28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅਣਪਛਾਤੇ ਵਿਅਕਤੀ ਦੀ ਸਿਵਲ ਹਸਪਤਾਲ ’ਚ ਇਲਾਜ ਦੌਰਾਨ ਹੋਈ ਮੌਤ

ਕਪੂਰਥਲਾ, 27 ਅਗਸਤ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਰਾਹਗੀਰਾਂ ਵਲੋਂ ਇਕ ਅਣਪਛਾਤੇ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ਗਿਆ ਸੀ, ਜਿਸਦੀ ਅੱਜ ਦੁਪਹਿਰ ਬਾਅਦ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਰਾਹਗੀਰਾਂ ਵਲੋਂ ਇਕ ਬਜ਼ੁਰਗ ਅਣਪਛਾਤੇ ਵਿਅਕਤੀ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਜੋ ਪਿਛਲੇ 2-3 ਦਿਨ ਤੋਂ ਸਿਵਲ ਹਸਪਤਾਲ ਜੇਰੇ ਇਲਾਜ ਸੀ, ਜਿਸਦੀ ਅੱਜ ਮੌਤ ਹੋ ਗਈ, ਜਿਸਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਕੇ ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਤੇਜ਼ ਰਫ਼ਤਾਰ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਜ਼ਖ਼ਮੀ ਫਗਵਾੜਾ, 27 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ-ਜਲੰਧਰ ਮਾਰਗ ‘ਤੇ ਚਹੇੜੂ ਪੁਲ ਨੇੜੇ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਪਿੱਛਿਓਾ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਹਾਦਸੇ ਮਗਰੋਂ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਜ਼ਖ਼ਮੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਸਾਥੀ ਜਿੰਦਾ ਨਾਲ ਮੋਟਰਸਾਈਕਲ ‘ਤੇ ਰਈਏ ਤੋਂ ਚੇਤਾ ਪਿੰਡ ਵੱਲ ਜਾ ਰਹੇ ਸਨ | ਜਦੋਂ ਉਹ ਚਹੇੜੂ ਪੁਲ ਨੇੜੇ ਪਹੁੰਚੇ ਤਾਂ ਪਿੱਛਿਓਾ ਆ ਰਹੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਕਾਰਨ ਦੋਵੇਂ ਮੋਟਰਸਾਈਕਲ ਸਮੇਤ ਸੜਕ ‘ਤੇ ਡਿਗ ਪਏ ਤੇ ਗੰਭੀਰ ਜ਼ਖ਼ਮੀ ਹੋ ਗਏ | ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਉੱਧਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ‘ਤੇ ਉਹ ਮੌਕੇ ‘ਤੇ ਪਹੁੰਚੇ ਤੇ ਦੋਵਾਂ ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ | ਫ਼ਿਲਹਾਲ ਦੋਵਾਂ ਜ਼ਖ਼ਮੀਆਂ ਦਾ ਸਿਵਲ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ ਤੇ ਹਾਦਸੇ ਮਗਰੋਂ ਫ਼ਰਾਰ ਹੋਏ ਵਾਹਨ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ | ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ ਕਪੂਰਥਲਾ, 27 ਅਗਸਤ (ਸਡਾਨਾ)-ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਮਾਰਕਫੈੱਡ ਚੌਂਕ ਨੇੜੇ ਕਥਿਤ ਦੋਸ਼ੀ ਅਮਰਜੀਤ ਸਿੰਘ ਵਾਸੀ ਆਰੀਆਂਵਾਲ ਨੂੰ ਰੋਕ ਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ |

Ad Position 21
No active advertisement
ਅਜੀਤ ਡੈਸਕ 28-08-2026

Ad Position 22
No active advertisement
ਪਿਛਲੀ ਖ਼ਬਰ ਇੰਗਲੈਂਡ ਦੇ ਵਿਕਾਸ ਵਿਚ ਪੰਜਾਬੀਆਂ ਦਾ ਵੱਡਾ ਯੋਗਦਾਨ- ਸੰਤ ਸੀਚੇਵਾਲ ਅਗਲੀ ਖ਼ਬਰ ‘ ਆਪ’ ਆਗੂਆਂ ਵਲੋਂ ਚੇਅਰਮੈਨ ਸਰਬਜੀਤ ਸਿੰਘ ਪੱਪਲ ਦਾ ਸਨਮਾਨ
Ad Position 24