਰੀਤ ਕੌਰ ਮਿਸ ਫਰੈਸ਼ਰ ਤੇ ਅਮਨਪ੍ਰੀਤ ਕੌਰ ਮਿਸ ਚਾਰਮਿੰਗ ਚੁਣੀ ਗਈ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਕਾਲਜ ਵਿਚ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ. ਖਹਿਰਾ ਤੇ ਹੋਰ ਸਟਾਫ਼ ਮੈਂਬਰਾਂ ਨੇ ਮਿਸ ਫਰੈਸ਼ਰ ਆਂਚਲਪ੍ਰੀਤ ਕੌਰ ਤੇ ਮਿਸ ਚਾਰਮਿੰਗ ਅਮਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ | ਕਾਮਰਸ ਵਿਭਾਗ ਦੇ ਅਧਿਆਪਕਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ |